Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਸਿ਼ਆ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ : ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ

ਪੰਜਾਬ ਪੁਲਿਸ ਨਸਿ਼ਆਂ ਦੇ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ੇਗੀ

Fatehgarh Sahib, Police, Punjab Police, Gurpreet Singh Bhullar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Sep 2022

Last updated on: Sep 06, 2022, 00:00 IST

ਨੌਜਵਾਨ ਪੀੜ੍ਹੀ ਨੂੰ ਨਸਿ਼ਆ ਦੀ ਲਾਹਣਤ ਤੋਂ ਬਚਾਉਣ ਲਈ ਪੰਜਾਬ ਪੁਲਿਸ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਨਸਿ਼ਆਂ ਦੇ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸਿ਼ਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਰੂਪਨਗਰ ਰੇਂਜ ਦੇ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਮੰਡੀ ਗੋਬਿੰਦਗੜ੍ਹ ਦੀ ਰਿਮਟ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਕਲਚਰਲ ਕਲੱਬ ਵੱਲੋ਼ ਕਰਵਾਏ ਗਏ ਰਾਜ ਪੱਧਰੀ ਨਸਿ਼ਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸਿ਼ਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਨਸਿ਼ਆ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਹਰ ਚੁਣੋਤੀ ਦਾ ਡੱਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਡੀ.ਆਈ.ਜੀ. ਭੁੱਲਰ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਮਾੜੀ ਸੰਗਤ ਕਾਰਨ ਨਸਿ਼ਆਂ ਦੀ ਗ੍ਰਿਫਤ ਵਿੱਚ ਫਸਦੀ ਚਲੀ ਜਾ ਰਹੀ ਹੈ ਜੋ ਕਿ ਸਾਡੇ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ । 

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਨੌਜਵਾਨ ਵਰਗ ਨੂੰ ਸਹੀ ਰਾਹ ਵਿਖਾਉਣਾ ਸਾਡੀ ਜਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਹੀਂ ਵਿਖਾਉਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸਿ਼ਆ ਦੇ ਖਾਤਮੇ ਲਈ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪਿਛਲੇ ਸਮੇਂ ਅੰਦਰ ਨਸਿ਼ਆਂ ਦੀ ਤਸਕਰੀ ਕਰਨ ਵਾਲੇ ਕਈ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। 

 ਡੀ.ਆਈ.ਜੀ. ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਨਸਿ਼ਆ ਦੀ ਲਾਹਣਤ ਨੂੰ ਖਤਮ ਕਰਨ ਵਿੱਚ ਉਸਾਰੂ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਉਨ੍ਹਾ ਦੀ ਪਹਿਚਾਣ ਵਾਲਾ ਕੋਈ ਦੋਸਤ ਜਾਂ ਰਿਸ਼ਤੇਦਾਰ ਨਸਿ਼ਆਂ ਦਾ ਆਦੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ ਜਾਵੇ ਜਿਥੇ ਸਰਕਾਰ ਵੱਲੋਂ ਮੁਫਤ ਦਵਾਈ ਦੇ ਕੇ ਨਸ਼ਾ ਛੁਡਾਇਆ ਜਾਂਦਾ ਹੈ। ਇਸ ਮੌਕੇ ਡੀ ਐਸ ਪੀ ਸੁਖਬੀਰ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਕਲਚਰਲ ਕਲੱਬ  ਦੇ ਆਹੁਦੇਦਾਰ ਹਾਜ਼ਰ ਸਨ। 

 

Tags: Fatehgarh Sahib , Police , Punjab Police , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD