Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਦੋ ਮਹੀਨਿਆਂ ’ਚ ਪੰਜਾਬ ਪੁਲਿਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ;562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰ ਗਿ੍ਰਫਤਾਰ

ਪੁਲਿਸ ਟੀਮਾਂ ਵੱਲੋਂ 5 ਜੁਲਾਈ ਤੋਂ ਹੁਣ ਤੱਕ 2.73ਕਰੋੜ ਰਪਏ ਦੀ ਡਰੱਗ ਮਨੀ, 167 ਕਿਲੋ ਅਫੀਮ, 145 ਕਿਲੋ ਗਾਂਜਾ,222 ਕਵਿੰਟਲ ਚੂਰਾ-ਪੋਸਤ ਅਤੇ 16.90 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇੇ/ਸ਼ੀਸ਼ੀਆਂ ਬਰਾਮਦ

Crime News Punjab, Punjab Police, Police, Crime News, Amritsar Police, Inspector General of Police, IGP Headquarters Sukhchain Singh Gill

Web Admin

Web Admin

5 Dariya News

ਚੰਡੀਗੜ੍ਹ , 06 Sep 2022

Last updated on: Sep 06, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਦੋ ਮਹੀਨੇ ਪੂਰੇ ਹੋਣ ਉਪਰੰਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ । ਪੁਲਿਸ ਨੇ ਕੁੱਲ 3236 ਐਫ.ਆਈ.ਆਰਜ਼.  ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ।

ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/  ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਦੋ ਮਹੀਨਿਆਂ ਵਿੱਚ ਗਿ੍ਰਫਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਪਿਛਲੇ ਹਫਤੇ ਪੁਲਿਸ  ਨੇ 326 ਐਫ.ਆਈ.ਆਰਜ਼, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ  ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਉਨਾਂ ਕਿਹਾ ਕਿ  ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 16 ਹੋਰ ਭਗੌੜਿਆਂ ਨੂੰ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 263 ਹੋ ਗਈ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ-ਨਾਲ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। 

ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਨਸ਼ਾ ਤਸਕਰੀ ਵਾਲੇ ਬਦਨਾਮ ਹਾਟਸਪਾਟਾਂ ਅਤੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕਰਨ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿ੍ਰਫਤਾਰ ਕੀਤੇ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।    

 

Tags: Crime News Punjab , Punjab Police , Police , Crime News , Amritsar Police , Inspector General of Police , IGP Headquarters Sukhchain Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD