Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਂਡੂ ਵਿਕਾਸ ਬਾਰੇ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨਾਲ ਮੁਲਾਕਾਤ

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਮਗਨਰੇਗਾ ਦੀਆਂ ਦੇਣਦਾਰੀਆਂ ਦੇ ਬਕਾਇਆ 262 ਕਰੋੜ ਰੁਪਏ ਜਲਦੀ ਜਾਰੀ ਕਰਨ ਦਾ ਭਰੋਸਾ-ਕੁਲਦੀਪ ਸਿੰਘ ਧਾਲੀਵਾਲ

Niranjan Jyoti, Sadhvi Niranjan Jyoti, BJP, Bharatiya Janata Party, Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ/ ਨਵੀਂ ਦਿੱਲੀ , 07 Sep 2022

ਮਗਨਰੇਗਾ ਦੀਆਂ ਦੇਣਦਾਰੀਆਂ ਦੇ ਬਕਾਇਆ ਫੰਡ ਕੇਂਦਰ ਪਾਸੋਂ ਜਾਰੀ ਕਰਵਾਉਣ , ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸੂਬੇ ਦੇ ਟੀਚਿਆਂ ਦੀ ਪ੍ਰਵਾਨਗੀ ਅਤੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੇਂਡੂ ਵਿਕਾਸ ਬਾਰੇ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨਾਲ ਸਥਾਨਕ ਖੇਤੀਬਾੜੀ ਭਵਨ ਵਿਖੇ ਮੁਲਾਕਾਤ ਕੀਤੀ ਗਈ। 

ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਿਦਆਂ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਵਿਚ ਮਗਨਰੇਗਾ ਸਕੀਮ ਤਹਿਤ ਕਰਵਾਏ ਗਏ ਵਿਕਾਸ ਕੰਮਾਂ ਨਾਲ ਸਬੰਧਤ ਮਟੀਰੀਅਲ ਦੀਆਂ ਦੇਣਦਾਰੀਆਂ ਦੇ ਬਕਾਇਆ 450 ਕਰੋੜ ਰੁਪਏ ਵਿਚੋਂ 188 ਕਰੋੜ ਰੁਪਏ ਕੇਂਦਰ ਵੱਲੋਂ ਲੰਘੀ 5 ਸਤੰਬਰ ਨੂੰ ਜਾਰੀ ਕਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਨੂੰ ਬਾਕੀ ਬਚਦੇ 262 ਕਰੋੜ ਰੁਪਏ ਜਲਦ ਜਾਰੀ ਕਰਨ ਲਈ ਅਪੀਲ ਕੀਤੀ ਗਈ ਹੈ।

ਇਸੇ ਤਰ੍ਹਾਂ ਮਗਨਰੇਗਾ ਦੇ ਪ੍ਰਬੰਧਕੀ ਖਰਚ ਫੰਡ ਨੂੰ ਵੀ 6 ਫੀਸਦ ਤੋਂ ਵਧਾਕੇ 8 ਫੀਸਦ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਫੰਡ ਜਲਦ ਹੀ ਜਾਰੀ ਕਰਨ ਬਾਰੇ ਕੇਂਦਰੀ ਰਾਜ ਮੰਤਰੀ ਵੱਲੋਂ ਭਰੋਸਾ ਦੇ ਦਿੱਤਾ ਗਿਆ ਹੈ। ਧਾਲੀਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਵਿੱਤੀ ਸਾਲ 2022-23 ਲਈ ਸੂਬੇ ਨੂੰ ਕੋਈ ਵੱਖਰਾ ਟੀਚਾ ਅਲਾਟ ਨਹੀਂ ਕੀਤਾ ਗਿਆ ਸੀ ਜਿਸ ਕਰਕੇ ਵਿੱਤੀ ਸਾਲ 2023-24 ਲਈ 25000 ਘਰਾਂ ਦਾ ਟੀਚਾ ਤਰਜ਼ੀਰੀ ਤੌਰ ਉੱਤੇ ਪ੍ਰਦਾਨ ਕਰਨ ਅਤੇ ਇਸਦੇ ਫੰਡ ਜਾਰੀ ਕਰਨ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਸੂਬੇ ਦੇ ਬੇਘਰੇ, ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਘਰ ਮੁਹੱਈਆ ਕਰਵਾਏ ਜਾ ਸਕਣ। 

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ, ``ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਹੁਤ ਸਾਰੀਆਂ ਸ਼ਰਤਾਂ ਪੰਜਾਬ ਸੂਬੇ ਦੇ ਅਨੁਕੂਲ ਨਹੀਂ ਹਨ ਜਿਸ ਕਰਕੇ ਬਹੁਤ ਸਾਰੇ ਲਾਭਪਾਤਰੀ ਇਸਦੇ ਘੇਰੇ ਤੋਂ ਬਾਹਰ ਰਹਿ ਜਾਂਦੇ ਹਨ। ਅਸੀਂ ਕੇਂਦਰੀ ਰਾਜ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੀਆਂ ਲੋੜਾਂ ਅਨੁਸਾਰ ਇਸ ਯੋਜਨਾਂ ਵਿਚਲੀਆਂ ਕੁਝ ਸ਼ਰਤਾਂ ਨਰਮ ਕੀਤੀਆਂ ਜਾਣ``।  ਧਾਲੀਵਾਲ ਨੇ ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2022-23 ਲਈ ਕੇਂਦਰ ਸਰਕਾਰ ਨੇ ਪੰਜਾਬ ਰਾਜ ਪੇਂਡੂ ਅਜੀਵਕਾ ਲਈ 4644 ਲੱਖ ਰੁਪਏ ਦਾ ਬਜਟ ਪ੍ਰਵਾਨ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਪਹਿਲੀ ਕਿਸ਼ਤ ਦੇ ਤੌਰ ਤੇ 477.68 ਲੱਖ ਰੁਪਏ ਐਸ.ਸੀ.ਕੰਪੋਨੈਂਟ ਲਈ ਜਾਰੀ ਕੀਤੇ ਹਨ ਜਦਕਿ 683.42 ਲੱਖ ਰਪੁਏ ਜਨਰਲ ਕੰਪੋਨੈਂਟ ਲਈ ਜਾਰੀ ਕੀਤੇ ਜਾਣੇ ਬਾਕੀ ਹਨ। 

ਸ੍ਰੀ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਵੱਲੋਂ ਸੂਬੇ ਦੀਆਂ ਇਨ੍ਹਾਂ ਮੰਗਾਂ ਦਾ ਹੱਲ ਤਰਜ਼ੀਹੀ ਆਧਾਰ `ਤੇ ਕਰਨ ਲਈ ਭਰੋਸਾ ਦਿੱਤਾ। ਮੀਟਿੰਗ ਦੌਰਾਨ ਸ੍ਰੀ ਧਾਲੀਵਾਲ ਤੇ ਕੇਂਦਰੀ ਰਾਜ ਮੰਤਰੀ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਦੇ ਹੋਰ ਪਹਿਲੂਆਂ ਬਾਰੇ ਵੀ ਵਿਚਾਰ ਕੀਤੀ ਗਈ। ਮੀਟਿੰਗ ਵਿਚ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਵਿੱਤ ਕਮਿਸ਼ਨਰ ਕੇ.ਸ਼ਿਵਾ ਪ੍ਰਸਾਦ, ਕੰਸਲਟੈਂਟ ਸ੍ਰੀ ਰਾਜੀਵ ਮਦਾਨ ਤੋਂ ਇਲਾਵਾ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਤੇ ਅਧਿਕਾਰੀ ਮੌਜੂਦ ਸਨ।

 

Tags: Niranjan Jyoti , Sadhvi Niranjan Jyoti , BJP , Bharatiya Janata Party , Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD