Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 18 ਕਰੋੜ ਰੁਪਏ ਦੇ ਦਿੱਤੇ ਵਰਕ ਆਰਡਰ

8 ਕਰੋੜ ਰੁਪਏ ਦੇ ਨਵੇਂ ਕੰਮ ਪਾਸ ਕੀਤੇ, ਸਫ਼ਾਈ ਕਰਮਚਾਰੀਆਂ ਦੇ 10-10 ਲੱਖ ਰੁਪਏ ਦੇ ਬੀਮੇ ਕਰਵਾਏਗੀ ਨਗਰ ਨਿਗਮ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 07 Sep 2022

Last updated on: Sep 07, 2022, 00:00 IST

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਜੁਆਇੰਟ ਕਮਿਸ਼ਨਰ ਦਮਨਦੀਪ ਕੌਰ, ਐਸ ਈ ਨਰੇਸ਼ ਬੱਤਾ, ਕੌਂਸਲ ਮੈਂਬਰ ਜਸਬੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ ਸਮੇਤ ਹੋਰ ਅਧਿਕਾਰੀ ਸ਼ਾਮਲ ਹੋਏ।

ਮੀਟਿੰਗ ਵਿਚ ਇਕ ਅਹਿਮ ਫੈਸਲਾ ਲੈਂਦੇ ਹੋਏ ਸਫ਼ਾਈ ਸੇਵਕਾਂ, ਫਾਇਰਮੈਨਾਂ ਅਤੇ ਸੀਵਰਮੈਨਾਂ ਦਾ 10-10 ਲੱਖ ਰੁਪਏ ਦਾ ਬੀਮਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।

ਮੀਟਿੰਗ ਵਿੱਚ ਅਠਾਰਾਂ ਕਰੋੜ ਰੁਪਏ ਦੇ ਪਾਸ ਕੀਤੇ ਹੋਏ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਜਦੋਂ ਕਿ 8 ਕਰੋੜ ਰੁਪਏ ਦੇ ਨਵੇਂ ਕੰਮ ਪਾਸ ਕੀਤੇ ਗਏ  ਇਨ੍ਹਾਂ ਕੰਮਾਂ ਵਿੱਚ ਪ੍ਰਮੁੱਖ ਤੌਰ ਤੇ ਪਾਰਕਾਂ, ਵੱਖ ਵੱਖ ਵਾਰਡਾਂ ਵਿੱਚ ਨੰਬਰ ਪਲੇਟਾਂ, ਪੁਰਾਣੇ ਅਮਰਟੈਕਸ ਚੌਕ ਦੇ ਨਾਲ ਸਲਿੱਪ ਸੜਕ, ਕਮਿਊਨਿਟੀ ਸੈਂਟਰ ਫੇਜ਼ 1 ਅਤੇ ਫੇਜ਼ 11 ਦੀ ਰੈਨੋਵੇਸ਼ਨ, ਗਊਸ਼ਾਲਾ ਦੀ ਬਾਊਂਡਰੀ ਵਾਲ, ਸੈਕਟਰ 79 ਦੀ ਮਾਰਕੀਟ ਵਿਚ ਬਾਥਰੂਮ ਬਣਾਉਣ ਸਮੇਤ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਹੋਰ ਕੰਮ ਸ਼ਾਮਲ ਹਨ।

ਇਸ ਤੋਂ ਇਲਾਵਾ ਫੇਜ਼ 5 ਦੇ ਗੁਰਦੁਆਰਾ ਸਾਹਿਬ ਦੇ ਨਾਲ ਕਾਜ ਵੇ ਨੂੰ  ਮੁਕੰਮਲ ਕਰਨ ਦਾ ਵੀ ਕੰਮ ਪਾਸ ਕਰ ਦਿੱਤਾ ਗਿਆ।ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਸਭ ਤੋਂ ਉੱਪਰ ਹੈ  ਅਤੇ ਭਾਵੇਂ ਮੁਹਾਲੀ ਨਗਰ ਨਿਗਮ ਇਸ ਸਮੇਂ ਵਿੱਤੀ ਸੰਕਟ ਤੋਂ ਜੂਝ ਰਹੀ ਹੈ ਪਰ ਮੁਹਾਲੀ ਵਿਚ ਵਿਕਾਸ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਸਾਰੇ ਕੰਮ ਵੱਖ ਵੱਖ ਇਲਾਕੇ ਦੇ ਕੌਂਸਲਰਾਂ ਅਤੇ  ਲੋਕਾਂ ਦੀ ਸਲਾਹ ਅਨੁਸਾਰ ਹੀ ਪਾਸ ਕੀਤੇ ਜਾਂਦੇ ਹਨ ਤਾਂ ਜੋ ਇਨ੍ਹਾਂ ਦਾ ਵੱਧ ਤੋਂ ਵੱਧ ਲੈਬ ਮੋਹਾਲੀ ਵਾਸੀਆਂ ਨੂੰ ਹਾਸਲ ਹੋ ਸਕੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD