Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਅਮਨ ਅਰੋੜਾ ਵੱਲੋਂ ਐਨ.ਐਚ.ਪੀ.ਸੀ. ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

ਸੂਬੇ ਕੋਲ ਸੀ.ਬੀ.ਜੀ. ਪ੍ਰਾਜੈਕਟਾਂ ਲਈ ਭਰਪੂਰ ਸਰੋਤ ਉਪਲੱਬਧ: ਕੈਬਨਿਟ ਮੰਤਰੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, National Hydroelectric Power Corporation Ltd., NHPC, Compressed Biogas, CBG

Web Admin

Web Admin

5 Dariya News

ਚੰਡੀਗੜ੍ਹ , 07 Sep 2022

Last updated on: Sep 07, 2022, 00:00 IST

ਨੈਸ਼ਨਲ ਹਾਈਡਰੋ-ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਐਨ.ਐਚ.ਪੀ.ਸੀ.) ਨੂੰ ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੀ ਅਪੀਲ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ-ਖੂੰਹਦ ਦੇ ਰੂਪ ਵਿੱਚ ਸਾਫ-ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਸਰੋਤ ਮੌਜੂਦ ਹਨ। 

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ।ਇੱਥੇ ਪੇਡਾ ਭਵਨ ਵਿੱਚ ਐਨ.ਐਚ.ਪੀ.ਸੀ. ਦੇ ਵਫ਼ਦ ਨੇ ਇੰਡੀਪੈਂਡੈਂਟ ਡਾਇਰੈਕਟਰ ਪ੍ਰੋ. (ਡਾ.) ਅਮਿਤ ਕਾਂਸਲ ਦੀ ਅਗਵਾਈ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਜ਼ਾਹਿਰ ਕੀਤੀ।  

ਐਨ.ਐਚ.ਪੀ.ਸੀ. ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੁਰਜੀਤ ਕੁਮਾਰ ਸੰਧੂ ਅਤੇ ਸੀ.ਈ.ਓ. ਸ੍ਰੀ ਏ.ਕੇ. ਪਾਠਕ ਨੇ ਐਨ.ਐਚ.ਪੀ.ਸੀ. ਦੇ ਦੇਸ਼ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਐਨ.ਐਚ.ਪੀ.ਸੀ. ਦੇ ਹਾਈਡਰੋ, ਸੋਲਰ ਅਤੇ ਪੌਣ ਊਰਜਾ ਪ੍ਰਾਜੈਕਟ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਮਨੀਪੁਰ, ਸਿੱਕਮ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਰਾਜਸਥਾਨ, ਤਾਮਿਲ ਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਅੰਡੇਮਾਨ ਤੇ ਨਿਕੋਬਾਰ ਅਤੇ ਸਰਹੱਦ ਪਾਰ ਨੇਪਾਲ ਤੇ ਭੂਟਾਨ ਵਿੱਚ ਵੀ ਕਾਰਜਸ਼ੀਲ ਹਨ।

ਵਫ਼ਦ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੀ ਬਹੁਤ ਵੱਡੀ ਸੰਭਾਵਨਾ ਹੈ ਅਤੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਪੇਡਾ ਵੱਲੋਂ ਪਰਾਲੀ ਦਾ ਸਥਾਈ ਅਤੇ ਟਿਕਾਊ ਹੱਲ ਵਿਕਸਿਤ ਕਰਨ ਵਾਸਤੇ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ 492.58 ਟਨ ਪ੍ਰਤੀ ਦਿਨ (ਟੀ.ਡੀ.ਪੀ.) ਦੀ ਸਮਰੱਥਾ ਦੇ 42  ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ।ਮੀਟਿੰਗ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ, ਡਾਇਰੈਕਟਰ ਸ੍ਰੀ ਐਮ.ਪੀ ਸਿੰਘ, ਐਨ.ਐਚ.ਪੀ.ਸੀ. ਦੇ ਜਨਰਲ ਮੈਨੇਜਰ (ਇਲੈਕਟ੍ਰੀਕਲ) ਸ੍ਰੀ ਐਸ.ਪੀ.ਰਾਠੌਰ ਅਤੇ ਪੇਡਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।    

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , National Hydroelectric Power Corporation Ltd. , NHPC , Compressed Biogas , CBG

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD