Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

'ਖੇਡਾਂ ਵਤਨ ਪੰਜਾਬ ਦੀਆਂ 2022' : ਪਟਿਆਲਾ ਜ਼ਿਲ੍ਹੇ ਦੇ ਛੇ ਬਲਾਕਾਂ 'ਚ ਹੋਈ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਐਮ.ਐਲ.ਏ. ਗੁਰਲਾਲ ਘਨੌਰ, ਨੀਨਾ ਮਿੱਤਲ ਤੇ ਕੁਲਵੰਤ ਸਿੰਘ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Khed Mela 2022, Khedan Watan Punjab Diyan

Web Admin

Web Admin

5 Dariya News

ਪਟਿਆਲਾ , 05 Sep 2022

Last updated on: Sep 05, 2022, 00:00 IST

'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਛੇ ਬਲਾਕਾਂ ਵਿੱਚ ਸ਼ੁਰੂ ਹੋਈਆਂ ਪਹਿਲੇ ਦਿਨ ਦੀਆਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਰੱਸਾ ਕੱਸੀ ਤੇ ਫੁੱਟਬਾਲ ਗੇਮਾਂ ਵਿੱਚ ਵੱਖ-ਵੱਖ ਉਮਰ ਵਰਗ (ਅੰਡਰ-14, ਅੰਡਰ-17, ਅੰਡਰ-21, ਅੰਡਰ-21 ਤੋਂ 40, ਅੰਡਰ-41 ਤੋਂ 50 ਅਤੇ 50 ਸਾਲ ਤੋਂ ਵੱਧ) ਦੇ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਅਤੇ ਖਿਡਾਰਨਾਂ ਨੇ ਹਿੱਸਾ ਲਿਆ।

ਅੱਜ ਸ਼ੁਰੂ ਹੋਈਆਂ ਛੇ ਬਲਾਕਾਂ ਦੀਆਂ ਖੇਡਾਂ ਵਿੱਚ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਐਮ.ਐਲ.ਏ. ਘਨੌਰ ਗੁਰਲਾਲ ਘਨੌਰ, ਐਮ.ਐਲ.ਏ. ਰਾਜਪੁਰਾ ਨੀਨਾ ਮਿੱਤਲ ਤੇ ਐਮ.ਐਲ.ਏ. ਸ਼ੁਤਰਾਣਾ ਕੁਲਵੰਤ ਸਿੰਘ ਨੇ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅੱਜ ਦੇ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜਦਾਨ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਬਲਾਕ ਸ਼ੰਭੂ ਕਲਾਂ ਵਿੱਚ ਅੰਡਰ 14 ਲੜਕਿਆਂ ਦੀ ਖੋਹ ਖੋਹ ਟੀਮ ਲੋਹ ਸਿਬੰਲੀ ਨੇ ਹਾਸ਼ਮਪੁਰ ਨੂੰ 9-0 ਨਾਲ ਹਰਾਇਆ। ਅੰਡਰ 14 ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਬਲਾਕ ਪਾਤੜਾਂ ਵਿੱਚ ਅੰਡਰ 21 ਵਾਲੀਬਾਲ ਲੜਕਿਆਂ ਪਾਤੜਾਂ ਦੀ ਟੀਮ ਪੈਰਾਡਾਈਜ਼ ਟੀਮ ਨੂੰ 2-0 ਨਾਲ ਹਰਾ ਕੇ ਜੇਤੂ ਰਹੀ ਅਤੇ ਮਦਰ ਇੰਡੀਆ ਟੀਮ ਨੇ ਹੇਲਿਕਸ ਟੀਮ ਨੂੰ 2-0 ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ 21 ਤੋਂ 40 ਸਾਲ ਵਿੱਚ ਕੀਰਤੀ ਕਾਲਜ ਨਿਆਲ ਦੀ ਟੀਮ ਨੇ ਘੱਗਾ ਟੀਮ ਨੂੰ 2-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। 

ਅੰਡਰ-14 ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਗੋਲਡਨ ਸਟਾਰ ਟੀਮ ਨੇ 2-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ-14 ਖੋ-ਖੋ ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਭੂਤਗੜ੍ਹ ਅਤੇ ਗੰਗਾਇੰਟਰਨੈਸ਼ਨਲ ਸਕੂਲ ਢਾਬੀਂ ਗੁੱਜਰਾਂ ਵਿਚਕਾਰ ਸੈਮੀਫਾਈਨਲ ਮੈਚ ਹੋਇਆ ਜਿਸ ਵਿੱਚ ਸਰਕਾਰੀ ਹਾਈ ਸਕੂਲ ਭੂਤਗੜ੍ਹ ਨੇ ਗੰਗਾ ਇੰਟਰਨੈਸ਼ਨਲ ਸਕੂਲ ਨੂੰ 12-0 ਨਾਲ ਹਰਾ ਕੇ ਫਾਈਨਲ ਮੈਚ ਵਿੱਚ ਪ੍ਰਵੇਸ਼ ਕੀਤਾ।

ਬਲਾਕ ਸਮਾਣਾ ਵਿੱਚ ਅੰਡਰ 14 ਖੋਹ ਖੋਹ ਲੜਕਿਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਨੇ ਸਰਕਾਰੀ ਹਾਈ ਸਕੂਲ ਸਹਿਜਪੁਰ ਦੀ ਟੀਮ ਨੂੰ ਹਰਾਇਆ। ਅੰਡਰ 17 ਲੜਕੀਆਂ ਖੋਹ ਖੋਹ ਸਰਕਾਰੀ ਹਾਈ ਸਕੂਲ ਮਰੋੜੀ ਨੇ ਬਾਬਾ ਬੰਦਾ ਬਹਾਦੁਰ ਸਕੂਲ ਦੀ ਟੀਮ ਨੂੰ ਹਰਾ ਕੇ ਜੇਤੂ ਰਹੀ। ਅੰਡਰ 21-40 ਮੈਨ ਦੀ ਤਲਵੰਡੀ ਮੱਲੀ ਕਲੱਬ ਨੇ ਸਮਾਣਾ ਓਪਨ ਕਲੱਬ ਨੂੰ ਹਰਾਇਆ। 

ਅੰਡਰ 14 ਲੜਕਿਆ ਟੱਗ ਆਫ਼ ਵਾਰ ਗੇਮ ਵਿੱਚ ਸਰਕਾਰੀ ਮਿਡਲ ਸਕੂਲ ਭੇਡਪੁਰੀ ਦੀ ਟੀਮ ਜੇਤੂ ਰਹੀ ਅਤੇ ਸਰਕਾਰੀ ਮਿਡਲ ਸਕੂਲ ਮਰਦਾਹੇੜੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਗੇਮ ਅੰਡਰ-14 ਲੜਕਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਕਰਹਾਲੀ ਨੇ ਦੂਜਾ ਸਥਾਨ ਅਤੇ ਮਾਡਲ ਪਬਲਿਕ ਸਕੂਲ ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਬਲਾਕ ਸਨੌਰ ਖੋ-ਖੋ ਵਿੱਚ ਅੰਡਰ-14 ਲੜਕਿਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਫ਼ਤਿਹਪੁਰ ਰਾਜਪੂਤਾਂ ਨੂੰ 10-03 ਨਾਲ ਹਰਾਇਆ। ਗੁਰੂ ਤੇਗ ਬਹਾਦਰ ਸਟੇਡੀਅਮ ਬਹਾਦਰਗੜ੍ਹ ਦੀ ਟੀਮ ਨੇ ਸ਼ਹੀਦ ਭਗਤ ਸਿੰਘ ਕਲੱਬ ਸਨੌਰ ਨੇ 06-03 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ-14 ਲੜਕੀਆਂ ਵਿੱਚ ਬਹਾਦਰਗੜ੍ਹ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਣ ਖੁਰਦ ਨੂੰ 11-05 ਨਾਲ ਹਰਾਇਆ। ਇਸੇ ਤਰ੍ਹਾਂ ਕਬੱਡੀ ਅੰਡਰ-21 ਲੜਕਿਆਂ ਵਿੱਚ ਸ਼ਹੀਦ ਊਧਮ ਸਿੰਘ ਸਟੇਡੀਅਮ ਸਨੌਰ ਦੀ ਟੀਮ ਜੇਤੂ ਰਹੀ।

ਬਲਾਕ ਘਨੌਰ ਵਿੱਚ ਅੰਡਰ 14 ਲੜਕਿਆਂ ਕਬੱਡੀ ਨੇ ਲਾਛੜੂ ਕਲਾਂ ਦੀ ਟੀਮ ਨੇ ਯੂਨੀਵਰਸਿਟੀ ਕਾਲਜ ਨੂੰ ਹਰਾਇਆ। ਖੋਹ ਖੋਹ ਅੰਡਰ 17 ਲੜਕਿਆ ਘਨੌਰ ਦੀ ਟੀਮ ਨੇ ਜੈਸਪਰ ਨੂੰ ਹਰਾ ਕੇ ਬਾਜ਼ੀ ਮਾਰੀ। ਅੰਡਰ 14 ਲੜਕੀਆਂ ਕਾਮੀਕਲਾਂ ਨੇ ਘਨੌਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।ਬਲਾਕ ਰਾਜਪੁਰਾ ਵਿੱਚ ਅੰਡਰ-14 ਲੜਕਿਆ ਗੇਮ ਫੁੱਟਬਾਲ ਦੀ ਟੀਮ ਸਮਾਰਟ ਮਾਇੰਡ ਪਬਲਿਕ ਸਕੂਲ ਨੇ ਐਂਜੰਲ ਵੈਲੀ ਸਕੂਲ ਨੂੰ 1-0 ਨਾਲ ਹਰਾਇਆ। 

ਅੰਡਰ 17 ਵਾਲੀਬਾਲ ਗੇਮ ਵਿੱਚ ਲੜਕਿਆਂ ਦੀ ਸਰਕਾਰੀ ਸਕੂਲ ਧੂਮਾਂ ਨੇ ਸਰਕਾਰੀ ਹਾਈ ਸਕੂਲ ਥੂਹਾ ਨੂੰ ਹਰਾ ਕੇ ਪਹਿਲਾ ਸਥਾਨ ਕੀਤਾ। ਅੰਡਰ 21 ਲੜਕੀਆਂ ਐਥਲੈਟਿਕਸ 200 ਮੀਟਰ ਵਿੱਚ ਅਰਸ਼ਦੀਪ ਨੇ ਪਹਿਲਾ, ਗੀਤਾ ਨੇ ਦੂਜਾ ਅਤੇ ਸੁਖਪ੍ਰੀਤ ਕੌਰ ਤੇ ਜਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਐਥਲੈਟਿਕਸ ਲੜਕੀਆਂ ਨੇ ਲੋਂਗ ਜੰਪ ਵਿੱਚ ਗੁਰਲੀਨ ਕੌਰ ਨੇ ਪਹਿਲਾ, ਪ੍ਰਭਲੀਨ ਕੌਰ ਨੇ ਦੂਜਾ ਅਤੇ ਕਰਮਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD