Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁੱਕਤ ਹੋਏ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਉਤੇ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ

ਡਰੋਨ ਰਾਹੀਂ ਹੁੰਦੀ ਤਸਕਰੀ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇਕ ਲੱਖ ਇਨਾਮ- ਜਿਲਾ ਪੁਲਿਸ ਮੁਖੀ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 07 Sep 2022

Last updated on: Sep 07, 2022, 00:00 IST

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਸਰਹੱਦੀ ਪਿੰਡ ਕਾਲੀਆ ਸਕੱਤਰਾ ਵਿਖੇ ਪਿੰਡ ਵਾਸੀਆਂ ਵੱਲੋਂ ਨਵੇਂ ਬਣਾਏ ਖੇਡ ਸਟੇਡੀਅਮ ਉਪਰ ਖੁਸ਼ੀ ਜ਼ਾਹਿਰ ਕਰਦੇ ਕਿਹਾ ਕਿ ਜੋ ਵੀ ਪਿੰਡ ਆਪਣੇ ਨੌਜਵਾਨਾਂ ਨੂੰ ਨਸ਼ੇ ਤੋਂ ਮੁੱਕਤ ਕਰੇਗਾ, ਉਨ੍ਹਾਂ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਉਤੇ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਲਈ ਕਰਵਾਏ ਸਮਾਗਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੇ ਸ਼ਿਰਕਤ ਕੀਤੀ, ਮੌਕੇ ਬੋਲਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੁਸੀਂ ਭਾਗਾਂ ਵਾਲੇ ਹੋ ਕਿ ਤਹਾਨੂੰ ਪਰਮਾਤਮਾ ਨੇ ਚੰਗੀ ਸਿਹਤ ਤੇ ਚੰਗੀ ਸੋਚ ਨਾਲ ਨਿਵਾਜਿਆ ਹੈ। 

ਉਨ੍ਹਾਂ ਕਿਹਾ ਕਿ ਤੁਸੀਂ ਪਿੰਡ ਵਿੱਚ ਵੱਡੇ ਸ਼ਹਿਰ ਨਾਲੋਂ ਵਧੀਆ ਖੇਡ ਦਾ ਮੈਦਾਨ ਉਸਾਰਿਆ ਹੈ, ਜੋ ਕਿ ਤੁਹਾਡੀ ਸਿਹਤਮੰਦ ਅਤੇ ਭਵਿਖ ਮੁਖੀ ਸੋਚ ਦਾ ਪ੍ਤੀਕ ਹੈ। ਉਨ੍ਹਾਂ ਕਿਹਾ ਕਿ ਮੈਂ ਪਿੰਡ ਨੂੰ ਹੋਰ ਸਹੂਲਤਾਂ ਜਿਸ ਵਿੱਚ ਪੁੱਲ ਦੀ ਉਸਾਰੀ, ਖੇਡਾਂ ਦਾ ਸਮਾਨ, ਡਿਸਪੈਂਸਰੀ ਸ਼ਾਮਿਲ ਹਨ, ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦੇ ਜਿਲ੍ਹਾ ਪੁਲਿਸ ਮੁਖੀ ਸ ਰਣਜੀਤ ਸਿੰਘ ਢਿਲੋਂ ਨੇ ਕਿਹਾ ਕਿ ਨਸ਼ਾ ਤਸਕਰੀ ਸਾਡੇ ਦੁਸ਼ਮਣਾਂ ਦੀ ਸਾਨੂੰ ਕਮਜ਼ੋਰ ਕਰਨ ਦੀ ਸਾਜਿਸ਼ ਦਾ ਹਿੱਸਾ ਹੈ। 

ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਹੁੰਦੀ ਤਸਕਰੀ ਰੋਕਣ ਲਈ ਜੋ ਵੀ ਵਿਅਕਤੀ ਸਾਡਾ ਸਾਥ ਦੇਵੇਗਾ, ਨੂੰ ਪੰਜਾਬ ਪੁਲਿਸ ਵੱਲੋਂ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਇੰਨੀ ਹੀ ਰਾਸ਼ੀ ਬੀ ਐਸ ਐਫ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤੁਸੀਂ ਉਹ ਬਹਾਦਰ ਲੋਕ ਹੋ, ਜਿੰਨਾ ਨੇ ਪਾਕਿਸਤਾਨੀ ਫੌਜ ਨੂੰ 1971 ਦੀ ਜੰਗ ਵਿੱਚ ਆਪਣੇ ਪਿੰਡ ਨਹੀਂ ਸਨ ਟੱਪਣ ਦਿੱਤੇ ਅਤੇ ਅੱਜ ਕੁੱਝ ਇਕ ਗਦਾਰ ਲੋਕ ਤੁਹਾਡੇ ਪਿੰਡਾਂ ਵਿੱਚ ਬੈਠ ਕੇ ਨੌਜਵਾਨਾਂ ਨੂੰ ਨਸ਼ੇ ਵਰਗਾ ਜ਼ਹਿਰ ਵੰਡ ਰਹੇ ਹਨ। 

ਉਨ੍ਹਾਂ ਅਜਿਹੇ ਗਦਾਰ ਲੋਕਾਂ ਵਿਰੁੱਧ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਬੋਲਦੇ ਡੀ ਐਸ ਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਤੁਹਾਡੇ ਨਾਲ ਹੈ, ਜੇਕਰ ਤੁਸੀਂ ਸਾਨੂੰ ਆਪਣਾ ਪਰਿਵਾਰ ਸਮਝ ਕੇ ਸਾਡਾ ਸਾਥ ਦਿਉ ਤਾਂ ਇਸ ਸਮਾਜਿਕ ਬੁਰਾਈ, ਜੋ ਕਿ ਸਾਡਾ ਭਵਿੱਖ ਤਬਾਹ ਕਰ ਰਹੀ ਹੈ, ਨੂੰ ਖਤਮ ਕਰਨਾ ਚੰਦ ਦਿਨਾਂ ਦੀ ਗੱਲ ਹੈ। 

ਉਨ੍ਹਾਂ ਕਿਹਾ ਕਿ ਤੁਸੀਂ ਸਾਨੂੰ ਵਟਸਐਪ ਨੰਬਰ 75280-49000 ਉਤੇ ਨਸ਼ਾ ਤਸਕਰੀ ਬਾਰੇ ਸੂਚਨਾ ਦਿਉ, ਤੁਹਾਡਾ ਨਾਮ ਕਿਸੇ ਨਾਲ ਵੀ ਸਾਂਝਾ ਨਹੀਂ ਹੋਵੇਗਾ, ਪਰ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਯਕੀਨੀ ਹੋਵੇਗੀ। 

ਇਸ ਮੌਕੇ ਚੇਅਰਮੈਨ ਵੇਅਰ ਹਾਊਸ ਸ ਗੁਰਦੇਵ ਸਿੰਘ ਲਾਖਨਾ ਨੇ ਪੁਲਿਸ ਪ੍ਸਾਸ਼ਨ ਵੱਲੋਂ ਕੀਤੀ ਇਸ ਪਹਿਲ ਦਾ ਸਵਾਗਤ ਕਰਦੇ ਕਿਹਾ ਕਿ ਅਸੀਂ ਇਸ ਨੇਕ ਕੰਮ ਵਿੱਚ ਬਿਨਾ ਕਿਸੇ ਲਾਲਚ ਤੁਹਾਡੇ ਨਾਲ ਹਾਂ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਜੇਕਰ ਸਾਨੂੰ ਪੁਲਿਸ ਨਾਲ ਮਿਲਕੇ ਠੋਸ ਕਦਮ ਵੀ ਚੁੱਕਣੇ ਪੈਣ ਤਾਂ ਵੀ ਅਸੀਂ ਤਿਆਰ ਹਾਂ। ਇਸ ਮੌਕੇ ਐਸ ਪੀ ਸ੍ਰੀ ਵਿਸ਼ਾਲਜੀਤ ਸਿੰਘ, ਐਸ ਐਚ ਓ ਜਗਦੀਪ ਸਿੰਘ, ਹਰਜੀਤ ਸਿੰਘ ਸਰਪੰਚ, ਪਰਤਾਪ ਸਿੰਘ ਫੌਜੀ, ਗੁਰਵਿੰਦਰ ਸਿੰਘ ਪ੍ਧਾਨ ਬਹਿੜਵਾਲ ਆਦਿ ਹਾਜ਼ਰ ਸਨ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD