Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਖੇਡਾਂ ਵਤਨ ਪੰਜਾਬ ਦੀਆਂ : ਭਗਵੰਤ ਮਾਨ ਸਰਕਾਰ ਪੰਜਾਬ ਦੀ ਨੌਜੁਆਨੀ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਮਾਹੌਲ ਦੇਣ ਲਈ ਵਚਨਬੱਧ-ਚੇਅਰਮੈਨ ਮਿਲਕਫ਼ੈਡ ਨਰਿੰਦਰ ਸਿੰਘ ਸ਼ੇਰਗਿੱਲ

ਮਿਲਕਫ਼ੈ ਦੀ ਸਲਾਨਾ ਟਰਨਓਵਰ ਨੂੰ ਅਗਲੇ ਪੰਜ ਸਾਲਾਂ ’ਚ ਦੁੱਗਣਾ ਕਰਨ ਦਾ ਟੀਚਾ, ਨਵਾਂਸ਼ਹਿਰ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਸਰੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਪੁੱਜੇ

Narendra Singh Shergill, NarendraShergill, AAP, Aam Aadmi Party, Aam Aadmi Party Punjab, AAP Punjab, S.B.S. Nagar Police, S.B.S. Nagar, Nawanshahr, Sports News, Punjab Khed Mela 2022, Khedan Watan Punjab Diyan

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 07 Sep 2022

ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਨੌਜੁਆਨੀ ਲਈ ਨਸ਼ਾਮੁਕਤ ਤੇ ਸਿਹਤਮੰਦ ਮਾਹੌਲ ਸਿਰਜਣ ਲਈ ਵਚਨਬੱਧ ਹੈ ਅਤੇ ‘ਵਤਨ ਪੰਜਾਬ ਦੀਆਂ ਖੇਡਾਂ’ ਉਸੇ ਲੜੀ ਦਾ ਇੱਕ ਅਹਿਮ ਹਿੱਸਾ ਹਨ।ਇਹ ਪ੍ਰਗਟਾਵਾ ਮਿਲਕਫੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਨਵਾਂਸ਼ਹਿਰ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਦਾ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਸ਼ਾਨਾਮਤੀ ਤੇ ਗੌਰਵਮਈ ਇਤਿਹਾਸ ਰਿਹਾ ਹੈ। ਪੰਜਾਬ ਦੇ ਉਸ ਦਰਜੇ ਨੂੰ ਬਹਾਲ ਕਰਨ ਦਾ ਬੀੜਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂ-ਕੁੰਭ ਨੂੰ ਉਲੀਕ ਕੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ 6 ਕਰੋੜ ਰੁਪਏ ਦੇ ਇਨਾਮ ਪੰਜਾਬ ਪੱਧਰ ’ਤੇ ਕਰਵਾਏ ਜਾਣ ਵਾਲੇ ਖੇਡ ਮੁਕਾਬਲਿਆਂ ਲਈ ਪਹਿਲੀ ਵਾਰ ਰੱਖੇ ਗਏ ਹਨ।

ਉਨ੍ਹਾਂ ਮਿਲਕਫ਼ੈਡ ਪੰਜਾਬ ਦੀ ਮੌਜੂਦਾ ਸਲਾਨਾ ਟਰਨਓਵਰ ਨੂੰ ਅਗਲੇ 5 ਸਾਲਾਂ ਵਿੱਚ ਦੁੱਗਣਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਸਹਿਕਾਰੀ ਅਦਾਰਾ ਆਪਣੇ ਦੁੱਧ ਉਤਪਾਦਕ ਮੈਂਬਰਾਂ ਦੀ ਬੇਹਤਰੀ ਦੇ ਨਾਲ-ਨਾਲ ਸੂਬੇ ’ਚ ਦੁੱਧ, ਮੱਖਣ, ਦਹੀਂ, ਪਨੀਰ ਤੇ ਘਿਓ ਦੀ ਸ਼ੁੱਧਤਾ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਕਲੀ ਦੁੱਧ, ਦਹੀਂ, ਪਨੀਰ ਤੇ ਘਿਓ ਤਿਆਰ ਕਰਨ ਵਾਲਿਆਂ ’ਤੇ ਸਰਕਾਰ ਵੱਲੋਂ ਛਾਪਾਮਾਰੀ ਕਰਕੇ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਇੱਥੇ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਆਪ ਦੇ ਯੂਥ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਸਤਨਾਮ ਸਿੰਘ ਜਲਵਾਹਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਾਜਦੀਪ ਸ਼ਰਮਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਨੀਤ ਰਾਣਾ ਅਤੇ ਆਪ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨ ਅਗਨੀਹੋਤਰੀ ਨੇ ਸਵਾਗਤ ਕੀਤਾ। 

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਤੇ ਕੌਮਾਂਤਰੀ ਸਾਇਕਲਿਸਟ ਹਰਪਿੰਦਰ ਸਿੰਘ ਤੇ ਵੇਰਕਾ ਮਿਲਕ ਪਲਾਂਟ ਜਲੰਧਰ ਦੇ ਜੀ ਐਮ ਅਸਿਤ ਸ਼ਰਮਾ, ਦਲਜੀਤ ਸਿੰਘ ਪਿ੍ਰੰਸੀਪਲ ਖਾਲਸਾ ਸਕੂਲ, ਜਸਬੀਰ ਸਿੰਘ ਡੀ ਐਮ ਸਪੋਰਟਸ ਜ਼ਿਲ੍ਹਾ ਸਿਖਿਆ ਦਫ਼ਤਰ ਵੀ ਮੌਜੂਦ ਸਨ।ਮੁੱਖ ਮਹਿਮਾਨ ਸ਼ੇਰਗਿੱਲ ਨੇ ਫੁੱਟਬਾਲ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਖੇਡ ਪਨੀਰੀ ਨੂੰ ਸਹੀ ਦਿਸ਼ਾ ਅਤੇ ਦਸ਼ਾ ਦੀ ਲੋੜ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਸੂਬੇ ਵਿਚੋਂ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਖਿਡਾਰੀ ਨਿਕਲਣਗੇ। 

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਦੀ ਤਰੱਕੀ ਅਤੇ ਬੇਹਤਰੀ ਲਈ ਵਚਨਬੱਧ ਹੈ।ਜ਼ਿਲਾ ਖੇਡ ਅਫ਼ਸਰ ਹਰਪਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦੇ ਹੋਏ ਖੇਡਾਂ ਵਤਨ ਪੰਜਾਬ ਦੀਆਂ ਨੂੰ ਸਹਿਯੋਗ ਦੇਣ ਲਈ ਸਹਿਕਾਰੀ ਅਦਾਰਿਆਂ ਵੇਰਕਾ ਅਤੇ ਮਾਰਕਫੈਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਬਲਾਕ ਨਵਾਂਸ਼ਹਿਰ ਵਿੱਚ ਅੱਜ ਦੂਜੇ ਦਿਨ 700 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖਿਡਾਰੀਆਂ ਨੂੰ ਖੇਡ ਵਿਭਾਗ ਪੰਜਾਬ ਵਲੋਂ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਜੀ ਵਲੋਂ ਲੰਗਰ ਦੀ ਸੇਵਾ ਦਿੱਤੀ ਗਈ।ਜ਼ਿਲਾ ਖੇਡ ਅਫ਼ਸਰ ਨੇ ਅੱਜ ਹੋਏ ਫਾਈਨਲ ਖੇਡ ਮੁਕਾਬਲਿਆਂ ਦੇ ਨਤੀਜਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਐਥਲੈਟਿਕਸ  ਅੰਡਰ-17 ਲੜਕੇ ’ਚ 400 ਮੀਟਰ ਵਿਚ ਕਰਨਵੀਰ ਲਖਨਪਾਲ ਨੇ ਪਹਿਲਾ ਸਥਾਨ, ਅਮਨ ਨੇ ਦੂਜਾ ਸਥਾਨ ਅਤੇ ਮਨਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਅੰਡਰ-17 ਲੜਕੇ ’ਚ 800 ਮੀਟਰ ਵਿਚ ਦੀਪਕ ਲੰਗੜੋਆ ਨੇ ਪਹਿਲਾ ਸਥਾਨ, ਸ਼ਿਵ ਮਾਨ ਚੱਕ ਇਲਾਹੀ ਬਖਸ਼ ਨੇ ਦੂਜਾ ਸਥਾਨ ਅਤੇ ਸੁਮਿਤ ਮਹਿਤਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਿਸਕਸ ਥ੍ਰੋ ਅੰਡਰ-17 ਵਿਚ ਅਰਮਾਨ ਸਿੰਘ ਨਵਾਂਸ਼ਹਿਰ ਨੇ ਪਹਿਲਾ ਸਥਾਨ, ਕਰਨਜੋਤ ਸਿੰਘ ਨੇ ਦੂਜਾ ਸਥਾਨ ਅਤੇ ਗੁਰਕੀਰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਕਬੱਡੀ ਨੈਸ਼ਨਲ ਅੰਡਰ-14 ਲੜਕੇ ਵਿਚ ਦੁਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਨੇ ਪਹਿਲਾ ਸਥਾਨ ਅਤੇ ਭੰਗਲ ਖੁਰਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ ’ਚ ਦੁਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕਾਲਰ ਪਬਲਿਕ ਸਕੂਲ ਜਾਡਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ।

ਖੋਹ-ਖੋਹ ਅੰਡਰ-17 ’ਚ ਲੜਕੀਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਿਆਮ ਦੀ ਟੀਮ ਜੇਤੂ ਰਹੀ। ਡਾ. ਆਸਾ ਨੰਦ ਆਰਿਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ ’ਚ ਡੀ ਏ ਵੀ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਖਾਲਸਾ ਸਕੂਲ ਦੂਜੇ ਸਥਾਨ ’ਤੇ ਰਿਹਾ। ਅੰਡਰ-21 ’ਚ ਲੜਕੀਆਂ ਦੀ ਬੀ ਐਲ਼ ਐਮ ਗਰਲਜ਼ ਕਾਲਜ ਦੀ ਟੀਮ ਜੇਤੂ ਰਹੀ। ਅੰਡਰ-21 ਲੜਕੇ ਦੁਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। 

ਉਨ੍ਹਾਂ ਦੱਸਿਆ ਕਿ ਫੁੱਟਬਾਲ ’ਚ ਵੱਡੀ ਗਿਣਤੀ ’ਚ ਟੀਮਾਂ ਦੀ ਐਂਟਰੀ ਹੋਣ ਕਾਰਨ ਫਾਈਨਲ ਮੁਕਾਬਲੇ ਦੇਰ ਸ਼ਾਮ ਤੱਕ ਜਾਰੀ ਰਹਿਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਬਲਾਕ ਨਵਾਂਸ਼ਹਿਰ ਦੀਆਂ ਖੇਡਾਂ ’ਚ ਸਹਿਯੋਗ ਦੇਣ ਵਾਲੇ ਸਕੂਲਾਂ ਦੇ ਡੀ ਪੀ ਈਜ਼, ਪੀ ਟੀ ਆਈਜ਼, ਖਾਲਸਾ ਸਕੂਲ ਦੇ ਪ੍ਰਬੰਧਕਾਂ, ਵਿਭਾਗ ਦੇ ਕੋਚਾਂ ਕਸ਼ਮੀਰ ਸਿੰਘ, ਮਲਕੀਤ ਸਿੰਘ ਗੋਸਲ, ਗੁਰਜੀਤ ਕੌਰ ਤੇ ਜਸਕਰਣ ਕੌਰ ਅਤੇ ਖੇਡਾਂ ’ਚ ਨਿਰਸਵਾਰਥ ਸੇਵਾ ਕਰ ਰਹੇ ਫੁੱਟਬਾਲ ਕਲੱਬ ਨੰਗਲ ਜੱਟਾਂ ਦੇ ਕੋਚ ਗੁਰਪ੍ਰੀਤ ਸਿੰਘ ਬਾਂਸਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

 

Tags: Narendra Singh Shergill , NarendraShergill , AAP , Aam Aadmi Party , Aam Aadmi Party Punjab , AAP Punjab , S.B.S. Nagar Police , S.B.S. Nagar , Nawanshahr , Sports News , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD