Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘੋੜਾ ਪਾਲਕਾਂ ਦੀਆਂ ਮੰਗਾਂ ਸਬੰਧੀ ਵਿਧਾਇਕਾ ਮਾਣੂੰਕੇ ਪਸ਼ੂ ਪਾਲਣ ਮੰਤਰੀ ਨੂੰ ਮਿਲੇ

ਮਾਹਿਰਾਂ ਤੇ ਡਾਕਟਰਾਂ ਨਾਲ ਮਸ਼ਵਰੇ ਤੋਂ ਬਾਅਦ ਘੋੜਾ ਮੰਡੀ ਲਗਾਉਣ ਦਾ ਮੰਤਰੀ ਵੱਲੋਂ ਭਰੋਸਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Saravjit Kaur Manuke

Web Admin

Web Admin

5 Dariya News

ਜਗਰਾਉਂ , 07 Sep 2022

Last updated on: Sep 07, 2022, 00:00 IST

ਦਸ਼ਮੇਸ਼ ਰਾਈਡਿੰਗ ਕਲੱਬ ਜਗਰਾਉਂ, ਸਮੂਹ ਘੋੜਾ ਪਾਲਕ ਅਤੇ ਵਪਾਰੀਆਂ ਵੱਲੋਂ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਕਿ ਪਸ਼ੂ ਮੰਡੀ ਜਗਰਾਉਂ ਵਿਖੇ ਹਰ ਸਾਲ ਦੋ ਵਾਰ ਪਸ਼ੂ ਮੇਲਾ ਲੱਗਦਾ ਹੈ ਅਤੇ ਇਹ ਮੇਲਾ 15 ਤੋਂ 19 ਸਤੰਬਰ ਤੱਕ ਲੱਗਣਾ ਸੀ, ਪਰੰਤੂ ਗਾਵਾਂ ਵਿੱਚ ਫੈਲੀ ਲੰਪੀ ਸਕਿੱਨ ਬਿਮਾਰੀ ਦੇ ਮੱਦੇਨਜ਼ਰ ਇਸ ਮੇਲੇ ਉਪਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। 

ਦਸ਼ਮੇਸ਼ ਰਾਈਡਿੰਗ ਕਲੱਬ ਜਗਰਾਉਂ, ਸਮੂਹ ਘੋੜਾ ਪਾਲਕ ਅਤੇ ਵਪਾਰੀਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਜਗਰਾਉਂ ਵਿਖੇ ਲੱਗਣ ਵਾਲਾ ਪਸ਼ੂ ਮੇਲਾ ਵੱਡੇ ਪੱਧਰ ਤੇ ਲੱਗਦਾ ਹੈ ਅਤੇ ਰਾਸ਼ਟਰੀ ਪੱਧਰ 'ਤੇ ਪੰਜਾਬ ਤੋਂ ਬਾਹਰਲੀਆਂ ਸਟੇਟਾਂ ਤੋਂ ਵਪਾਰੀ ਅਤੇ ਘੋੜਿਆਂ ਦੇ ਸ਼ੌਕੀਨ ਜਗਰਾਉਂ ਵਿਖੇ ਘੋੜੇ-ਘੋੜੀਆਂ ਦੀ ਖਰੀਦੋ-ਫਰੋਖਤ ਕਰਨ ਲਈ ਮੇਲੇ ਵਿੱਚ ਹਿੱਸਾ ਲੈਂਦੇ ਹਨ। 

ਇਸ ਨਾਲ ਜਿੱਥੇ ਪੰਜਾਬ ਦੇ ਛੋਟੇ-ਵੱਡੇ ਕਿਸਾਨਾਂ ਅਤੇ ਵਪਾਰੀਆਂ ਦਾ ਰੁਜ਼ਗਾਰ ਚੱਲਦਾ ਹੈ, ਉਥੇ ਹੀ ਪੰਜਾਬ ਸਰਕਾਰ ਨੂੰ ਵੀ ਵੱਡੀ ਗਿਣਤੀ ਵਿੱਚ ਮਾਲੀਆ ਇਕੱਠਾ ਹੁੰਦਾ ਹੈ। ਇਸ ਤੋਂ ਇਲਾਵਾ ਘੋੜੇ-ਘੋੜੀਆਂ ਨੂੰ ਗਾਵਾਂ ਦੀ ਤਰ੍ਹਾਂ ਲੰਪੀ ਸਕਿੱਨ ਬਿਮਾਰੀ ਨਹੀਂ ਲੱਗਦੀ ਅਤੇ ਨਾ ਹੀ ਅੱਜ ਤੱਕ ਕੋਈ ਘੋੜਾ ਜਾਂ ਘੋੜੀ ਲੰਪੀ ਸਕਿੱਨ ਬਿਮਾਰੀ ਤੋਂ ਪ੍ਰਭਾਵਿਤ ਹੋਈ ਹੈ। ਇਸ ਲਈ ਇਹ ਪਸ਼ੂ ਮੇਲਾ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਮੰਨਜੂਰੀ ਦਿਵਾਈ ਜਾਵੇ ਤਾਂ ਜੋ ਪੰਜਾਬ ਦੇ ਛੋਟੇ-ਵੱਡੇ ਕਿਸਾਨਾਂ ਅਤੇ ਵਪਾਰੀਆਂ ਨੂੰ ਹੋਣ ਵਾਲੇ ਵੱਡੇ ਵਿੱਤੀ ਘਾਟੇ ਤੋਂ ਬਚਾਇਆ ਜਾ ਸਕੇ। 

ਇਸ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦੇ ਹੋਏ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਅੱਜ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮਿਲੇ ਅਤੇ ਦਸ਼ਮੇਸ਼ ਰਾਈਡਿੰਗ ਕਲੱਬ ਜਗਰਾਉਂ, ਸਮੂਹ ਘੋੜਾ ਪਾਲਕ ਅਤੇ ਵਪਾਰੀਆਂ ਦੀ ਇਸ ਮੰਗ ਬਾਰੇ ਜਾਣੂੰ ਕਰਵਾਇਆ ਅਤੇ ਪਸ਼ੂ ਮੇਲਾ ਲਗਵਾਉਣ ਲਈ ਮੰਨਜੂਰੀ ਦੇਣ ਲਈ ਕਿਹਾ। 

ਇਸ ਮਾਮਲੇ ਉਪਰ ਚਰਚਾ ਕਰਨ ਉਪਰੰਤ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਵੈਟਨਰੀ ਡਾਕਟਰਾਂ ਅਤੇ ਮਾਹਿਰਾਂ ਨਾਲ ਵੀ ਮਾਮਲਾ ਵਿਚਾਰਿਆ ਜਾਵੇਗਾ ਅਤੇ ਜਿਵੇਂ ਵੀ ਫੈਸਲਾ ਹੋਵੇਗਾ, ਉਸੇ ਮੁਤਾਬਿਕ ਘੋੜਾ ਮੰਡੀ ਲਗਾਉਣ ਦੀ ਮੰਨਜੂਰੀ ਦੇਣ ਦੇ ਦਿੱਤੀ ਜਾਵੇਗੀ। 

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੱਸਿਆ ਕਿ ਹਲਕੇ ਦੇ ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਮੇਸ਼ਾ ਯਤਨਸ਼ੀਲ ਹਨ। ਪਰੰਤੂ ਪਿਛਲੇ ਸਮੇਂ ਦੌਰਾਨ ਫੈਲੀ ਘਾਤਕ ਲੰਪੀ ਸਕਿੱਨ ਬਿਮਾਰੀ ਕਾਰਨ ਹਜ਼ਾਰਾਂ ਗਾਵਾਂ ਮੌਤ ਦੇ ਮੂੰਹ ਵਿੱਚ ਜਾ ਪਈਆਂ ਹਨ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਦਾ ਵੱਡੀ ਪੱਧਰ ਤੇ ਭਾਰੀ ਵਿੱਤੀ ਨੁਕਸਾਨ ਹੋਇਆ ਹੈ। ਇਸ ਲਈ ਗੰਭੀਰ ਮਾਮਲਿਆਂ ਦਾ ਹੱਲ ਪੰਜਾਬ ਸਰਕਾਰ ਵੱਲੋਂ ਵਿਚਾਰ-ਚਰਚਾ ਉਪਰੰਤ ਕੱਢ ਲਿਆ ਜਾਵੇਗਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Saravjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD