Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਵਜੀਤ ਕੌਰ ਮਾਣੂੰਕੇ ਸਦਕਾ ਪੁਰਾਣੀ ਦਾਣਾ ਮੰਡੀ ਦੇ ਲੋਕਾਂ ਨੂੰ ਮਿਲਿਆ ਗੰਦਗੀ ਤੋਂ ਛੁਟਕਾਰਾ

ਅਧਿਕਾਰੀਆਂ ਨੂੰ ਮੌਕੇ ਤੇ ਬੁਲਾਕੇ 20 ਸਾਲ ਤੋਂ ਲੱਗਿਆ ਕੂੜੇ ਦਾ ਢੇਰ ਵੀ ਚੁਕਵਾਇਆ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Jagraon

Web Admin

Web Admin

5 Dariya News

ਜਗਰਾਉਂ , 06 Sep 2022

Last updated on: Sep 06, 2022, 00:00 IST

ਸ਼ਹਿਰ ਦੇ ਪ੍ਰਮੁੱਖ ਏਰੀਏ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਲਗਭਗ 20 ਸਾਲ ਤੋਂ ਕੂੜੇ ਦਾ ਢੇਰ ਲੱਗਾ ਹੋਇਆ ਸੀ, ਜਿਸ ਕਾਰਨ ਪੁਰਾਣੀ ਦਾਣਾ ਮੰਡੀ ਦੇ ਲੋਕ ਕੂੜੇ ਦੀ ਸੜਾਂਦ ਕਾਰਨ ਪ੍ਰੇਸ਼ਾਨੀ ਨਾਲ ਜੂਝ ਰਹੇ ਸਨ ਅਤੇ ਲੰਮੇ ਸਮੇਂ ਤੋਂ ਸਫਾਈ ਦਾ ਵੀ ਬਹੁਤ ਬੁਰਾ ਹਾਲ ਸੀ। ਜਿਸ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਸੀ। ਜਿਊਂ ਹੀ ਇਹ ਮਾਮਲਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਤੁਰੰਤ ਐਕਸ਼ਨ ਲੈਂਦਿਆਂ ਮੌਕੇ ਤੇ ਪਹੁੰਚਕੇ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਬੁਲਾਇਆ ਅਤੇ ਮੌਕੇ ਤੇ ਹੀ ਜੇ.ਸੀ.ਬੀ.ਮਸ਼ੀਨ, ਟਰਾਲੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਬੁਲਾਕੇ ਗੰਦਗੀ ਦਾ ਢੇਰ ਚੁਕਵਾ ਦਿੱਤਾ ਅਤੇ ਪੁਰਾਣੀ ਦਾਣਾ ਮੰਡੀ ਦੀ ਸਫਾਈ ਵੀ ਕਰਵਾਈ ਗਈ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹਨਾਂ ਦੀ ਪਾਰਟੀ ਰਾਜਨੀਤੀ ਵਿੱਚ ਕੇਵਲ ਭ੍ਰਿਸ਼ਟ ਲੋਕਾਂ ਦੀ ਸਫ਼ਾਈ ਕਰਨ ਲਈ ਹੀ ਨਹੀਂ ਆਈ, ਬਲਕਿ ਜਿੱਥੇ ਕਿਧਰੇ ਵੀ ਉਹਨਾਂ ਨੂੰ ਗੰਦਗੀ ਨਜ਼ਰ ਆਵੇਗੀ ਤਾਂ ਸਾਫ਼ ਕਰਵਾਕੇ ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਉਣਗੇ। ਉਹਨਾਂ ਆਖਿਆ ਕਿ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਵਿੱਚੋਂ ਗੰਦਗੀ ਕੱਢਣ ਅਤੇ ਕੂੜੇ ਦੇ ਡੰਪ ਖਤਮ ਕਰਨ ਲਈ ਉਪਰਾਲੇ ਕਰਕੇ ਪੰਜਾਬ ਸਰਕਾਰ ਕੋਲੋਂ ਲਗਭਗ 70 ਲੱਖ ਰੁਪਏ ਪ੍ਰੋਜੈਕਟ ਮੰਨਜੂਰ ਕਰਵਾਕੇ ਲਿਆਏ ਹਨ ਤੇ ਬਹੁਤ ਜ਼ਲਦੀ ਹੀ ਗਿੱਲਾ ਅਤੇ ਸੁੱਕਾ ਕੂੜਾ ਚੁੱਕਣ ਵਾਲੀਆਂ ਟਾਟਾ ਏਸ ਗੱਡੀਆਂ ਚਲਾਈਆਂ ਜਾਣਗੀਆਂ ਅਤੇ ਹੌਲੀ ਹੌਲੀ ਸ਼ਹਿਰ ਵਿੱਚੋਂ ਕੂੜੇ ਦੇ ਡੰਪ ਪੂਰੀ ਤਰਾਂ ਨਾਲ ਖਤਮ ਕਰ ਦਿੱਤੇ ਜਾਣਗੇ। ਉਹਨਾਂ ਆਖਿਆ ਪੰਜਾਬ ਸਰਕਾਰ ਪਾਸੋਂ ਮੰਨਜੂਰ ਹੋ ਚੁੱਕੇ ਪ੍ਰੋਜੈਕਟਾਂ ਵਿੱਚ ਲੋਕਾਂ ਦੇ ਘਰਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣ ਲਈ 80 ਟਰਾਈਸਾਈਕਲ, ਇੱਕ ਟਰੈਕਟਰ ਲੋਡਰ, ਇੱਕ ਬਲਿੰਗ ਮਸ਼ੀਨ, ਅਤੇ ਇੱਕ ਵੇਸਟ ਗਰਾਂਈਡਰ ਲਿਆਂਦਾ ਜਾਵੇਗਾ ਅਤੇ ਸ਼ਹਿਰ ਦੇ ਕੂੜਾ-ਕਰਕਟ ਨੂੰ ਸੰਭਾਲਿਆ ਜਾ ਸਕੇਗਾ। ਇਸ ਤੋਂ ਇਲਾਵਾ ਪਾਰਕਾਂ ਦੀ ਕਟਿੰਗ ਤੇ ਸਫ਼ਾਈ ਵਾਸਤੇ ਸ਼ਰੈਡਰ ਖ੍ਰੀਦਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਬੀਬੀ ਮਾਣੂੰਕੇ ਨੇ ਆਖਿਆ  ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਉਣ ਲਈ ਉਹ ਹਰ ਹੀਲੇ ਯਤਨ ਜਾਰੀ ਰੱਖਣਗੇ, ਤਾਂ ਜੋ ਲੋਕ ਖੁਸ਼ੀਆਂ ਭਰੀ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ ਮੌਜੂਦ 'ਆਪ' ਆਗੂ ਅਤੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਨੇ ਵਿਧਾਇਕਾ ਮਾਣੂੰਕੇ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ 'ਐਮ.ਐਲ.ਏ. ਤਾਂ ਬਹੁਤ ਵੇਖੇ ਨੇ, ਪਰੰਤੂ ਬਿਲਕੁੱਲ ਗਰਾਊਂਡ ਤੇ ਜਾ ਕੇ ਕੂੜੇ ਤੇ ਗੰਦਗੀ ਦੇ ਢੇਰ ਚੁਕਵਾਉਂਦੇ ਅਤੇ ਕੋਲ ਖੜਕੇ ਸਫ਼ਾਈ ਕਰਵਾਉਂਦੇ ਐਮ.ਐਲ.ਏ ਮੈਡਮ ਸਰਵਜੀਤ ਕੌਰ ਮਾਣੂੰਕੇ ਨੂੰ ਵੇਖਕੇ ਮਾਣ ਮਹਿਸੂਸ ਹੁੰਦਾ ਹੈ ਕਿ ਹਲਕਾ ਜਗਰਾਉਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਹਰ ਕੰਮ ਵਿੱਚ ਨਿਪੁੰਨ ਅਤੇ ਧਰਤੀ ਨਾਲ ਜੁੜੇ ਹੋਏ ਵਿਧਾਇਕ ਦੀ ਚੋਣ ਕੀਤੀ ਹੈ।' ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਗੁਰਪ੍ਰੀਤ ਸਿੰਘ 'ਨੋਨੀ ਸੈਂਭੀ',  ਕੌਂਸਲਰ ਕੰਵਰਪਾਲ ਸਿੰਘ, ਕੌਂਲਰ ਰਾਜ ਭਾਰਦਵਾਜ, ਕੌਂਸਲਰ ਅਨਮੋਲ ਗੁਪਤਾ, ਕੌਂਸਲਰ ਰਵਿੰਦਰਪਾਲ ਰਾਜੂ ਕਾਮਰੇਡ, ਪੱਪੂ ਭੰਡਾਰੀ, ਗੁਰਪ੍ਰੀਤ ਕੌਰ, ਸਾਜਨ ਮਲਹੋਤਰਾ, ਡਾ:ਰੂਪ ਸਿੰਘ, ਛਿੰਦਰਪਾਲ ਸਿੰਘ ਮੀਨੀਆਂ, ਮੇਹਰ ਸਿੰਘ, ਕਾਕਾ ਕੋਠੇ 8 ਚੱਕ, ਲਖਵੀਰ ਸਿੰਘ ਲੱਖਾ, ਰਵਿੰਦਰਪਾਲ ਫੀਨਾਂ, ਕਾਲਾ ਕਲਿਆਣ, ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD