Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ

ਜਲੰਧਰ 'ਚ ਕਾਂਗਰਸ ਨੂੰ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਕਾਂਗਰਸ ਛੱਡ ਆਪ 'ਚ ਹੋਏ ਸ਼ਾਮਿਲ

Harchand Singh Barsat, Jarnail Singh, AAP, Aam Aadmi Party, AAP Punjab, Aam Aadmi Party Punjab, Baljit Singh Poopi, Jalandhar Municipal Corporation, Harsimranjit Singh Bunty,Rohan Sehgal, Mintu Gujjar, Rajinder Kumar Mintoo

Web Admin

Web Admin

5 Dariya News

ਜਲੰਧਰ/ਚੰਡੀਗੜ੍ਹ , 05 Sep 2022

Last updated on: Sep 05, 2022, 00:00 IST

ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰ ਰਹੀ ਹੈ। ਜਲੰਧਰ 'ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ 'ਆਪ' ਦਾ ਪੱਲਾ ਫੜਿਆ। 

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।

 

Tags: Harchand Singh Barsat , Jarnail Singh , AAP , Aam Aadmi Party , AAP Punjab , Aam Aadmi Party Punjab , Baljit Singh Poopi , Jalandhar Municipal Corporation , Harsimranjit Singh Bunty , Rohan Sehgal , Mintu Gujjar , Rajinder Kumar Mintoo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD