Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਨੇ ਨਾਮਵਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੋੋਸ਼ਲ

ਮੀਡੀਆਂ ਤੇ ਧਮਕੀਆਂ ਦੇਣ ਵਾਲੇ ਨੂੰ ਟਰੇਸ ਕਰਕੇ ਕੀਤਾ ਕਾਬੂ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 07 Sep 2022

Last updated on: Sep 07, 2022, 00:00 IST

ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਡਾ. ਬਾਲ ਕ੍ਰਿਸ਼ਨ ਸਿੰਗਲਾਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਹਾਜ਼ਰੀ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਾਮਵਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਨੂੰ ਸੋਸ਼ਲ ਮੀਡੀਆ ਤੇ ਜਾਨੋ ਮਾਰਨ ਦੀਆ ਧਮਕੀਆਂ ਮਿਲੀਆ ਸਨ। ਜਿਸ ਸਬੰਧੀ ਮੁਕੱਦਮਾ ਨੰਬਰ 222 ਮਿਤੀ 06-09-2022 ਅ/ਧ 384,506 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। 

ਮਾਨਸਾ ਪੁਲਿਸ ਨੇ ਇਸ ਗੁੱਥੀ ਨੂੰ ਸਲਝਾਉਦੇ ਹੋੋਏ ਮੁਕੱਦਮਾ ਨੂੰ ਟਰੇਸ ਕਰਕੇ ਦੋਸ਼ੀ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜਿਲਾ ਜੋਧਪੁਰ (ਰਾਜਸਥਾਨ) ਨੂੰ ਗ੍ਰਿਫਤਾਰ ਕਰਨ ਅਤੇ ਵਰਤੇ ਗਏ 2 ਮੋਬਾਇਲ ਫੋਨਾਂ ਨੂੰ ਬਰਾਮਦ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 01-09-2022 ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਜਿਲਾ ਮਾਨਸਾ ਦੀ ਈਮੇਲ ਆਈਡੀ [email protected] ਪਰ ਕਿਸੇ ਨਾਮਲੂਮ ਵੱਲੋਂ ਧਮਕੀ ਭਰੀ ਪੋਸਟ ਪਾਈ ਗਈ ਸੀ।

 ਜਿਸਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕਰਕੇੇ ਟੈਕਨੀਕਲ ਮੱਦਦ ਹਾਸਲ ਕਰਕੇ ਦਿੱਲੀ ਪੁਲਿਸ ਨਾਲ ਤਾਲਮੇਲ ਕਰਕੇ ਦੋਸ਼ੀ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜਿਲਾ ਜੋਧਪੁਰ (ਰਾਜਸਥਾਨ) ਨੂੰ 2 ਮੋਬਾਇਲ ਫੋਨ ਓਪੋ ਕੰਪਨੀ ਸਮੇਤ ਦਿੱਲੀ ਦੇ ਏਰੀਆ ਬਹਾਦਰਗੜ ਤੋਂ ਅੱਜ ਮਿਤੀ 07-09-2022 ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜਿਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਦੋਸ਼ੀ ਮਹੀਪਾਲ ਨੇ ਏ.ਜੇ. ਬਿਸਨੋਈ ਨਾਮ ਤੋੋਂ ਇੰਸਟਾਗ੍ਰਾਮ ਤੇ ਆਈ.ਡੀ. ਬਣਾਈ ਸੀ। 

ਇਹ ਮੁਲਜਿਮ ਜੋ ਸੋਪੂ ਗਰੁੱਪ ਨੂੰ ਫਾਲੋ ਕਰਦਾ ਹੈ, ਜਿਸਨੇ ਸੋਸ਼ਲ ਮੀਡੀਆ ਤੇ ਮਸ਼ਹੂਰ ਹੋਣ ਲਈ ਅਤੇ ਇੰਸਟਾਗ੍ਰਾਮ ਤੇ ਆਪਣੇ ਫਾਲੋਵਰ ਵਧਾਉਣ ਲਈ ਇਹ ਪੋਸਟ ਪਾਈ ਹੋਣ ਬਾਰੇ ਪਤਾ ਲੱਗਾ ਹੈ। ਮੁਕੱਦਮਾ ਦੀ ਸਾਇੰਟੇਫਿਕ ਤਰੀਕੇ ਨਾਲ ਤਫਤੀਸ ਕਰਕੇ ਜਿਸ ਕਿਸੇ ਦੀ ਵੀ ਸਮੂਲੀਅਤ ਸਾਹਮਣੇ ਆਈ, ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁਕੱਦਮਾ ਨੰਬਰ 222 ਮਿਤੀ 06-09-2022 ਅ/ਧ 384,506 ਹਿੰ:ਦੰ: ਥਾਣਾ ਸਦਰ ਮਾਨਸਾ

ਬਰਬਿਆਨ : ਮੁਦੱਈ ਮੁਕੱਦਮਾ ਬਲਕੌੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ

ਬਨਾਮ : ਨਾਮਲੂਮ

ਨਾਮਜਦ/ਟਰੇਸ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜਿਲਾ ਜੋਧਪੁਰ (ਰਾਜਸਥਾਨ)

(ਗ੍ਰਿ:ਮਿਤੀ 07-09-2022)

ਬਰਾਮਦਗੀ : ਦੋ ਮੋਬਾਇਲ ਫੋਨ ਓਪੋ ਕੰਪਨੀ।

ਬਰੀਫ : ਮਿਤੀ 01-09-2022 ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਸ੍ਰੀ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਜਿਲਾ ਮਾਨਸਾ ਦੀ ਈਮੇਲ ਆਈਡੀ [email protected] ਪਰ ਕਿਸੇ ਨਾਮਲੂਮ ਵੱਲੋਂ ਧਮਕੀ ਭਰੀ ਪੋਸਟ ਪਾਈ ਗਈ ਸੀ। ਜਿਸਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕਰਕੇੇ ਟੈਕਨੀਕਲ ਮੱਦਦ ਹਾਸਲ ਕਰਕੇ ਦਿੱਲੀ ਪੁਲਿਸ ਨਾਲ ਤਾਲਮੇਲ ਕਰਕੇ ਦੋਸ਼ੀ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜਿਲਾ ਜੋਧਪੁਰ (ਰਾਜਸਥਾਨ) ਨੂੰ 2 ਮੋਬਾਇਲ ਫੋਨ ਓਪੋ ਕੰਪਨੀ ਸਮੇਤ ਦਿੱਲੀ ਦੇ ਏਰੀਆ ਬਹਾਦਰਗੜ ਤੋਂ ਅੱਜ ਮਿਤੀ 07-09-2022 ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। 

ਮੁਲਜਿਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਦੋਸ਼ੀ ਮਹੀਪਾਲ ਨੇ ਏ.ਜੇ. ਬਿਸਨੋਈ ਨਾਮ ਤੋਂ ਇੰਸਟਾਗ੍ਰਾਮ ਤੇ ਆਈ.ਡੀ. ਬਣਾਈ ਸੀ। ਇਹ ਮੁਲਜਿਮ ਜੋ ਸੋਪੂ ਗਰੁੱਪ ਨੂੰ ਫਾਲੋ ਕਰਦਾ ਹੈ, ਜਿਸਨੇ ਸੋਸ਼ਲ ਮੀਡੀਆ ਤੇ ਮਸ਼ਹੂਰ ਹੋਣ ਲਈ ਅਤੇ ਇੰਸਟਾਗ੍ਰਾਮ ਤੇ ਆਪਣੇ ਫਾਲੋਵਰ ਵਧਾਉਣ ਲਈ ਇਹ ਪੋਸਟ ਪਾਈ ਹੋਣ ਬਾਰੇ ਪਤਾ ਲੱਗਾ ਹੈ। ਮੁਕੱਦਮਾ ਦੀ ਸਾਇੰਟੇਫਿਕ ਤਰੀਕੇ ਨਾਲ ਤਫਤੀਸ ਕਰਕੇ ਜਿਸ ਕਿਸੇ ਦੀ ਵੀ ਸਮੂਲੀਅਤ ਸਾਹਮਣੇ ਆਈ, ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD