Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ-ਧਨ ਪੈਨਸ਼ਨ ਸਕੀਮ ’ਚ ਵੱਧ ਤੋਂ ਵੱਧ ਲੋਕਾਂ ਦੀ ਕਰਵਾਈ ਜਾਵੇ ਰਜਿਸਟਰੇਸ਼ਨ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 07 Sep 2022

Last updated on: Sep 07, 2022, 00:00 IST

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਤਹਿਤ ਆਉਣ ਵਾਲੇ ਵੱਧ ਤੋਂ ਵੱਧ ਅਸੰਗਠਿਤ ਕਿਰਤੀਆਂ ਦੀ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ ਧਨ ਪੈਨਸ਼ਨ ਸਕੀਮ ਲਈ ਰਜਿਸਟਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਸੰਗਠਿਤ ਕਿਰਤੀਆਂ ਲਈ ਬੁਢਾਪਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ ਧੰਨ ਨਾਮਕ ਪੈਨਸ਼ਨ ਸਕੀਮ ਸ਼ੁਰੂ ਕੀਤੀ ਹੈ,ਜਿਸ ਨਾਲ ਲਾਭਪਾਤਰੀਆਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ 3000 ਰੁਪਏ ਮਹੀਨਾ ਪੈਨਸ਼ਨ ਮਿਲੇਗੀ। 

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਅਸੰਗਠਿਤ ਖੇਤਰ ਵਿਚ ਕੰਮ ਕਰਨ ਵਾਲਿਆਂ ਨੂੰ ਕਾਫ਼ੀ ਫਾਇਦਾ ਹੋਵੇਗਾ, ਇਸ ਲਈ ਉਨ੍ਹਾਂ ਨੂੰ ਇਸ ਯੋਜਨਾ ਪ੍ਰਤੀ ਜਾਗਰੂਕ ਵੀ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਅਸੰਗਠਿਤ ਖੇਤਰ ਵਿਚ ਅਸੰਗਠਿਤ ਕਿਰਤੀਆਂ ਜਿਵੇ ਕਿ ਘਰੇਲੂ ਕਿਰਤੀ, ਸਟਰੀਟ ਵੈਂਡਰ, ਮਿਡ-ਡੇ-ਮੀਲ ਵਰਕਰ, ਭੱਠਾ ਮਜ਼ਦੂਰ, ਮੋਚੀ, ਧੋਬੀ, ਰਿਕਸ਼ਾ ਚਾਲਕ, ਭੂਮੀਹੀਣ ਕ੍ਰਿਸ਼ੀ ਕਾਮੇ, ਨਿਰਮਾਣ ਕਿਰਤੀ, ਹੈਂਡਲੂਮ ਵਰਕਰ ਅਤੇ ਇਸ ਤਰ੍ਹਾਂ ਦੇ ਹੋਰ ਕਿੱਤੇ ਜਿਨ੍ਹਾਂ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੈ ਅਤੇ ਉਹ 18 ਤੋਂ 40 ਸਾਲ ਦੀ ਉਮਰ ਸਮੂਹ ਨਾਲ ਸਬੰਧਤ ਹੈ, ਉਹ ਆਪਣਾ ਆਧਾਰ ਕਾਰਡ, ਬੱਚਤ ਬੈਂਕ ਖਾਤੇ ਦੀ ਕਾਪੀ ਲੈ ਕੇ ਆਪਣੇ ਆਪ ਨੂੰ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਚ ਰਜਿਸਟਰਡ ਕਰਵਾ ਸਕਦੇ ਹਨ।

ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜੇਕਰ ਕਿਸੇ ਦਾ ਈ.ਪੀ.ਐਫ., ਨੈਸ਼ਨਲ ਪੈਨਸ਼ਨ ਸਕੀਮ ਜਾਂ ਈ.ਐਸ.ਆਈ.ਸੀ. ਵਿਚ ਪਹਿਲਾਂ ਹੀ ਖਾਤਾ ਹੈ, ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿਚ ਕੇਵਲ 55 ਰੁਪਏ ਤੋਂ ਲੈ ਕੇ ਵੱਧ ਤੋਂ ਵੱਧ 200 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਵਾ ਕੇ ਖਾਤਾ ਖੋਲਿ੍ਹਆ ਜਾ ਸਕਦਾ ਹੈ। ਵੱਖ-ਵੱਖ ਉਮਰ ਦੇ ਲੋਕਾਂ ਲਈ ਰਾਸ਼ੀ ਜਮ੍ਹਾਂ ਕਰਨ ਦਾ ਪ੍ਰਾਵਧਾਨ ਅਲੱਗ-ਅਲੱਗ ਹੈ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿਚ ਜਿੰਨਾ ਯੋਗਦਾਨ ਖਾਤਾਧਾਰਕ ਕਰਦਾ ਹੈ, ਸਰਕਾਰ ਵੀ ਓਨਾ ਹੀ ਯੋਗਦਾਨ ਕਰਦੀ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਈ.ਐਸ.ਆਈ.ਸੀ. ਰਾਕੇਸ਼ ਸਿੰਘ, ਸਹਾਇਕ ਡਾਇਰੈਕਟਰ ਈ.ਐਸ.ਆਈ.ਸੀ. ਦਿਲਬਾਗ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD