Monday, 20 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਜੈ ਇੰਦਰ ਕੌਰ ਅਤੇ ਮੇਅਰ ਸੰਜੀਵ ਬਿੱਟੂ ਵੱਲੋਂ ਸਤਬੀਰ ਸਿੰਘ ਦਰਦੀ ਮੈਮੋਰੀਅਲ ਪਾਰਕ ਦਾ ਉਦਘਾਟਨ

ਵਿਕੀਆਂ ਜਾਇਦਾਦਾਂ ਵਾਪਸ ਲੈ ਕੇ ਕੈਪਟਨ ਸਰਕਾਰ ਵੱਲੋਂ ਪਾਰਕ ਬਣਾਏ ਗਏ : ਬੀਬਾ ਜੈ ਇੰਦਰ ਕੌਰ

Jai Inder Kaur, Punjab Lok Congress, Patiala

Web Admin

Web Admin

5 Dariya News

ਪਟਿਆਲਾ , 06 Sep 2022

ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸਾਂਸਦ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਅਤੇ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵੱਲੋਂ ਸਥਾਨਕ ਪ੍ਰੈਸ ਰੋਡ ਸ਼ੇਰੇ ਪੰਜਾਬ ਮਾਰਕੀਟ ਵਿਖੇ ਸਤਬੀਰ ਸਿੰਘ ਦਰਦੀ ਮੈਮੋਰੀਅਲ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਇਕ ਸਮਾਗਮ ਦਾ ਆਯੋਜਨ ਕੀਤਾ ਜਿਥੇ ’ਤੇ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਅਤੇ ਹੋਰ ਪਤਵੰਤੇ ਸੱਜਣ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਈਆਂ। 

ਇਹ ਪਾਰਕ ਪਦਮਸ਼੍ਰੀ ਸ. ਜਗਜੀਤ ਸਿੰਘ ਦਰਦੀ ਦੇ ਸਪੁੱਤਰ ਸੱਚਖੰਡ ਵਾਸੀ ਸਤਬੀਰ ਸਿੰਘ ਦਰਦੀ ਦੀ ਯਾਦ ਵਿਚ ਬਣਾਇਆ ਗਿਆ ਹੈ। ਇਸ ਉਦਘਾਟਨੀ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਕੀਤੀ ਗਈ। ਇਸ ਦੌਰਾਨ ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਡਾ. ਜਸਵਿੰਦਰ ਕੌਰ ਦਰਦੀ ਡਾਇਰੈਕਟਰ, ਡਾ. ਇੰਦਰਪ੍ਰੀਤ ਕੌਰ ਦਰਦੀ, ਸ੍ਰੀਮਤੀ ਡਾ. ਗੁਰਲੀਨ ਕੌਰ ਦਰਦੀ ਸਮੇਤ ਸਮੂਹ ਪਰਿਵਾਰਿਕ ਮੈਂਬਰ ਅਤੇ ਸਮੁੱਚੇ ਅਦਾਰੇ ਦੀ ਟੀਮ ਵੀ ਸ਼ਾਮਲ ਰਹੀ।

ਉਦਘਾਟਨ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸ਼ਹਿਰ ਦੀਆਂ ਕਈ ਜਾਇਦਾਦਾਂ ਵੇਚ ਦਿੱਤੀਆਂ ਸਨ ਜਿਨ੍ਹਾਂ ਨੂੰ ਮੁੜ ਤੋਂ ਵਾਪਸ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਵਾਤਾਵਰਣ ਦੀ ਸ਼ੁੱਧਤਾ ਅਤੇ ਆਮ ਲੋਕਾਂ ਨੂੰ ਸੈਰ ਕਰਨ ਦੇ ਮੱਦੇਨਜ਼ਰ ਖੁੱਲ੍ਹੇ ਅਤੇ ਹਵਾਦਾਰ ਪਾਰਕ ਬਣਾਏ ਗਏ। 

ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਅਕਾਲੀ ਸਰਕਾਰ ਸੀ ਤਾਂ ਉਸ ਸਮੇਂ ਸਿਰਫ ਪਟਿਆਲਾ ਨਹੀਂ ਬਲਕਿ ਪੰਜਾਬ ਭਰ ਵਿਚ ਅਣਗਿਣਤ ਸਰਕਾਰੀ ਜਾਇਦਾਦਾਂ ਵੇਚ ਕੇ ਹਜ਼ਾਰਾਂ ਕਰੋੜ ਰੁਪਏ ਕਮਾਏ ਗਏ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਵੀ ਸਰਕਾਰ ਜਾਇਦਾਦ ਨਹੀਂ ਵੇਚੀ ਗਈ ਸਗੋਂ ਵੇਚੀਆਂ ਜਾਇਦਾਦਾਂ ਵਾਪਸ ਲਈਆਂ ਗਈਆਂ। 

ਉਨ੍ਹਾਂ ਨੇ ਕਿਹਾ ਕਿ ਜੋ ਵਿਕਾਸ ਉਸ ਸਮੇਂ ਹੋਇਆ ਉਸ ਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ। ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਸਮੁੱਚਾ ਦਰਦੀ ਪਰਿਵਾਰ ਅਤੇ ਚੜ੍ਹਦੀਕਲਾ ਅਦਾਰਾ ਹਮੇਸ਼ਾ ਲੋਕ ਸੇਵਾ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਇਹ ਪਰਿਵਾਰ ਆਪਣੇ ਅਦਾਰੇ ਰਾਹੀਂ ਬੱਚਿਆਂ ਨੂੰ ਸਿੱਖਿਆ ਕਰਨ ਲਈ ਵਿੱਦਿਆ ਖੇਤਰ ਦੇ ਨਾਲ ਨਾਲ ਧਾਰਮਿਕ ਤੌਰ ’ਤੇ ਵੀ ਚੰਗੀਆਂ ਸੇਵਾਵਾਂ ਦੇ ਰਿਹਾ ਹੈ। 

ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਜਿਸ ਜਗ੍ਹਾ ’ਤੇ ਸਤਬੀਰ ਸਿੰਘ ਦਰਦੀ ਮੈਮੋਰੀਅਲ ਪਾਰਕ ਬਣਾਇਆ ਗਿਆ ਹੈ। ਇਹ ਜਗ੍ਹਾ ਅਕਾਲੀ ਦਲ ਸਰਕਾਰ ਸਮੇਂ  ਲਗਭਗ 40 ਕਰੋੜ ਦੀ ਕੀਮਤ ਨਾਲ ਵੇਚ ਦਿੱਤੀ ਸੀ ਪਰ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਆਈ ਤਾਂ ਤੁਰੰਤ ਇਸ ਜ਼ਮੀਨ ਨੂੰ ਵੇਚਣ ’ਤੇ ਰੋਕ ਲਗਾ ਦਿੱਤੀ ਗਈ। ਇਸ ਲਈ ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਦੂਰ ਅੰਦੇਸ਼ੀ ਸੋਚ ਤੇ ਯਤਨਾਂ ਸਦਕਾ ਇਸ ਜਗ੍ਹਾ ’ਤੇ ਵਾਤਾਵਰਣ ਪਾਰਕ ਬਣਾਇਆ ਗਿਆ ਹੈ। 

ਸਵਰਗਵਾਸੀ ਸਤਬੀਰ ਸਿੰਘ ਦਰਦੀ ਇਕ ਵਾਤਾਵਰਣ ਪ੍ਰੇਮੀ ਸਨ, ਜਿਸ ਕਰਕੇ ਉਨ੍ਹਾਂ ਦੀ ਯਾਦ ਵਿਚ ਇਸ ਪਾਰਕ ਦਾ ਨਾਮ ਉਨ੍ਹਾਂ ਦੀ ਯਾਦ ਵਿਚ ਰੱਖਿਆ ਗਿਆ। ਪਦਮਸ਼੍ਰੀ ਜਗਜੀਤ ਸਿੰਘ ਦਰਦੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪਟਿਆਲਾ ਸ਼ਹਿਰ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਗਿਆ ਸੀ। ਇਸ ਲਈ ਪਟਿਆਲਾ ਸ਼ਹਿਰ ਦੇ ਹਰ ਪਾਸੇ ਪੱਕੀਆਂ ਸੜਕਾਂ ਸਾਫ ਸੁਥਰੀਆਂ ਗਲੀਆਂ ਨਾਲੀਆਂ ਅਤੇ ਸਾਫ ਸੁਥਰੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਗਈ। 

ਉਨ੍ਹਾਂ ਨੇ ਕਿਹਾ ਕਿ ਸ਼ੇਰੇ ਪੰਜਾਬ ਮਾਰਕੀਟ ਇਕ ਅਜਿਹਾ ਇਲਾਕਾ ਸੀ ਜਿਥੋਂ ਦੇ ਵਸਨੀਕਾਂ ਨੇ ਕਦੇ ਸੁਪਨਾ ਵੀ ਨਹੀਂ ਲਿਆ ਸੀ ਕਿ ਉਨ੍ਹਾਂ ਦੇ ਇਲਾਕੇ ਵਿਚ ਇੰਨਾ ਵੱਡਾ ਪਾਰਕ ਬਣਾਇਆ ਜਾਵੇਗਾ। ਇਸ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਂਸਦ ਪ੍ਰਨੀਤ ਕੌਰ ਵੱਲੋਂ ਵਿੱਢੇ ਯਤਨਾਂ ਸਦਕਾ ਇਸ ਇਲਾਕੇ ਦੇ ਵਸਨੀਕਾਂ ਦੀ ਇਹ ਮੰਗ ਪੂਰੀ ਹੋ ਸਕੀ ਹੈ। ਇਸ ਪਾਰਕ ਦਾ ਨਾਮ ਸਤਬੀਰ ਸਿੰਘ ਦਰਦੀ ਮੈਮੋਰੀਅਲ ਪਾਰਕ ਰੱਖਣ ’ਤੇ ਸਮੁੱਚੇ ਦਰਦੀ ਪਰਿਵਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ, ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਸਮੁੱਚੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ। 

ਇਸ ਮੌਕੇ ’ਤੇ ਡਾ. ਹਰਜਿੰਦਰ ਵਾਲੀਆ ਨੇ ਕਿਹਾ ਕਿ ਸਾਨੂੰ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਹਰ ਵਿਅਕਤੀ ਨੂੰ ਇਕ ਰੁੱਖ ਲਗਾਉਣਾ ਚਾਹੀਦਾ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਉਸ ਦੀ ਛਾਂ ਦਾ ਆਨੰਦ ਮਾਣ ਸਕਣ। ਇਸ ਮੌਕੇ ’ਤੇ ਡਾ. ਪ੍ਰਭਲੀਨ ਸਿੰਘ, ਪ੍ਰਭਜੀਤ ਸਿੰਘ ਚੌਧਰੀ, ਐਡਵੋਕੇਟ ਗੁਰਪ੍ਰੀਤ ਸਿੰਘ, ਟੋਨੀ ਬਿੰਦਰਾ, ਕੇ.ਕੇ. ਮਲਹੋਤਰਾ, ਵਿਜੇ ਕੂਕਾ, ਅਨਿਲ ਮੰਗਲਾ, ਸ੍ਰੀਮਤੀ ਬਿਮਲਾ ਸ਼ਰਮਾ, ਮੋਨਿਕਾ ਵਾਲੀਆ ਪਿ੍ਰੰਸੀਪਲ, ਡਾ. ਕੰਵਲਜੀਤ ਕੌਰ ਡਾਇਰੈਕਟਰ ਪਿ੍ਰੰਸੀਪਲ, ਹਰਸਿਮਰਨ ਕੌਰ ਪਿ੍ਰੰਸੀਪਲ, ਕਵਿਤਾ ਵਾਲੀਆ ਮੈਨੇਜਰ, ਕਵਲਜੀਤ ਕੌਰ ਚੱਢਾ ਕੋਆਰਡੀਨੇਟਰ, ਭਾਈ ਜਗਮੋਹਨ ਸਿੰਘ ਕਥੂਰੀਆ, ਨਿਖਿਲ ਕੁਮਾਰ ਕਾਕਾ, ਅਨਿਲ ਜੋਸ਼ੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸ਼ਾਮਲ ਸਨ।

 

Tags: Jai Inder Kaur , Punjab Lok Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD