Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਬਰਨਾਲਾ ਸ਼ਹਿਰ ਦੇ 4 ਹੋਰ ਵਾਰਡਾਂ ’ਚ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਦਾ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਦਾ ਸੱਦਾ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 07 Sep 2022

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਆਲਾ-ਦੁਆਲਾ ਸਾਫ ਰੱਖਣ ਦੇ ਉਦੇਸ਼ ਨਾਲ ਕੂੜੇ ਦੇ ਪ੍ਰਬੰਧਨ ਵਾਸਤੇ ਵਾਤਾਵਰਣ ਮੰਤਰੀ ਗੁਰਮੀਤ ਸਿੰੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਸ਼ਹਿਰ ’ਚ ਵਿੱਢੀ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਦਾ 4 ਹੋਰ ਵਾਰਡਾਂ ’ਚ ਅੱਜ ਆਗਾਜ਼ ਕੀਤਾ ਗਿਆ। ਇਸ ਸਬੰਧੀ ਸਮਾਗਮ ਸ਼ਹਿਰ ਦੇ ਬਾਬਾ ਸਾਹਿਰ ਭੀਮ ਰਾਓ ਅੰਬੇਦਕਰ ਪਾਰਕ ’ਚ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਪਹਿਲਾਂ ਪਾਇਲਟ ਪ੍ਰਾਜੈਕਟ ਵਜੋਂ ਵਾਰਡ ਨੰਬਰ 26 ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਅੱਜ ਸ਼ਹਿਰ ਦੇ 4 ਹੋਰ ਵਾਰਡਾਂ 5, 6, 12 ਤੇ 13 ਵਿਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿੱਥੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖ ਰੱਖਣ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੂੜੇ ਦਾ 100 ਫੀਸਦੀ ਪ੍ਰਬੰਧਨ ਹੋ ਸਕੇ। ਇਸ ਤੋਂ ਬਾਅਦ ਪੜਾਅਵਾਰ ਸਾਰੇ ਵਾਰਡਾਂ ਵਿਚ ਇਹ ਪ੍ਰਾਜੈਕਟ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਪਰਮਵੀਰ ਸਿੰਘ ਨੇ ਕਿਹਾ ਕਿ ਕੂੜੇ ਦਾ ਨਿਬੇੜਾ ਤਾਂ ਹੀ ਹੋ ਸਕਦਾ ਹੈ, ਜੇਕਰ ਕੂੜਾ ਵੱਖੋ ਵੱਖ ਰੱਖਿਆ ਜਾਵੇ। ਉਨਾਂ ਦੱਸਿਆ ਕਿ ਗਿੱਲੇ ਕੂੜੇ ਨੂੰ ਪਿਟਸ ’ਚ ਪਾ ਕੇ ਖਾਦ ਤਿਆਰ ਕੀਤੀ ਜਾਂਦੀ ਹੈ ਅਤੇ ਸੁੱਕੇ ਕੂੜੇ ਨੂੰ ਅੱਗੇ ਵੱਖ ਵੱਖ ਕਰ ਕੇ ਉਸਦਾ ਨਿਬੇੜਾ ਕੀਤਾ ਜਾਂਦਾ ਹੈ। ਇਸ ਮੌਕੇ ਐਸਡੀਐਮ ਸ. ਗੋਪਾਲ ਸਿੰਘ ਨੇ ਸਫਾਈ ਕਰਮੀਆਂ ਦੀਆਂ ਸੇਵਾਵਾਂ ਨੂੰ ਸਲਾਹਿਆ ਅਤੇ ਉਨਾਂ ਨੂੰ ਹੋਰ ਸ਼ਿੱਦਤ ਨਾਲ ਕੰਮ ਕਰਨ ਲਈ ਪ੍ਰੇਰਿਆ।

ਇਸ ਮੌਕੇ ਓਐਸਡੀ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਆਲਾ-ਦੁਆਲਾ ਸਾਫ ਰੱਖਣਾ ਸਾਡਾ ਹਰ ਇਕ ਦਾ ਫਰਜ਼ ਹੈ ਤੇ ਇਸ ਮੁਹਿੰਮ ਵਿਚ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੱਧੂ ਨੇ ਕਿਹਾ ਕਿ ਕੂੜੇ ਦੇ ਪ੍ਰਬੰਧਨ ਲਈ ਸ਼ਹਿਰ ’ਚ 150 ਦੇ ਕਰੀਬ ਹੋਰ ਨਵੀਆਂ ਰੇਹੜੀਆਂ ਲਾਈਆਂ ਜਾਣਗੀਆਂ।

ਇਸ ਮੌਕੇ ਸਫਾਈ ਸੇਵਕਾਂ ਨੂੰ ਰਿਫਲੈਕਟਰ ਜੈਕੇਟਾਂ, ਦਸਤਾਨੇ ਅਤੇ ਵਾਰਡ ਵਾਸੀਆਂ ਨੂੰ ਥੈਲੇ ਅਤੇ ਗਿੱਲੇ ਕੂੜੇ ਤੋਂ ਤਿਆਰ ਖਾਦ ਵੀ ਵੰਡੀ ਗਈ।

ਇਸ ਮੌਕੇ ਐਮਸੀ ਰੁਪਿੰਦਰ ਸਿੰਘ ਸੀਤਲ,  ਪਰਮਿੰਦਰ ਸਿੰਘ ਭੰਗੂ, ਜੇਈ ਮੁਹੰਮਦ ਸਲੀਮ, ਅੰਕੁਰ ਗੋਇਲ, ਕਮਿਊਨਿਟੀ ਫੈਸਿਲੀਟੇਟਰ ਪਾਰੁਲ ਗਰਗ, ਹਰਕੇਸ਼ ਕੁਮਾਰ, ਮੋਟੀਵੇਟਰ ਅਰਜੁਨ ਕੁਮਾਰ, ਜਯੋਤੀ, ਸੂਜਲ, ਅਮਨਦੀਪ ਕੌਰ, ਖੁਸ਼ੀ ਗੋਇਲ, ਸਫਾਈ ਸੇਵਕ ਤੇ ਵਾਰਡ ਵਾਸੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD