Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ- ਤਕਨੀਕੀ ਅਤੇ ਵਿਗਿਆਨਕ ਸਿੱਖਿਆ ਵਿੱਚ ਉੱਤਮਤਾ ਦਾ ਕੇਂਦਰ

ਐਮ.ਆਰ.ਐਸ.-ਪੀ.ਟੀ.ਯੂ. ਦਾ ਪਾਥਵੇ ਪ੍ਰੋਗਰਾਮ, ਵਿਦੇਸਾਂ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਇੱਕ ਵਰਦਾਨ - ਉੱਪ ਕੁਲਪਤੀ

Maharaja Ranjit Singh Punjab Technical University, MRS-PTU Bathinda, Prof. Buta Singh Sidhu, Moga, Desh Bhagat College in Moga

Web Admin

Web Admin

5 Dariya News

ਮੋਗਾ , 07 Sep 2022

Last updated on: Sep 07, 2022, 00:00 IST

ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.-ਪੀ.ਟੀ.ਯੂ.), ਬਠਿੰਡਾ ਵਿਦਿਆਰਥੀਆਂ ਨੂੰ ਵਿਸਵ ਪੱਧਰੀ ਮਿਆਰੀ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਨ ਦੇ ਨਾਲ ਨਾਲ, ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਧੀਆ ਪਲੇਸਮੈਂਟ ਅਤੇ ਪੜ੍ਹਾਈ ਲਈ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰੇਗੀ। 

ਯੁੱਗ ਵਿੱਚ ਬਦਲਦੇ ਰੁਝਾਨਾਂ ਨਾਲ ਆਪਣੇ ਆਪ ਨੂੰ ਅੱਪਡੇਟ ਕਰਦੇ ਹੋਏ ਜਿੱਥੇ ਨੌਜਵਾਨ ਵਿਦੇਸਾਂ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਦੇ ਹਨ, ਐਮਆਰਐਸ-ਪੀਟੀਯੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਉੱਚ ਹੁਨਰ ਅਤੇ ਅੱਪਡੇਟ ਤਕਨੀਕੀ ਗਿਆਨ ਨਾਲ ਵਿਦੇਸ ਭੇਜਣ ਦੀ ਯੋਜਨਾ ਤਿਆਰ ਕੀਤੀ ਹੈ, ਜਿਸ ਵਿੱਚ ਭਵਿੱਖ ਦੀਆਂ ਨੌਕਰੀਆਂ ਅਤੇ ਬਿਹਤਰ ਰੁਜਗਾਰ ਦੀ ਕੁੰਜੀ ਹੈ।

ਇਹ ਦਾਅਵਾ ਮੰਗਲਵਾਰ ਨੂੰ ਦੇਸ ਭਗਤ ਕਾਲਜ ਮੋਗਾ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਐਮ.ਆਰ.ਐਸ.-ਪੀ.ਟੀ.ਯੂ., ਦੇ ਵਾਈਸ ਚਾਂਸਲਰ, ਪ੍ਰਸਿੱਧ ਅਕਾਦਮਿਕ ਅਤੇ ਖੋਜਕਾਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿੱਚ ਵਿਸਵ ਪੱਧਰੀ ਖੋਜ ਵਿਗਿਆਨੀ ਅਤੇ ਨਾਮਵਰ ਫੈਕਲਟੀ ਹੈ, ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਵੱਖ-ਵੱਖ ਮਾਰਗਾਂ ਰਾਹੀਂ ਵਿਦੇਸਾਂ ਵਿੱਚ ਪੜ੍ਹਾਈ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। 

ਉਨ੍ਹਾਂ ਕਿਹਾ ਕਿ ਸਿੱਖਿਆ ਦਾ ਆਧੁਨਿਕੀਕਰਨ ਅਤੇ ਉਦਯੋਗ ਅਤੇ ਵਪਾਰ ਦੇ ਬਦਲਦੇ ਰੁਝਾਨਾਂ ਅਤੇ ਲੋੜਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ।ਯੂਨੀਵਰਸਿਟੀ ਨੇ ਹਾਲ ਹੀ ਵਿਚ ਉਭਰਦੀਆਂ ਤਕਨਾਲੋਜੀਆਂ, ਹੁਨਰ ਆਧਾਰਿਤ, ਕਿੱਤਾਮੁਖੀ ਕੋਰਸ ਅਤੇ ਇੰਡਸਟਰੀ ਅਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਲੋੜਾਂ ਮੁਤਾਬਿਕ ਕੋਰਸ ਸੁਰੂ ਕੀਤੇ ਹਨ। 

ਨਵੇਂ ਕੋਰਸਾਂ ਵਿੱਚ ਉਭਰਦੀਆਂ ਤਕਨੀਕਾਂ ਜਿਵੇਂ ਕਿ ਡੇਟਾ ਸਾਇੰਸ, ਬਲਾਕਚੈਨ, ਪ੍ਰੋਗਰਾਮਿੰਗ ਭਾਸਾਵਾਂ, ਸਾਈਬਰ ਕ੍ਰਾਈਮ, ਮਸੀਨ ਲਰਨਿੰਗ, ਪੇਟੈਂਟ ਅਤੇ ਆਈਪੀਆਰ, ਬਿਜਨਸ ਇੰਟੈਲੀਜੈਂਸ ਅਤੇ ਹੋਰ ਬਹੁਤ ਸਾਰੇ ਆਨਲਾਈਨ ਪ੍ਰਮਾਣਿਤ ਕੋਰਸ ਸਾਮਲ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਐਮਆਰਐਸ-ਪੀਟੀਯੂ ਟਰੈਵਲ ਏਜੰਟਾਂ ਦੇ ਸੋਸਣ ਤੋਂ ਬਚਾਉਣ ਲਈ ਇੱਕ ਵਿਲੱਖਣ ''ਇੱਥੇ ਦਾਖਲਾ ਲਓ, ਵਿਦੇਸ ਪੜ੍ਹੋ'' ਪਾਥਵੇ ਪ੍ਰੋਗਰਾਮ ਪ੍ਰਦਾਨ ਕਰਦਾ ਹੈ। 

ਇਹ ਸਕੀਮ ਵਿਦੇਸਾਂ ਵਿੱਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਆਪਣੇ ਮਜਬੂਤ ਅੰਤਰਰਾਸਟਰੀ ਵਟਾਂਦਰਾ ਪ੍ਰੋਗਰਾਮ ਦੇ ਤਹਿਤ, ਯੂਨੀਵਰਸਿਟੀ ਨੇ ਪ੍ਰਸਿੱਧ ਯੂਨੀਵਰਸਿਟੀਆਂ ਨਾਲ ਸਮਝੌਤੇ ਕੀਤੇ ਹਨ, ਜੋ ਕਿ ਵਿਦੇਸਾਂ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਹੋਣਹਾਰ ਵਿਦਿਆਰਥੀਆਂ ਲਈ ਦਰਵਾਜੇ ਖੋਲ੍ਹਣ ਦਾ ਰਾਹ ਪੱਧਰਾ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਵਿਦੇਸੀ ਸੰਸਥਾਵਾਂ ਦੀ ਤਰਫੋਂ ਕੰਮ ਕਰਨ ਵਾਲੇ ਕਈ ਏਜੰਟ ਮਾਪਿਆਂ ਅਤੇ ਵਿਦਿਆਰਥੀਆਂ ਦਾ ਕਥਿਤ ਤੌਰ 'ਤੇ ਆਰਥਿਕ ਸੋਸਣ ਕਰਦੇ ਹਨ ਪਰ ਵਿਦੇਸਾਂ ਵਿੱਚ ਡਿਗਰੀਆਂ ਪ੍ਰਾਪਤ ਕਰਨ ਦੇ ਬਾਵਜੂਦ ਵਿਦਿਆਰਥੀਆਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਕਈ ਡਿਗਰੀਆਂ ਨੂੰ ਭਾਰਤ ਵਿੱਚ ਮਾਨਤਾ ਹੀ ਨਹੀਂ ਹੈ। 

ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਨੀਵਰਸਿਟੀ ਨਾਲ ਟੋਲ ਫਰੀ ਨੰਬਰ:- 1800-121-1833 ਅਤੇ ਵੈੱਬਸਾਈਟ:- www.mrsptu.ac.in 'ਤੇ ਸੰਪਰਕ ਕਰ ਸਕਦੇ ਹਨ।ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਟ ਯੂਨੀਅਨ (ਪੁਟੀਆ) ਦੇ ਵਾਈਸ ਚੇਅਰਮੈਨ ਸ੍ਰੀ ਦਵਿੰਦਰ ਪਾਲ ਸਿੰਘ, ਯੂਨੀਵਰਸਿਟੀ ਦੇ ਡੀਨ ਕੰਸਲਟੈਂਸੀ ਐਂਡ ਇੰਡਸਟਰੀ ਲਿੰਕੇਜ ਡਾ.ਮਨਜੀਤ ਬਾਂਸਲ, ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ (ਪੀ.ਆਈ.ਟੀ.) ਜੀ.ਟੀ.ਬੀ.ਗੜ੍ਹ, ਮੋਗਾ ਦੇ ਡਾਇਰੈਕਟਰ ਡਾ: ਅਮਿਤ ਮਨੋਚਾ ਸੀ.ਆਰ.ਸੀ., ਡਾਇਰੈਕਟਰ ਡਾ. ਰਾਜੇਸ ਗੁਪਤਾ, ਡਾਇਰੈਕਟਰ, ਲੋਕ ਸੰਪਰਕ ਸ੍ਰੀ ਹਰਜਿੰਦਰ ਸਿੱਧੂ, ਨਾਰਥਵੈਸਟ ਕਾਲਜ, ਚੇਅਰਮੈਨ, ਸ. ਲਖਬੀਰ ਸਿੰਘ ਗਿੱਲ, ਦੇਸ ਭਗਤ ਕਾਲਜ, ਪ੍ਰਧਾਨ ਸ੍ਰੀ ਅਸੋਕ ਗੁਪਤਾ, ਡਾਇਰੈਕਟਰ ਸ੍ਰੀ ਗੌਰਵ ਗੁਪਤਾ, ਸ੍ਰੀ ਅਨੁਜ ਗੁਪਤਾ ਵੀ ਇਸ ਮੌਕੇ ਹਾਜਰ ਸਨ।

 

 

Tags: Maharaja Ranjit Singh Punjab Technical University , MRS-PTU Bathinda , Prof. Buta Singh Sidhu , Moga , Desh Bhagat College in Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD