Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ ਮੇਲੇ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ

ਮੇਲਾ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਡਿਪਟੀ ਕਮਿਸ਼ਨਰ ਨੂੰ ਮਿਲਾਂਗੇ : ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 05 Sep 2022

Last updated on: Sep 05, 2022, 00:00 IST

ਮੁਹਾਲੀ ਵਿੱਚ ਬੀਤੇ ਕੱਲ  ਦੁਸਹਿਰਾ ਗਰਾਊਂਡ ਵਿੱਚ ਲਗਾਏ ਗਏ ਮੇਲੇ 'ਚ ਝੂਲਾ ਡਿੱਗਣ ਕਾਰਨ  ਹੋਏ ਹਾਦਸੇ ਤੋਂ ਬਾਅਦ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਮੌਕੇ ਤੇ ਪਹੁੰਚੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਅਤੇ ਸਮਾਜ ਸੇਵੀ ਜਤਿੰਦਰ ਅਨੰਦ ਟਿੰਕੂ ਉਹਨਾਂ ਦੇ ਨਾਲ ਸਨ।

ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਝੂਲਾ  ਡਿੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦੀ  ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਇਸ ਮੌਕੇ ਮੇਲੇ ਦੇ ਪ੍ਰਬੰਧਕਾਂ ਦੀ ਸਖਤ ਤਾਡ਼ਨਾਂ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਮੇਲੇ ਲਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਜੋ ਮੌਕੇ ਤੇ ਜ਼ਖਮੀ ਹੋਏ ਲੋਕਾਂ ਦੀ ਸੇਵਾ ਸੰਭਾਲ ਦੀ ਥਾਂ ਮੌਕਾ ਛੱਡ ਕੇ ਹੀ ਫਰਾਰ ਹੋ ਗਏ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਮੇਅਰ  ਜੀਤੀ ਸਿੱਧੂ ਨੇ ਕਿਹਾ ਕਿ ਉਹ ਨਗਰ ਨਿਗਮ ਦੀ ਇਕ ਕਮੇਟੀ ਦਾ ਗਠਨ ਵੀ ਕਰਨਗੇ ਜੋ ਇਸ ਤਰ੍ਹਾਂ ਦੇ ਮੇਲਿਆਂ ਦੇ ਲੱਗਣ ਤੋਂ ਪਹਿਲਾਂ ਪੂਰਾ ਨਿਰੀਖਣ ਕਰੇਗੀ ਤਾਂ ਜੋ ਅਜਿਹਾ ਹਾਦਸਾ ਮੁੜ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਵੈਸੇ ਤਾਂ ਇੰਨਾ ਵੱਡਾ ਮੇਲਾ ਲਾਉਣ ਵਾਲਿਆਂ ਕੋਲ ਆਪਣੀ ਐਂਬੂਲੈਂਸ ਵੀ ਹੋਣੀ ਚਾਹੀਦੀ ਅਤੇ ਡਾਕਟਰਾਂ ਦੀ ਟੀਮ ਵੀ ਹੋਣੀ ਚਾਹੀਦੀ ਹੈ ਜੋ ਫੌਰੀ ਤੌਰ ਤੇ ਕੋਈ ਹਾਦਸਾ ਵਾਪਰਨ ਦੀ ਸੂਰਤ ਵਿੱਚ ਲੋਕਾਂ ਦੀ ਸਾਂਭ ਸੰਭਾਲ  ਕਰ ਸਕੇ ਅਤੇ ਉਨ੍ਹਾਂ ਨੂੰ ਫੌਰੀ ਇਲਾਜ ਦਿੱਤਾ ਜਾ ਸਕੇ ਪਰ ਅਜਿਹਾ ਇੱਥੇ ਕੁਝ ਵੀ ਨਹੀਂ ਸੀ। 

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਨਗਰ ਨਿਗਮ ਦਾ ਸਵਾਲ ਹੈ ਤਾਂ ਨਗਰ ਨਿਗਮ ਤੋਂ ਸਿਰਫ਼ ਫਾਇਰ ਸੇਫਟੀ ਸਬੰਧੀ ਹੀ ਪਰਮੀਸ਼ਨ ਹੁੰਦੀ ਹੈ ਇਹ ਅਜਿਹੀ ਕੋਈ ਘਟਨਾ ਵੀ ਇੱਥੇ ਨਹੀਂ ਵਾਪਰੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਖੁਦ ਵੀ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮੰਗ ਕਰਨਗੇ ਕਿ ਮੇਲੇ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕਰਵਾਇਆ ਜਾਵੇ ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD