Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਏ.ਡੀ.ਸੀ. ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦੀ ਸਮੀਖਿਆ

ਕਰਜ਼ੇ ਪ੍ਰਦਾਨ ਕਰਨ ਸਮੇਤ ਬੈਂਕਿੰਗ ਸੇਵਾਵਾਂ ਦੇ ਮਿਥੇ ਟੀਚੇ ਪੂਰੇ ਕਰਨ ਲਈ ਹਦਾਇਤਾਂ

Additional Deputy Commissioner, Rural Development, Isha Singhal, Patiala

Web Admin

Web Admin

5 Dariya News

ਪਟਿਆਲਾ , 07 Sep 2022

Last updated on: Sep 07, 2022, 00:00 IST

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਏ.ਡੀ.ਸੀ. ਨੇ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ 10 ਦਿਨਾਂ ਵਿੱਚ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ। ਇਸ ਮੌਕੇ ਲੀਡ ਬੈਂਕ ਵੱਲੋਂ ਸਾਲਾਨਾ ਕ੍ਰੈਡਿਟ ਪਲਾਨ ਵੀ ਜਾਰੀ ਕੀਤਾ ਗਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।

ਇਸ ਮੌਕੇ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਚਲਾਈ। ਮੀਟਿੰਗ 'ਚ ਐਸ.ਪੀ. (ਹੈਡਕੁਆਟਰ) ਹਰਵੰਤ ਕੌਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਜਸਵਿੰਦਰ ਸਿੰਘ, ਆਰਸੇਟੀ ਦੇ ਡਾਇਰੈਕਟਰ ਰਾਜੀਵ ਸਰਹੰਦੀ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Additional Deputy Commissioner , Rural Development , Isha Singhal , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD