Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੇ ਕੈਂਪ ਆਫਿਸ ਸਾਹਮਣੇ ਜ਼ਬਰਦਸਤ ਰੋਸ ਪ੍ਰਦਰਸ਼ਨ

ਪਸ਼ੂਆਂ ਦੇ ਚਮੜੀ ਰੋਗ ਨਾਲ ਪੀੜਤ ਕਿਸਾਨਾਂ ਦੀ ਸਾਰ ਲੈਣ ਅਤੇ ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ਦੀ ਮੰਗ

Protest, Agitation, Demonstration, Strike

Web Admin

Web Admin

5 Dariya News

ਸਮਾਣਾ , 05 Sep 2022

Last updated on: Sep 05, 2022, 00:00 IST

ਸੰਯੁਕਤ ਕਿਸਾਨ ਮੋਰਚੇ ਵਲੋਂ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਮੂਹਰੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਦੋਵੇਂ ਕੁੱਲ ਹਿੰਦ ਕਿਸਾਨ ਸਭਾਵਾਂ, ਜਮੂਹਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਨੇ ਸਾਂਝੇ ਰੂਪ ਵਿਚ ਸਮਾਣਾ ਵਿਖੇ ਰੋਸ ਮੁਜ਼ਾਹਰਾ ਕਰਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਦੇ ਕੈਂਪ ਆਫਿਸ ਸਾਹਮਣੇ ਜ਼ੋਰਦਾਰ ਰੋਸ ਧਰਨਾ ਦਿੱਤਾ। ਕਿਸਾਨ ਪਹਿਲਾਂ ਸਥਾਨਕ ਤਹਿਸੀਲ ਦੇ ਨਾਲ ਪਾਰਕ ਵਿੱਚ ਇਕੱਠੇ ਹੋਏ ਮਗਰੋਂ ਮੁਜ਼ਾਹਰਾ ਕਰਕੇ ਮੰਤਰੀ ਦੇ ਕੈਂਪ ਆਫ਼ਿਸ ਗਏ। ਜਿੱਥੇ ਧਰਨਾ ਦੇਣ ਮਗਰੋਂ ਕੈਬਨਿਟ ਮੰਤਰੀ ਦੇ ਪੀ.ਏ.ਬਲਕਾਰ ਸਿੰਘ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਵਰਨਣਯੋਗ ਹੈ ਕਿ ਇਹ ਧਰਨਾ ਦੁਧਾਰੂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਨੂੰ ਮਹਾਂਮਾਰੀ ਐਲਾਨੇ ਜਾਣ, ਇਸ ਬਿਮਾਰੀ ਕਾਰਨ ਮਰੇ ਪਸ਼ੂਆਂ ਦੀ ਗਿਣਤੀ ਕਰਵਾ ਕੇ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦੇਣ, ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦੇਣ, ਪਸ਼ੂ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਫਾਰਮਾਸਿਸਟਾਂ ਦੀ ਭਰਤੀ ਕਰਕੇ ਪਿੰਡ ਪੱਧਰ ਤੱਕ ਪਸ਼ੂਆਂ ਦਾ ਮੁਫਤ ਇਲਾਜ ਕਰਨ ਅਤੇ ਮੁਰਦਾ ਪਸ਼ੂਆਂ ਨੂੰ ਦੱਬਣ ਲਈ ਪਸ਼ੂ ਪਾਲਣ ਅਤੇ ਪੰਚਾਇਤੀ ਵਿਭਾਗ ਰਾਹੀਂ ਢੁੱਕਵਾਂ ਪ੍ਰਬੰਧ ਕਰਨ, ਹੜ੍ਹਾਂ, ਮਾੜੇ ਬੀਜਾਂ, ਗਡ਼੍ਹੇਮਾਰੀ, ਗੁਲਾਬੀ ਅਤੇ ਚਿੱਟੀ ਸੁੰਡੀ ਕਾਰਨ ਫਸਲਾਂ ਦੇ ਹੋਏ ਖਰਾਬੇ ਦਾ ਮੁਆਵਜ਼ਾ ਦੇਣ, ਦੁੱਧ ਦਾ ਰੇਟ 10 ਰੁਪਏ ਪ੍ਰਤੀ ਫੈਟ ਯੂਨਿਟ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ, ਨਕਲੀ ਦੁੱਧ ਦੇ ਧੰਦੇ ਉੱਪਰ ਲਗਾਮ ਕੱਸਣ ਅਤੇ ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਅਤੇ ਮਿੱਲਾਂ ਵੱਲ ਖੜੀ ਬਕਾਇਆ ਰਾਸ਼ੀ ਸਮੇਤ ਵਿਆਜ ਕਿਸਾਨਾਂ ਨੂੰ ਅਦਾ ਕਰਨ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਸੀ। 

ਕਿਸਾਨਾਂ ਦੇ ਇਕੱਠ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਸ਼ਾਦੀਪੁਰ, ਰਾਮ ਸਿੰਘ ਮਟੋਰੜਾ, ਹਰਭਜਨ ਸਿੰਘ ਬੁੱਟਰ, ਕੁਲਵੰਤ ਸਿੰਘ ਮੌਲਵੀਵਾਲਾ ਤੋਂ ਇਲਾਵਾ ਅਵਤਾਰ ਸਿੰਘ ਭੇਡਪੁਰੀ , ਗੁਰਮੇਲ ਸਿੰਘ ਢਕਡ਼ੱਬਾ, ਸੁਖਵਿੰਦਰ ਸਿੰਘ ਤੁੱਲੇਵਾਲ, ਸੇਰ ਸਿੰਘ ਕਾਕੜਾ, ਪੂਰਨ ਚੰਦ ਨੰਨਹੇੜਾ, ਭਗਤ ਰਾਮ, ਜਗਤਾਰ ਫਤਿਹਮਾਜਰੀ, ਹਰਬੰਸ ਸਿੰਘ ਦਦਹੇੜਾ, ਗੁਰਵਿੰਦਰ ਸਿੰਘ ਦੇਧਨਾ ਅਤੇ ਚਰਨਜੀਤ ਕੌਰ ਆਦਿ ਨੇ ਸੰਬੋਧਨ ਕੀਤਾ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD