Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਵਿਭਾਗ ਨੇ ਮਿਉਂਸਪਲ ਵਿੱਤੀ ਸੁਧਾਰਾਂ ਲਈ ਪਾਰਦਰਸ਼ਤਾ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਭਵਿੱਖੀ ਵਿਕਾਸ ਬਾਰੇ ਸਲਾਹਕਾਰ ਵਰਕਸ਼ਾਪ ਕਰਵਾਈ

Isha Kalia, Vivek Pratap Singh, Punjab Admin, Double Entry Based Accrual Accounting, DEBAA, Examiner Local Fund Audit, ELFA, PMIDC

Web Admin

Web Admin

5 Dariya News

ਚੰਡੀਗੜ੍ਹ , 08 Sep 2022

Last updated on: Sep 08, 2022, 00:00 IST

ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਭਿਲਾਸ਼ੀ ਮਿਸ਼ਨ ਨੂੰ ਪੂਰਾ ਕਰਨ ਵੱਲ ਕਦਮ ਵਧਾਉਂਦਿਆਂ, ਸਥਾਨਕ ਸਰਕਾਰਾਂ ਵਿਭਾਗ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸਨ ਹਿੱਤ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦਿਸ਼ਾ ਵਿੱਚ ਅੱਗੇ ਵਧਦਿਆਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੀ.ਐੱਮ.ਆਈ.ਡੀ.ਸੀ. ਵੱਲੋਂ ਅੱਜ ਇੱਥੇ "ਮਿਉਂਸਪਲ ਵਿੱਤੀ ਸੁਧਾਰਾਂ ਲਈ ਪਾਰਦਰਸ਼ਤਾ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਭਵਿੱਖੀ ਵਿਕਾਸ" ਬਾਰੇ ਸਲਾਹਕਾਰ ਵਰਕਸ਼ਾਪ ਕਰਵਾਈ ਗਈ।

ਕਾਨਫਰੰਸ ਵਿੱਚ ਹਾਜ਼ਰ ਵਿਭਾਗ ਦੇ ਅਧਿਕਾਰੀਆਂ, ਪੰਜਾਬ ਦੇ ਸ਼ਹਿਰਾਂ ਅਤੇ ਟਰੱਸਟਾਂ ਦੇ ਲੇਖਾਕਾਰਾਂ, ਡੀ.ਸੀ.ਐਫ.ਏਜ਼ ਅਤੇ ਸੀ.ਏਜ਼, ਨੂੰ ਸੰਬੋਧਨ ਕਰਦਿਆਂ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ 'ਡਬਲ ਐਂਟਰੀ ਬੇਸਡ ਐਕਰੂਅਲ ਅਕਾਊਂਟਿੰਗ' (ਡੀ.ਈ.ਬੀ.ਏ.ਏ.) ਦੇ ਲਾਗੂ ਕਰਨ ਲਈ ਤਤਪਰ ਹਨ, ਇਸ ਲਈ ਵਿਭਾਗ ਨੇ ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ, ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨ, ਵਿੱਤੀ ਕਮੀਆਂ ਨੂੰ ਦੂਰ ਕਰਨ ਅਤੇ ਭਵਿੱਖੀ ਵਿਕਾਸ ਲਈ ਮਿਉਂਸਪਲ ਵਿੱਤੀ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ।

ਉਹਨਾਂ ਦੱਸਿਆ ਕਿ ਆਨਲਾਈਨ ਸਿਸਟਮ ਡੀ.ਈ.ਬੀ.ਏ.ਏ. ਨੂੰ ਲਾਗੂ ਕਰਨ ਤੋਂ ਬਾਅਦ ਵਿਭਾਗ ਅਤੇ ਸੂਬੇ ਭਰ ਵਿਚਲੇ ਇਸ ਦੇ ਵਿੰਗਾਂ ਦਾ ਆਸਾਨੀ ਨਾਲ ਆਡਿਟ ਕੀਤਾ ਜਾ ਸਕੇਗਾ, ਪੂਰਵ ਬਜਟ ਤਜਵੀਜ਼ ਆਸਾਨੀ ਨਾਲ ਤਿਆਰ ਕੀਤੀ ਜਾ ਸਕੇਗੀ ਅਤੇ ਦੋ ਥਾਵਾਂ 'ਤੇ ਤਾਇਨਾਤ ਅਧਿਕਾਰੀ ਆਪਣੇ ਦੋਵੇਂ ਸਥਾਨਾਂ 'ਤੇ ਆਸਾਨੀ ਨਾਲ ਕੰਮ ਕਰ ਸਕਣਗੇ। 

ਇਸਦੇ ਨਾਲ ਹੀ ਮਿਉਂਸਪਲ ਵਿੱਤੀ ਸੁਧਾਰ ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਵਿੱਤੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਗੇ  ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਡੀ.ਈ.ਬੀ.ਏ.ਏ. ਨੂੰ ਸਹੀ ਢੰਗ ਨਾਲ ਲਾਗੂ ਕਰਨ ਤੋਂ ਬਾਅਦ; ਰੋਜ਼ਾਨਾ ਅਕਾਊਂਟ ਬੰਦ ਕਰਨਾ ਲਾਜ਼ਮੀ ਹੋਵੇਗਾ, ਸਾਰੇ ਸ਼ਹਿਰਾਂ ਦੇ ਓਪਨਿੰਗ ਬੈਲੇਂਸ ਨੂੰ ਇੱਕਤਰ ਕੀਤਾ ਜਾਵੇਗਾ ਅਤੇ ਨਵੇਂ ਤੇ ਨਵੀਨਤਮ ਸਾਫਟਵੇਅਰਾਂ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਸ਼ਹਿਰੀ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਵੇਗੀ, ਸ਼ਹਿਰਾਂ ਨੂੰ ਕਰਜ਼ੇ ਦੇ ਯੋਗ ਬਣਾਏਗੀ, ਮਿਉਂਸਪਲ ਜਾਇਦਾਦਾਂ ਦੀ ਦੁਰਵਰਤੋਂ ਦੀਆਂ ਸੰਭਾਵਨਾਵਾਂ ਨੂੰ ਘਟਾਏਗੀ ਅਤੇ ਪ੍ਰਸ਼ਾਸਕਾਂ ਲਈ ਬਜਟ ਨਿਰਮਾਣ ਅਤੇ ਵਿੱਤ ਪ੍ਰਬੰਧਨ ਨੂੰ ਵਧੇਰੇ ਕੁਸ਼ਲ ਬਣਾਏਗੀ।ਇਸ ਦੇ ਨਾਲ ਹੀ ਸਾਫਟਵੇਅਰ ਦੀਆਂ ਜ਼ਰੂਰਤਾਂ ਬਾਰੇ ਜਾਣਨ ਲਈ ਈ-ਜੀ.ਓ.ਵੀ., ਐਨ.ਆਈ.ਸੀ. ਅਤੇ ਨਿਰੀਖਕ ਸਥਾਨਕ ਫੰਡ ਆਡਿਟ (ਈ.ਐਲ.ਐਫ.ਏ.) ਦੇ ਅਧਿਕਾਰੀਆਂ ਨੇ ਕਾਨਫਰੰਸ ਵਿੱਚ ਭਾਗ ਲਿਆ।

ਕਾਨਫਰੰਸ ਦੌਰਾਨ, ਪੀ.ਐਮ.ਆਈ.ਡੀ.ਸੀ. ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੇ ਫੀਲਡ ਅਫਸਰਾਂ ਅਤੇ ਸੀ.ਏਜ਼ ਦੀਆਂ ਲੋੜਾਂ ਅਤੇ ਮੰਗਾਂ ਨੂੰ ਵੀ ਸੁਣਿਆ ਜੋ ਰੋਜ਼ਾਨਾ ਆਧਾਰ 'ਤੇ ਮਿਉਂਸਪਲ ਫਾਈਨਾਂਸਿੰਗ ਦਾ ਕੰਮਕਾਜ ਸੰਭਾਲਦੇ ਹਨ। ਇਸ ਤੋਂ ਇਲਾਵਾ, ਕਾਨਫਰੰਸ ਦੌਰਾਨ ਪੰਜਾਬ ਦੇ ਸ਼ਹਿਰਾਂ ਵਿੱਚ ਡਬਲ ਐਂਟਰੀ ਬੇਸਡ ਐਕਰੂਅਲ ਅਕਾਊਂਟਿੰਗ (ਡੀ.ਈ.ਬੀ.ਏ.ਏ.) ਦੀ ਸ਼ੁਰੂਆਤ, ਪੰਜਾਬ ਮਿਉਂਸਪਲ ਅਕਾਊਂਟਿੰਗ ਮੈਨੂਅਲ ਬਾਰੇ ਸੰਖੇਪ ਜਾਣਕਾਰੀ, ਫੀਲਡ ਸਟਾਫ ਤੋਂ ਫੀਡਬੈਕ ਲੈ ਕੇ ਸ਼ਹਿਰਾਂ ਵਿੱਚ ਡੀ.ਈ.ਬੀ.ਏ.ਏ. ਨੂੰ ਲਾਗੂ ਕਰਨ ਦੀ ਯੋਜਨਾ, ਐਮ-ਸੇਵਾ ਸਬੰਧੀ ਸਾਫਟਵੇਅਰ ਪ੍ਰਬੰਧਨ; ਐਨ.ਆਈ.ਸੀ. ਅਤੇ ਈ-ਜੀ.ਓ.ਵੀ. ਫਾਊਂਡੇਸ਼ਨ ਨਾਲ ਸਾਫਟਵੇਅਰਾਂ ਦੀਆਂ ਨਵੀਆਂ ਸੀਮਾਵਾਂ ਬਾਰੇ ਚਰਚਾ ਕੀਤੀ ਗਈ। ਇਸ ਤੋ ਇਲਾਵਾ ਸਾਬਕਾ ਸੀ.ਏ.ਓ., ਵਡੋਦਰਾ ਐਮ.ਸੀ., ਸ੍ਰੀ ਰਵੀਕਾਂਤ ਜੋਸ਼ੀ, ਜੋ ਮੌਜੂਦਾ ਸਮੇਂ ਵਿਸ਼ਵ ਬੈਂਕ ਅਤੇ ਸੀ.ਆਰ.ਆਈ.ਐਸ.ਆਈ.ਐਲ. ਦੇ ਮਿਉਂਸਪਲ ਅਕਾਉਂਟਿੰਗ ਸਲਾਹਕਾਰ ਹਨ, ਨੇ ਕੁੰਜੀਵਤ ਭਾਸਣ ਦਿੱਤਾ।ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ, ਐਮ.ਡੀ., ਪੀ.ਐਮ.ਆਈ.ਡੀ.ਸੀ. ਅਤੇ ਸ੍ਰੀ ਅਭਿਜੀਤ ਕਪਲਿਸ਼, ਵਧੀਕ ਸਕੱਤਰ, ਸਥਾਨਕ ਸਰਕਾਰਾਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Isha Kalia , Vivek Pratap Singh , Punjab Admin , Double Entry Based Accrual Accounting , DEBAA , Examiner Local Fund Audit , ELFA , PMIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD