Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰਮਨ ਬਹਿਲ ਨੇ ਕੈਬਨਿਟ ਮੰਤਰੀਆਂ ਦੀ ਹਾਜਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ: ਰਮਨ ਬਹਿਲ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Chetan Singh Jaura Majra, Inderbir Singh Nijjer, Lal Chand Kataruchak, Raman Bahl

Web Admin

Web Admin

5 Dariya News

ਚੰਡੀਗੜ , 06 Sep 2022

Last updated on: Sep 06, 2022, 00:00 IST

ਸ੍ਰੀ ਰਮਨ ਬਹਿਲ ਨੇ ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ, ਸਥਾਨਕ ਸਰਕਾਰਾਂ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਖੁਰਾਕ ਤੇ ਸਪਲਾਈ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।ਸ੍ਰੀ ਬਹਿਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜਿਸ ਭਰੋਸੇ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਉਨਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੰਮ ਕਰਨਗੇ।ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਬੁੱਧਵਾਰ ਨੂੰ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸਨਾਂ ਲਈ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਸੂਚੀ ਜਾਰੀ ਕੀਤੀ ਗਈ ਸੀ। 

ਇਸ ਸੂਚੀ ਅਨੁਸਾਰ ਸ੍ਰੀ ਰਮਨ ਬਹਿਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।ਜ਼ਿਕਰਯੋਗ ਹੈ ਕਿ ਸ੍ਰੀ ਰਮਨ ਬਹਿਲ ਅਤੇ ਉਨਾਂ ਦਾ ਪਰਿਵਾਰ ਕਈ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ‘ਚ ਸਰਗਰਮ ਹੈ। ਉਨਾਂ ਦੇ ਪਿਤਾ ਸ੍ਰੀ ਖੁਸਹਾਲ ਬਹਿਲ ਪੰਜਾਬ ਦੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਸ੍ਰੀ ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਵਰਣਨਯੋਗ ਹੈ ਕਿ ਸ੍ਰੀ ਬਹਿਲ ਜ਼ਿਲਾ ਗੁਰਦਾਸਪੁਰ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਹਨ।

ਉਨਾਂ ਨੂੰ ‘ਆਪ’ ਵੱਲੋਂ ਗੁਰਦਾਸਪੁਰ ਹਲਕੇ ਤੋਂ ਐਮ.ਐਮ.ਏ. ਦੀ ਚੋਣ ਲਈ ਟਿਕਟ ਵੀ ਦਿੱਤੀ ਗਈ ਸੀ।ਇਸ ਮੌਕੇ ਵਿਧਾਇਕ ਧਰਮਕੋਟ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ, ਐਮ.ਡੀ. ਪੀ.ਐਚ.ਐਸ.ਸੀ ਸ੍ਰੀਮਤੀ ਨੀਲਿਮਾ, ਚੇਅਰਮੈਨ ਪਨਸਪ ਸ੍ਰੀ ਬਲਬੀਰ ਸਿੰਘ ਪੰਨੂ, ਚੇਅਰਮੈਨ ਪੀ.ਐਸ.ਈ.ਬੀ ਡਾ: ਯੋਗਰਾਜ, ਚੇਅਰਮੈਨ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਸ੍ਰੀਮਤੀ ਵਿਭੂਤੀ ਸ਼ਰਮਾ, ਹਲਕਾ ਇੰਚਾਰਜ ਦੀਨਾਨਗਰ ਸ. ਸ਼ਮਸ਼ੇਰ ਸਿੰਘ, ਸ੍ਰੀ ਅਮਿਤ ਮੰਟੋ ਸੁਜਾਨਪੁਰ; ਸ. ਗੁਰਦੀਪ ਸਿੰਘ ਰੰਧਾਵਾ, ਲੋਕ ਸਭਾ ਇੰਚਾਰਜ ’ਆਪ’ ਸੀ. ਰਾਜੀਵ ਸ਼ਰਮਾ, ਜ਼ਿਲਾ ਆਪ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ, ਕਰਮਚਾਰੀ ਭਲਾਈ ਐਸੋਸੀਏਸ਼ਨਸ਼ ਦੇ ਪ੍ਰਧਾਨ ਸ. ਮਨਜੋਤ ਸਿੰਘ ਅਤੇ ਵੱਡੀ ਗਿਣਤੀ ‘ਚ ਉਨਾਂ ਦੇ ਸਮਰਥਕ, ਰਿਸ਼ਤੇਦਾਰ, ਪਰਿਵਾਰਕ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ। 

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Chetan Singh Jaura Majra , Inderbir Singh Nijjer , Lal Chand Kataruchak , Raman Bahl

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD