Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

ਨਵੀਂ ਜਿੰਦਗੀ ਦੀ ਉਤਪਤੀ ਦਾ ਸਫ਼ਲ ਸਾਧਨ ਹੈ ਆਈ.ਵੀ.ਐਫ਼ ਵਿਧੀ : ਮਾਹਿਰ

ਆਈ.ਵੀ.ਐਫ਼ ਨੇ ਔਲਾਦ ਨੂੰ ਤਰਸਦੇ ਜੋੜਿਆਂ ਦੀ ਜਿੰਦਗੀ ਵਿੱਚ ਜਗਾਈ ਨਵੀਂ ਉਮੀਦ: ਡਾ : ਪੂਜਾ ਮਹਿਤਾ

Health, Dr. Pooja Mehta, Fortis Bloom IVF centre Mohali, Fortis Mohali, IVF lab, IVF centre

Web Admin

Web Admin

5 Dariya News

ਲੁਧਿਆਣਾ , 06 Sep 2022

ਬਾਂਝਪਨ ਦੇ ਇਲਾਜ਼ ਲਈ ਹੋਂਦ ਵਿੱਚ ਆਈਆਂ ਨਵੀਆਂ ਤਕਨੀਕਾਂ ਅਤੇ ਪ੍ਰਕਿ੍ਰਆਵਾਂ ਦੇ ਵਿਕਾਸ ਨਾਲ ਜਿੱਥੇ ਔਲਾਦ ਲਈ ਤਰਸ ਰਹੇ ਜੋੜਿਆਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਹੋਈਆਂ ਹਨ, ਉੱਥੇ ਹੀ ਡਾਕਟਰੀ ਪੇਸ਼ੇ ਨਾਲ ਜੁੜੇ ਅਤੇ ਆਮ ਲੋਕਾਂ ਦੀਆਂ ਨਵੀਆਂ ਧਾਰਨਾਵਾਂ ਅਤੇ ਚਿੰਤਾਵਾਂ ਵਿੱਚ ਵੀ ਵਾਧਾ ਹੋਇਆ ਹੈ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਮੋਹਾਲੀ ਸਥਿਤ ਫੌਰਟਿਸ ਬਲੂਮ ਆਈ.ਵੀ.ਐਫ. ਸੈਂਟਰ ਦੇ ਵਿਭਾਗ ਦੀ ਮੁਖੀ ਡਾਕਟਰ ਪੂਜਾ ਮਹਿਤਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਨਾਂ ਕਿਹਾ ਕਿ ਇਸ ਵਿਧੀ ਨਾਲ ਜਨਣ ਸ਼ਕਤੀ ਵਿੱਚ ਲਾਮਿਸਾਲ ਪ੍ਰਾਪਤੀਆਂ ਹੁੰਦੀਆਂ ਹਨ, ਪਰ ਕਈ ਵਾਰ ਕਿਸੇ ਕਿਸਮ ਦੀ ਮਾਮੂਲੀ ਜਿਹੀ  ਅਣਦੇਖੀ ਨਾਲ ਅਜਿਹੀ ਪ੍ਰਕਿ੍ਰਆ ਅਸਫ਼ਲ ਹੋ ਜਾਂਦੀ ਹੈ। ਜਿਸ ਪਿੱਛੇ ਕਈ ਕਾਰਨ ਛੁਪੇ ਹੁੰਦੇ ਹਨ। ਉਨਾਂ ਕਿਹਾ ਕਿ ਔਰਤਾਂ ਵਿੱਚ ਗੰਭੀਰ ਪੌਲੀਸਿਟਿਕ ਅੰਡਕੋਸ਼ ਸਿੰਡਰੋਮ ( ਪੀਸੀਓਐਸ) ਅਤੇ ਬਲਾਕ ਫੈਲੋਪੀਅਨ ਟਿਊਬ ਬਾਂਝਪਣ ਦੇ ਦੋ ਪ੍ਰਮੁੱਖ ਕਾਰਨ ਹਨ। 

ਉਨਾਂ ਕਿਹਾ ਕਿ ਸ਼ੁਕਰਾਣੂਆਂ ਦੀ ਘਾਟ ਹੀ ਮਰਦਾਂ ਦੀ ਸ਼ਕਤੀ ਨੂੰ ਪ੍ਰਭਾਵਿਤ ਕਰਦੀ ਹੈ। ਉਨਾਂ ਕਿਹਾ ਕਿ ਪਿਛਲੇ ਆਈ.ਵੀ.ਐਫ. ਚੱਕਰ ਦੀ ਪੂਰੀ ਜਾਣਕਾਰੀ ਇਕੱਤਰ ਕਰਕੇ ਹੀ ਅਗਲਾ ਆਈ.ਵੀ.ਐਫ. ਸਫਲਤਾ ਨਾਲ ਨੇਪਰੇ ਚਾੜਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਫੌਰਟਿਸ ਬਲੂਮ ਆਈ.ਵੀ.ਐਫ. ਸੈਂਟਰ ਵਿੱਚ ਅਜਿਹੀਆਂ ਸਭ ਸਹੂਲਤਾਂ ਉਪਲਬਧ ਹਨ। ਜਿਸ ਸਦਕਾ ਘੱਟ ਚੱਕਰਾਂ ਵਿੱਚ ਹੀ ਜੋੜਿਆਂ ਨੂੰ ਸਫਲ ਗਰਭ ਧਾਰਨ ਹੋ ਜਾਂਦਾ ਹੈ।

ਡਾਕਟਰ ਗੁਰਸਿਮਰਨ ਕੌਰ ਨੇ ਕਿਹਾ ਕਿ ਇਸ ਵਿਧੀ ਦੀ ਸਫਲਤਾ ਲਈ ਸਭ ਤੋਂ ਜ਼ਿਆਦਾ ਮਹੱਤਵਪੂਰਨ ਲੈਬ ਦੀ ਗੁਣਵੱਤਾ ਹੈ। ਜਿਸ ਵਿੱਚ ਅੰਡੇ ਦੀ ਪ੍ਰਾਪਤੀ ਤੋਂ ਬਾਅਦ ਅਗਲਾ ਕਦਮ ਪ੍ਰਜਨਨ ਹੈ। ਉਨਾਂ ਕਿਹਾ ਕਿ ਜਨਣ ਸ਼ਕਤੀ ਦੇ ਇਲਾਜ਼ ਵਿੱਚ ਅਨੇਕਾਂ ਅਜਿਹੇ ਕਾਰਕ ਹੁੰਦੇ ਹਨ ਜਿਹੜੇ ਇਸ ਇਲਾਜ਼ ਪ੍ਰਣਾਲੀ ਨੂੰ ਜ਼ਿਆਦਾ ਪ੍ਰਭਾਵਿਤ ਕਰਦੇ ਹਨ। ਉਨਾਂ ਕਿਹਾ ਕਿ ਇਸ ਦੌਰਾਨ ਮਾਮੂਲੀ ਅਣਦੇਖੀ ਮਾੜੇ ਪ੍ਰਭਾਵ ਪਾ ਸਕਦੀ ਹੈ।

ਇਸ ਮੌਕੇ ‘ਤੇ ਮੋਜੂਦ ਡਾਕਟਰ ਸ਼ਿਵਾਨੀ ਗਰਗ ਨੇ ਕਿਹਾ ਕਿ ਆਈ ਵੀ ਐਫ ਵਿਧੀ ਨਵੀਂ ਜਿੰਦਗੀ ਬਣਾਉਣ ਦੀ ਇੱਕ ਸਫ਼ਲ ਵਿਧੀ ਹੈ। ਉਨਾਂ ਕਿਹਾ ਕਿ 35 ਸਾਲ ਤੋਂ ਘੱਟ ਉਮਰ ਵਰਗ ਵਿੱਚ 40 ਤੋਂ 50 ਫੀਸਦੀ ਤੱਕ ਸਫਲ ਰਹਿੰਦੀ ਹੈ। ਉਨਾਂ ਕਿਹਾ ਕਿ ਭਰੂਣ ਦੇ ਵਿਕਾਸ ਲਈ ਚੰਗੀਆਂ ਪ੍ਰਯੋਗਸ਼ਾਲਾਵਾਂ ਹੋਣੀਆਂ ਚਾਹੀਦੀਆਂ ਹਨ। ਜਿੱਥੇ ਚੰਗੇ ਇਨਕਿਊਬੇਟਰ, ਲੈਮਿਨਰ ਫਲੋਅ ਅਤੇ ਚੰਗੇ ਕਲਚਰ ਮੀਡੀਆ ਵਰਗੀਆਂ ਚੀਜਾਂ ਦੀ ਜਰੂਰਤ ਹੈ।  

 

Tags: Health , Dr. Pooja Mehta , Fortis Bloom IVF centre Mohali , Fortis Mohali , IVF lab , IVF centre

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD