Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਅਮਨ ਅਰੋੜਾ ਵੱਲੋਂ ਐਨ.ਐਚ.ਪੀ.ਸੀ. ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

ਸੂਬੇ ਕੋਲ ਸੀ.ਬੀ.ਜੀ. ਪ੍ਰਾਜੈਕਟਾਂ ਲਈ ਭਰਪੂਰ ਸਰੋਤ ਉਪਲੱਬਧ: ਕੈਬਨਿਟ ਮੰਤਰੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, National Hydroelectric Power Corporation Ltd., NHPC, Compressed Biogas, CBG

Web Admin

Web Admin

5 Dariya News

ਚੰਡੀਗੜ੍ਹ , 07 Sep 2022

ਨੈਸ਼ਨਲ ਹਾਈਡਰੋ-ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਐਨ.ਐਚ.ਪੀ.ਸੀ.) ਨੂੰ ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੀ ਅਪੀਲ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ-ਖੂੰਹਦ ਦੇ ਰੂਪ ਵਿੱਚ ਸਾਫ-ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਸਰੋਤ ਮੌਜੂਦ ਹਨ। 

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ।ਇੱਥੇ ਪੇਡਾ ਭਵਨ ਵਿੱਚ ਐਨ.ਐਚ.ਪੀ.ਸੀ. ਦੇ ਵਫ਼ਦ ਨੇ ਇੰਡੀਪੈਂਡੈਂਟ ਡਾਇਰੈਕਟਰ ਪ੍ਰੋ. (ਡਾ.) ਅਮਿਤ ਕਾਂਸਲ ਦੀ ਅਗਵਾਈ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਜ਼ਾਹਿਰ ਕੀਤੀ।  

ਐਨ.ਐਚ.ਪੀ.ਸੀ. ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੁਰਜੀਤ ਕੁਮਾਰ ਸੰਧੂ ਅਤੇ ਸੀ.ਈ.ਓ. ਸ੍ਰੀ ਏ.ਕੇ. ਪਾਠਕ ਨੇ ਐਨ.ਐਚ.ਪੀ.ਸੀ. ਦੇ ਦੇਸ਼ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਐਨ.ਐਚ.ਪੀ.ਸੀ. ਦੇ ਹਾਈਡਰੋ, ਸੋਲਰ ਅਤੇ ਪੌਣ ਊਰਜਾ ਪ੍ਰਾਜੈਕਟ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਮਨੀਪੁਰ, ਸਿੱਕਮ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਰਾਜਸਥਾਨ, ਤਾਮਿਲ ਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਅੰਡੇਮਾਨ ਤੇ ਨਿਕੋਬਾਰ ਅਤੇ ਸਰਹੱਦ ਪਾਰ ਨੇਪਾਲ ਤੇ ਭੂਟਾਨ ਵਿੱਚ ਵੀ ਕਾਰਜਸ਼ੀਲ ਹਨ।

ਵਫ਼ਦ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੀ ਬਹੁਤ ਵੱਡੀ ਸੰਭਾਵਨਾ ਹੈ ਅਤੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਪੇਡਾ ਵੱਲੋਂ ਪਰਾਲੀ ਦਾ ਸਥਾਈ ਅਤੇ ਟਿਕਾਊ ਹੱਲ ਵਿਕਸਿਤ ਕਰਨ ਵਾਸਤੇ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ 492.58 ਟਨ ਪ੍ਰਤੀ ਦਿਨ (ਟੀ.ਡੀ.ਪੀ.) ਦੀ ਸਮਰੱਥਾ ਦੇ 42  ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ।ਮੀਟਿੰਗ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ, ਡਾਇਰੈਕਟਰ ਸ੍ਰੀ ਐਮ.ਪੀ ਸਿੰਘ, ਐਨ.ਐਚ.ਪੀ.ਸੀ. ਦੇ ਜਨਰਲ ਮੈਨੇਜਰ (ਇਲੈਕਟ੍ਰੀਕਲ) ਸ੍ਰੀ ਐਸ.ਪੀ.ਰਾਠੌਰ ਅਤੇ ਪੇਡਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।    

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , National Hydroelectric Power Corporation Ltd. , NHPC , Compressed Biogas , CBG

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD