Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਵਟਸਐਪ ਦੀ ਫ਼ਰਜ਼ੀ ਵਰਤੋਂ ਕਰਨ ਵਾਲੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਣ ਲਈ ਮਿਲਿਆ ਪਹਿਲਾ ਇਨਾਮ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇਸਨੂੰ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਦੱਸਿਆ, ਸਾਈਬਰ ਕਰਾਈਮ ਟੀਮ ਨੂੰ ਦਿੱਤੀ ਵਧਾਈ

Punjab Police, Punjab Police Cyber Cell, Whatsapp Impersonation Case, National Crime Record Bureau, NCRB, Praveen Kumar Sinha, International Cyber Fraud Racket

Web Admin

Web Admin

5 Dariya News

ਚੰਡੀਗੜ , 07 Sep 2022

Last updated on: Sep 07, 2022, 00:00 IST

ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਵਟਸਐਪ ਦੀ ਫਰਜ਼ੀ ਵਰਤੋਂ ਕਰਨ ਸਬੰਧੀ ਕੇਸਾਂ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪਹਿਲਾ ਇਨਾਮ ਜਿੱਤਿਆ ਹੈ। ਇਹ ਉਹ ਮਾਮਲੇ ਹਨ ਜਿਨਾਂ ਵਿੱਚ ਸ਼ਰਾਰਤੀ ਤੱਤਾਂ ਵੱਲੋਂ ਆਪਣੀ ਵਟਸਐਪ ਪ੍ਰੋਫਾਈਲ ’ਤੇ ਉੱਚ ਅਧਿਕਾਰੀਆਂ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਧੋਖੇ ਨਾਲ ਪੈਸੇ ਐਂਟੇ ਜਾਂਦੇ ਸਨ ।  

ਇਹ ਪੁਰਸਕਾਰ 31 ਅਗਸਤ, 2022 ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਵੱਲੋਂ ਕਰਵਾਏ ਸਟੇਟ ਸਾਈਬਰ ਨੋਡਲ ਅਫਸਰਾਂ ਦੀ ਰਾਸ਼ਟਰੀ ਕਾਨਫਰੰਸ ਵਿੱਚ ਪ੍ਰਦਾਨ ਕੀਤਾ ਗਿਆ ।ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸ ਨੂੰ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਦੱਸਦਿਆਂ ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਪ੍ਰਵੀਨ ਕੁਮਾਰ ਸਿਨਹਾ ਅਤੇ ਸਾਈਬਰ ਕ੍ਰਾਈਮ ਸੈੱਲ ਦੀ ਸਮੁੱਚੀ ਟੀਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ।

ਹੋਰ ਜਾਣਕਾਰੀ ਦਿੰਦੇ ਹੋਏ, ਏ.ਡੀ.ਜੀ.ਪੀ. ਪ੍ਰਵੀਨ ਸਿਨਹਾ ਨੇ ਕਿਹਾ ਕਿ ਐਨ.ਸੀ.ਆਰ.ਬੀ. ਨੂੰ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਨਾਲ ਸਬੰਧਤ 100 ਤੋਂ ਵੱਧ ਕੇਸ ਸਟੱਡੀਜ਼ ਪ੍ਰਾਪਤ ਹੋਏ ਸਨ, ਜਿਨਾਂ ਵਿੱਚੋਂ ਵੱਖ-ਵੱਖ ਲਾਅ ਇਨਫੋਰਸਮੈਂਟ  ਏਜੰਸੀਆਂ ਨਾਲ ਸਬੰਧਤ 10 ਕੇਸ ਸਟੱਡੀਜ਼ ਨੂੰ ਨੈਸ਼ਨਲ ਕਾਨਫਰੰਸ ਵਿੱਚ ਪੇਸ਼ਕਾਰੀ ਲਈ ਚੁਣਿਆ ਗਿਆ ਸੀ। ਉਨਾਂ ਕਿਹਾ ਕਿ ਪੰਜਾਬ ਦੇ ਕੇਸ ਸਟੱਡੀ ਨੂੰ ਪਹਿਲਾ ਇਨਾਮ ਮਿਲਿਆ ਹੈ।

ਐਨਸੀਆਰਬੀ ਦੇ ਡਾਇਰੈਕਟਰ ਵਿਵੇਕ ਗੋਗੀਆ, ਆਈ.ਪੀ.ਐਸ., ਨੇ ਡੀ.ਐਸ.ਪੀ. ਸਾਈਬਰ ਕ੍ਰਾਈਮ ਦੀਪਕ ਸਿੰਘ ਨੂੰ ਇਹ ਐਵਾਰਡ ਪ੍ਰਦਾਨ ਕੀਤਾ, ਜਿਨਾਂ ਨੇ ਪੰਜਾਬ ਪੁਲਿਸ ਦੀ ਤਰਫੋਂ ਇਹ ਹਾਸਲ ਕੀਤਾ। ਡੀਐਸਪੀ ਦੇ ਨਾਲ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਜੋਰਾਵਰ ਸਿੰਘ ਵੀ ਮੌਜੂਦ ਸਨ।

 ਜ਼ਿਕਰਯੋਗ ਹੈ ਕਿ ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਨੇ ਜੁਲਾਈ 2022 ਵਿੱਚ ਤਿੰਨ ਨਾਈਜੀਰੀਅਨਾਂ ਦੀ ਗਿ੍ਰਫਤਾਰੀ ਦੇ ਨਾਲ ਇੱਕ ਅੰਤਰਰਾਸਟਰੀ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਸੀ, ਜੋ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਧੋਖਾ ਦੇਣ ਲਈ ਆਪਣੇ ਵਾਟਸਅੱਪ ‘ਤੇ ਵੀਵੀਆਈਪੀਜ ਦੇ ਨਾਂ ਅਤੇ ਡੀਪੀ ਦੀ ਵਰਤੋਂ ਕਰ ਰਹੇ ਸਨ। 

ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ਵਿੱਚ ਏਟੀਐਮ ਕਾਰਡ, ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ ਹੋਏ ਸਨ।ਇਹਨਾਂ ਧੋਖੇਬਾਜਾਂ ਵੱਲੋਂ ਬੇਕਸੂਰ ਅਤੇ ਭੋਲੇਭਾਲੇ ਲੋਕਾਂ ਖਾਸ ਤੌਰ ‘ਤੇ ਸਰਕਾਰੀ ਮੁਲਾਜ਼ਮਾਂ ਨੂੰ ਐਮਾਜਾਨ ਗਿਫਟ ਕਾਰਡ, ਪੇਅਟੀਐਮ, ਜਾਂ ਕਿਸੇ ਹੋਰ ਡਿਜੀਟਲ ਭੁਗਤਾਨ ਵਿਧੀ ਦੇ ਰੂਪ ਵਿੱਚ ਵਿੱਤੀ ਇਮਦਾਦ ਲਈ ਨਿੱਜੀ ਵਟਸਐਪ ਸੰਦੇਸ਼ ਭੇਜੇ ਜਾ ਰਹੇ ਸਨ। 

ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਆਈ.ਜੀ.ਪੀ. ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਅਤੇ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਦੀ ਨਿਗਰਾਨੀ ਹੇਠ ਮੁਕੰਮਲ ਕੀਤੀ ਗਈ

 

Tags: Punjab Police , Punjab Police Cyber Cell , Whatsapp Impersonation Case , National Crime Record Bureau , NCRB , Praveen Kumar Sinha , International Cyber Fraud Racket

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD