Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਭਗਵੰਤ ਮਾਨ

ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Brahm Shankar Jimpa, Chetan Singh Jauremajra

Web Admin

Web Admin

5 Dariya News

ਚੰਡੀਗੜ੍ਹ , 06 Sep 2022

Last updated on: Sep 06, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਰਸੂਖਦਾਰ ਸਿਆਸੀ ਪਰਿਵਾਰਾਂ ਦੇ ਨਿੱਜੀ ਮੁਫਾਦ ਹੋਣ ਕਰਕੇ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁੱਸ ਗਏ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰ ਨੇ ਆਪਣੇ ਨਿੱਜੀ ਫਾਇਦਿਆਂ ਲਈ ਸੂਬੇ ਦੇ ਹਿੱਤ ਦਾਅ ਉਤੇ ਲਾਉਣ ਤੋਂ ਵੀ ਗੁਰੇਜ਼ ਨਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਅਤੇ ਸਾਡੇ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ ਜਿਸ ਕਰਕੇ ਹੀ ਇਨ੍ਹਾਂ ਨੂੰ ਬਾਹਰ ਦਾ ਰਾਹ ਦੇਖਣਾ ਪਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਟਾਟਾ ਗਰੁੱਪ ਸੂਬੇ ਵਿਚ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਤ ਕਰ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਟਾਟਾ ਸਟੀਲ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਹੋਰ ਉਦਯੋਗਿਕ ਪ੍ਰਾਜੈਕਟ ਵੀ ਸਥਾਪਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ,“ਪੰਜਾਬ ਦੇ ਸੁਖਾਵੇਂ ਮਾਹੌਲ ਸਦਕਾ ਵੱਡੀਆਂ ਕੰਪਨੀਆਂ ਨਿਵੇਸ਼ ਕਰ ਰਹੀਆਂ ਹਨ ਅਤੇ ਹੁਣ ਪ੍ਰਾਜੈਕਟ ਸਥਾਪਤ ਕਰਨ ਲਈ ਸਿੱਧਾ ਪੰਜਾਬ ਨਾਲ ਐਮ.ਓ.ਯੂ. ਕੀਤਾ ਜਾਂਦਾ ਹੈ ਜਦਕਿ ਇਸ ਤੋਂ ਪਹਿਲਾਂ ਨਿਵੇਸ਼ਕਾਰਾਂ ਨੂੰ ਸੱਤਾਧਾਰੀ ਸਿਆਸੀ ਪਰਿਵਾਰਾਂ ਨਾਲ ‘ਐਮ.ਓ.ਯੂ.’ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਜਿਸ ਕਰਕੇ ਨਿਵੇਸ਼ਕਾਰ ਪੰਜਾਬ ਤੋਂ ਮੂੰਹ ਫੇਰ ਲੈਂਦੇ ਸਨ।”

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਸੱਤਾਧਾਰੀ ਅਜਿਹੇ ਪ੍ਰਾਜੈਕਟਾਂ ਤੋਂ ਇਨ੍ਹਾਂ ਪਰਿਵਾਰਾਂ ਨੂੰ ਮਿਲਣ ਵਾਲੇ ਫਾਇਦਾ ਪੁੱਛਦੇ ਸਨ ਪਰ ਹੁਣ ਅਸੀਂ ਇਨ੍ਹਾਂ ਪ੍ਰਾਜੈਕਟਾਂ ਨਾਲ ਨੌਜਵਾਨਾਂ ਨੂੰ ਮਿਲਣ ਵਾਲੀਆਂ ਨੌਕਰੀਆਂ ਪੁੱਛਦੇ ਹਾਂ।ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਨੌਜਵਾਨ ਇਸ ਨੌਕਰੀ ਦੇ ਹੱਕਦਾਰ ਹਨ ਕਿਉਂਕਿ ਉਹ ਕਰੜੇ ਇਮਤਿਹਾਨ ਵਿੱਚੋਂ ਲੰਘ ਕੇ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਭਰਤੀ ਵੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।  

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿਚ ਪਹਿਲਾ ਫੈਸਲਾ ਨੌਜਵਾਨਾਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਹਰੇਕ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਖਾਲੀ ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰੀਆਂ ਜਾਣ।

ਇਨ੍ਹਾਂ ਉਮੀਦਵਾਰ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪੋ-ਆਪਣੇ ਅਹੁਦਿਆਂ ਉਤੇ ਡਿਊਟੀ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਨੌਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੁਝ ਮਹੀਨਿਆਂ ਵਿਚ ਉਹ ਕੰਮ ਕਰ ਦਿੱਤੇ, ਜੋ ਪਿਛਲੇ 75 ਸਾਲਾਂ ਵਿਚ ਨਹੀਂ ਹੋਏ ਅਤੇ ਆਉਣ ਵਾਲੇ ਸਮੇਂ ਵਿਚ ਵੀ ਸਾਡੀ ਸਰਕਾਰ ਏਸੇ ਰਫਤਾਰ ਨਾਲ ਲੱਗੀ ਰਹੇਗੀ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਜਗਦੀਪ ਗੋਲਡੀ ਤੇ ਅਜੀਤਪਾਲ ਸਿੰਘ ਕੋਹਲੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਪੁਲ ਉਜਵਲ ਤੇ ਹੋਰ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Brahm Shankar Jimpa , Chetan Singh Jauremajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD