Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਮੁੱਖ ਮੰਤਰੀ ਨੇ ਮਾਰਕਫੈੱਡ ਨੂੰ ਕਿਫ਼ਾਇਤੀ ਦਰਾਂ ਉਤੇ ਵਿਸ਼ਵ ਪੱਧਰੀ ਉਤਪਾਦ ਲੋਕਾਂ ਨੂੰ ਮੁਹੱਈਆ ਕਰਨ ਲਈ ਆਖਿਆ

ਸਹਿਕਾਰੀ ਅਦਾਰੇ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ (ਦੋਵੇਂ ਸੈਨੇਟਰੀ ਉਤਪਾਦ) ਕੀਤੇ ਜਾਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Markfed

Web Admin

Web Admin

5 Dariya News

ਚੰਡੀਗੜ੍ਹ , 06 Sep 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਰਕਫੈੱਡ ਅਦਾਰੇ ਨੂੰ ਕਿਹਾ ਕਿ ਲੋਕਾਂ ਦੀ ਰਸੋਈ ਦਾ ਬਜਟ ਬਚਾਉਣ ਅਤੇ ਤੇਜ਼ੀ ਨਾਲ ਵਧਦੀ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਉਨਾਂ ਨੂੰ ਕਿਫ਼ਾਇਤੀ ਦਰਾਂ ਉਤੇ ਵਿਸ਼ਵ ਪੱਧਰੀ ਉਤਪਾਦ ਮੁਹੱਈਆ ਕਰਵਾਏ।ਮਾਰਕਫੈੱਡ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ (ਦੋਵੇਂ ਸੈਨੇਟਰੀ ਉਤਪਾਦ) ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਜਨਤਕ ਖੇਤਰ ਦੇ ਅਦਾਰੇ ਨੇ ਘਿਓ, ਰਿਫਾਇੰਡ ਤੇਲ, ਚਟਣੀਆਂ, ਬਾਸਮਤੀ ਚੌਲ ਤੇ ਹੋਰ ਮਿਆਰੀ ਖੁਰਾਕੀ ਵਸਤਾਂ ਨਾਲ ਬਾਜ਼ਾਰ ਵਿੱਚ ਆਪਣੀਆਂ ਅਮਿੱਟ ਪੈੜਾਂ ਪਾਈਆਂ ਹਨ। 

ਉਨਾਂ ਆਖਿਆ ਕਿ ਲੋਕਾਂ ਨੂੰ ਇਹ ਵਸਤਾਂ ਘੱਟ ਕੀਮਤਾਂ ਉਤੇ ਮੁਹੱਈਆ ਕਰਵਾਉਣ ਉਤੇ ਧਿਆਨ ਕੇਂਦਰਤ ਕੀਤਾ ਜਾਵੇ ਤਾਂ ਜੋ ਵਧਦੀ ਮਹਿੰਗਾਈ ਦੀ ਮਾਰ ਤੋਂ ਲੋਕਾਂ ਨੂੰ ਕੁੱਝ ਹੱਦ ਤੱਕ ਬਚਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਬਾਗ਼ਬਾਨੀ, ਮਧੂ ਮੱਖੀ ਪਾਲਣ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ। 

ਉਨਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾ ਕੇ ਆਪਣੀ ਅਮਿੱਟ ਛਾਪ ਛੱਡੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਅਨਾਜ ਉਤਪਾਦਨ ਖੜੋਤ ਦੇ ਬਿੰਦੂ ’ਤੇ ਪਹੁੰਚ ਗਿਆ ਹੈ ਤਾਂ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਫਲਾਂ ਅਤੇ ਸਬਜ਼ੀਆਂ ਦਾ ਵੱਧ ਤੋਂ ਵੱਧ ਉਤਪਾਦਨ ਕੀਤਾ ਜਾਵੇ।ਖ ਮੰਤਰੀ ਨੇ ਮਿਸਾਲਾਂ ਦਿੰਦਿਆਂ ਦੱਸਿਆ ਕਿ ਸੋਹਨਾ ਲੀਚੀ ਸ਼ਹਿਦ ਸੂਬੇ ਦੇ ਅੰਦਰੋਂ ਖਰੀਦਿਆ ਗਿਆ ਹੈ ਅਤੇ ਐਫ.ਐਸ.ਐਸ.ਏ.ਆਈ. ਦੇ ਮਾਪਦੰਡਾਂ ਅਨੁਸਾਰ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਲੈਬ ਤੋਂ ਅਤੇ ਨਿਊਕਲੀਅਰ ਮੈਗਨੈਟਿਕ ਰੈਜ਼ੋਨੈਂਸ (ਐਨ.ਐਮ.ਆਰ.) ਪ੍ਰੋਫਾਈਲਿੰਗ ਲਈ ਬਰੂਕਰ ਲੈਬ, ਜਰਮਨੀ ਤੋਂ ਟੈਸਟ ਕੀਤਾ ਗਿਆ ਹੈ। 

ਉਨਾਂ ਅੱਗੇ ਦੱਸਿਆ ਕਿ ਲੀਚੀ ਸ਼ਹਿਦ ਕਿਸੇ ਵੀ ਤਰਾਂ ਦੀ ਖੰਡ ਤੋਂ ਮੁਕਤ ਹੈ ਅਤੇ ਇਸ ਵਿੱਚ ਲੀਚੀ ਫਰੂਟ ਤੋਂ ਨਿਕਲਣ ਵਾਲੇ ਪਰਾਗ ਹੁੰਦੇ ਹਨ। ਉਨਾਂ ਕਿਹਾ ਕਿ ਸੋਹਨਾ ਬਲੌਸਮ ਲੀਚੀ ਸ਼ਹਿਦ ਨੂੰ ਜਲੰਧਰ ਸਥਿਤ ਮਾਰਕਫੈੱਡ ਦੇ ਸ਼ਹਿਦ ਪਲਾਂਟ ਵਿੱਚ ਪ੍ਰੋਸੈੱਸ ਕੀਤਾ ਜਾਂਦਾ ਹੈ ਅਤੇ ਸ਼ਹਿਦ ਨੂੰ ਡੀਗਮਿੰਗ (ਪਾਣੀ ਰਾਹੀਂ ਸ਼ੁੱਧੀਕਰਨ) ਅਤੇ ਡੀਵੈਕਸਿੰਗ ਕਰਨ ਤੋਂ ਬਾਅਦ ਫਿਲਟਰ ਕੀਤੇ ਸ਼ਹਿਦ ਨੂੰ ਆਕਰਸ਼ਿਕ ਪੈਕ ਵਿੱਚ ਬੰਦ ਕੀਤਾ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੀਚੀ ਜੈਮ ਪੰਜਾਬ ਦੇ ਪਠਾਨਕੋਟ ਖੇਤਰ ਵਿੱਚ ਪ੍ਰਮੁੱਖ ਤੌਰ ’ਤੇ ਉਗਾਈ ਜਾਣ ਵਾਲੀ ਲੀਚੀ ਕਿਸਮ (ਜਿਸ ਨੂੰ ਦੇਹਰਾਦੂਨੀ ਕਿਸਮ ਵਜੋਂ ਜਾਣਿਆ ਜਾਂਦਾ ਹੈ) ਦੀ ਪ੍ਰੋਸੈਸਿੰਗ ਕਰਕੇ ਤਿਆਰ ਕੀਤਾ ਗਿਆ ਹੈ। 

ਮੁੱਖ ਮੰਤਰੀ ਨੇ ਦੱਸਿਆ ਕਿ ਵਿਲੱਖਣ ਸਵਾਦ ਵਾਲੀ ਲੀਚੀ ਜੈਮ ਦੇ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਤੁਰੰਤ ਆਪਣਾ ਪ੍ਰਭਾਵ ਪਾ ਲੈਣ ਦੀ ਉਮੀਦ ਹੈ। ਉਨਾਂ ਕਿਹਾ ਕਿ ਇਨਾਂ ਉਤਪਾਦਾਂ ਲਈ ਕੱਚਾ ਮਾਲ ਰਾਜ ਦੇ ਕਿਸਾਨਾਂ ਤੋਂ ਹੀ ਖਰੀਦਿਆ ਗਿਆ ਹੈ ਅਤੇ ਮਾਰਕਫੈੱਡ ਵਰਗੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤ ਮੰਡੀਕਰਨ ਢਾਂਚੇ ਨਾਲ ਕਿਸਾਨ ਬਾਗਬਾਨੀ ਅਤੇ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਕਿਸਮਤ ਬਦਲ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵਿੱਚ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ।

ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ ਨੇ ਦੱਸਿਆ ਕਿ ਇਹ ਉਤਪਾਦ ਸਾਰੇ ਪ੍ਰਮੁੱਖ ਪ੍ਰਚੂਨ ਵਿਕਰੇਤਾਵਾਂ, ਮਾਰਕਫੈੱਡ ਬਜ਼ਾਰਾਂ ਅਤੇ ਮਾਰਕਫੈੱਡ ਦੇ ਵਿਕਰੀ ਕੇਂਦਰਾਂ/ਆਊਟਲੈੱਟਾਂ ’ਤੇ ਉਪਲਬਧ ਹੋਣਗੇ। ਉਨਾਂ ਅੱਗੇ ਕਿਹਾ ਕਿ ਮਾਰਕਫੈੱਡ ਦੁਆਰਾ ਪੇਸ਼ ਕੀਤੇ ਮਾਰਕਪਿਕ ਤੇ ਮਾਰਕਫਿਨਾਇਲ ਉਤਪਾਦ ਆਈ.ਐਸ.ਓ. 9001:2015 ਤਹਿਤ ਪ੍ਰਮਾਣਿਤ ਹਨ। ਉਨਾਂ ਕਿਹਾ ਕਿ ਮਾਰਕਪਿਕ ਗੁਣਵੱਤਾ ਵਿੱਚ ਮੌਜੂਦਾ ਬ੍ਰਾਂਡਾਂ ਨਾਲੋਂ ਉੱਤਮ ਹੈ ਅਤੇ ਦੂਜੇ ਬ੍ਰਾਂਡਾਂ ਦੇ ਮੁੱਲ ਮੁਕਾਬਲੇ ਲਗਭਗ 30 ਫੀਸਦੀ ਘੱਟ ਕੀਮਤ ਉਤੇ ਉਪਲਬਧ ਹੈ। 

ਉਨਾਂ ਕਿਹਾ ਕਿ ਇਸੇ ਤਰਾਂ ਮਾਰਕਫਿਨਾਈਲ ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਕਰਦਾ ਹੈ ਅਤੇ ਇਹ ਉਤਪਾਦ ਬਿਹਤਰ ਸਫ਼ਾਈ ਗੁਣਾਂ ਕਾਰਨ ਖਪਤਕਾਰ ਪੱਖੀ ਹੈ।ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਪੰਜਾਬ ਨੀਲਕੰਠ ਅਵਧ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਮਵੀਰ, ਮਾਰਕਫੈੱਡ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ, ਮਾਰਕਫੈੱਡ ਦੇ ਮੁੱਖ ਮੈਨੇਜਰ (ਮਾਰਕੀਟਿੰਗ) ਰਾਕੇਸ਼ ਕੁਮਾਰ ਪੋਪਲੀ ਤੇ ਹੋਰ ਹਾਜ਼ਰ ਸਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Markfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD