Monday, 29 April 2024

 

 

ਖ਼ਾਸ ਖਬਰਾਂ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਨਾਲ ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕਾਂ ਦੇ ਰਲੇਵੇ ਲਈ ਕੇਂਦਰ ਤੋਂ ਸਮਰਥਨ ਦੀ ਮੰਗ

ਕਿਹਾ ਰਲੇਵੇ ਨਾਲ ਪ੍ਰਸ਼ਾਸਕੀ ਢਾਂਚਾ ਹੋਵੇਗਾ ਮਜਬੂਤ ਤੇ ਕੁਸ਼ਲ, ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦੀ ਕਾਨਫਰੰਸ ਨੂੰ ਸੰਬੋਧਨ ਕਰਿਦਆਂ ਚੀਮਾ ਵੱਲੋਂ ਸਹਿਕਾਰਤਾ ਦੀ ਮਜਬੂਤੀ ਲਈ ਉਠਾਏ ਗਏ ਅਹਿਮ ਮੁੱਦੇ

Amit Shah, Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Punjab State Cooperative Bank, PSCB, Capital to Risk Assets Ratio

Web Admin

Web Admin

5 Dariya News

ਚੰਡੀਗੜ੍ਹ , 08 Sep 2022

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕ (ਡੀ.ਸੀ.ਸੀ.ਬੀਜ) ਦੇ ਪੰਜਾਬ ਰਾਜ ਸਹਿਕਾਰੀ ਬੈਂਕ (ਪੀ.ਐਸ.ਸੀ.ਬੀ.) ਨਾਲ ਰਲੇਵੇਂ ਬਾਰੇ ਪੰਜਾਬ ਦੇ ਪ੍ਰਸਤਾਵ ਦੀ ਪ੍ਰਵਾਨਗੀ ਲਈ ਕੇਂਦਰੀ ਰਿਜ਼ਰਬ ਬੈਂਕ ਨੂੰ ਮਨਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਪੀ.ਐਸ.ਸੀ.ਬੀ ਨੂੰ 2% ਵਿਆਜ ਸਹਾਇਤਾ ਬਹਾਲ ਕਰਨ, ਨਾਬਾਰਡ ਤੋਂ ਥੋੜ੍ਹੇ ਸਮੇਂ ਦੇ ਖੇਤੀਬਾੜੀ ਕਰਜ਼ਿਆਂ ਦੇ ਪੁਨਰਵਿੱਤੀ 'ਤੇ ਵਿਆਜ ਦੀ ਦਰ ਘਟਾਉਣ, ਵਪਾਰਕ ਬੈਂਕਾਂ ਦੀ ਤਰਜ਼ 'ਤੇ ਸਹਿਕਾਰੀ ਬੈਂਕਾਂ ਵਿੱਚ ਪੂੰਜੀ ਨਿਵੇਸ਼ ਕਰਨ, ਪੂੰਜੀ ਤੇ ਜੋਖਮ ਸੰਪਤੀ ਅਨੁਪਾਤ (ਸੀ.ਆਰ.ਏ.ਆਰ) ਦੀ ਸ਼ਰਤ ਨੂੰ ਮੁੜ 7 ਫੀਸਦੀ ਕਰਨ, ਦੁੱਧ ਅਤੇ ਦੁੱਧ ਉਤਪਾਦਾਂ 'ਤੇ ਜੀ.ਐੱਸ.ਟੀ. ਨੂੰ ਘਟਾ ਕੇ ਘੱਟੋ-ਘੱਟ ਟੈਕਸ ਸਲੈਬ 'ਤੇ ਲਿਆਉਣ ਅਤੇ ਪੰਜਾਬ ਵਿਚ ਨਵੇਂ ਉਤਪਾਦਾਂ ਦੇ ਵਿਕਾਸ ਲਈ ਮੁਹਾਰਤ ਖਾਤਰ ਕੌਮੀ ਸੰਸਥਾਨ ਸਥਾਪਤ ਕਰਨ ਲਈ ਵੀ ਕੇਂਦਰ ਸਰਕਾਰ ‘ਤੇ ਜ਼ੋਰ  ਪਾਇਆ। 

ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 50,362 ਵਰਗ ਕਿਲੋਮੀਟਰ ਖੇਤਰ ਵਾਲੇ ਪੰਜਾਬ ਸੂਬੇ ਲਈ 20 ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕਾ ਦਾਂ ਢਾਚਾਂ ਢੁਕਵਾਂ ਨਹੀਂ ਹੈ ਅਤੇ ਇਸ ਤੀਹਰੀ ਪਰਤ ਵਾਲੇ ਢਾਂਚੇ ਨੂੰ ਇਸ ਬੈਂਕ ਦੇ ਪੰਜਾਬ ਰਾਜ ਸਹਿਕਾਰੀ ਬੈਂਕ ਨਾਲ ਰਲੇਵਾਂ ਸਦਕਾ ਦੋ ਪਰਤੀ ਬਣਾਏ ਜਾਣ ਨਾਲ ਪ੍ਰਸ਼ਾਸਕੀ ਸੁਧਾਰ ਤੇ ਕੁਸ਼ਲਤਾ ਵਿਚ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕਾਂ ਪਾਸ ਮੌਜੂਦ ਪੂੰਜੀ ਨੂੰ ਪੂੰਜੀ ਤੇ ਜੋਖਮ ਸੰਪੱਤੀ ਅਨੁਪਾਤ ਅਨੁਸਾਰ ਹੋਰ ਢੁੱਕਵੇਂ ਰੂਪ ਵਿਚ ਵਰਤ ਕੇ ਸੂਬੇ ਦੇ ਹੋਰ ਭੂਗੋਲਿਕ ਖੇਤਰਾਂ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਸਕੇਗਾ।ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਲਈ ਕੇਂਦਰੀ ਰਿਜ਼ਰਵ ਬੈਂਕ ਨੂੰ ਸਹਿਮਤ ਕਰਨ ਦੀ ਅਪੀਲ ਕਰਦਿਆ ਐਡਵੋਕੇਟ ਚੀਮਾ ਨੇ ਕਿਹਾ ਕਿ ਇਸ ਨਾਲ ਦੋਵਾਂ ਪੱਧਰਾਂ 'ਤੇ ਕਾਨੂੰਨੀ ਤਰਲਤਾ ਅਨੁਪਾਤ (ਐਸ.ਐਲ.ਆਰ) ਨੂੰ ਬਣਾਈ ਰੱਖਣ ਅਤੇ ਇਸ ਭੁਗੋਲਕ ਤੌਰ ‘ਤੇ ਛੋਟੇ ਸੂਬੇ ਲਈ ਵੱਖਰੇ 21 ਸੀ.ਬੀ.ਐਸ ਲਾਇਸੈਂਸਾਂ ਦੀ ਲੋੜ ਵੀ ਖਤਮ ਹੋ ਜਾਵੇਗੀ। 

ਉਨ੍ਹਾਂ ਕਿਹਾ ਕਿ ਕਿ ਸੂਬੇ ਵੱਲੋਂ ਸਾਰੀਆਂ ਨਿਯਮਤ ਜ਼ਰੂਰਤਾਂ ਪੂਰੀਆਂ ਕਰਕੇ ਇਹ ਪ੍ਰਸਤਾਵ ਪਹਿਲਾਂ ਹੀ ਆਰ.ਬੀ.ਆਈ ਨੂੰ ਸੌਂਪਿਆ ਜਾ ਚੁੱਕਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਸਹਿਕਾਰੀ ਬੈਂਕਾਂ ਨੂੰ 2% ਵਿਆਜ ਸਹਾਇਤਾ ਬਹਾਲ ਕਰਨ ਦਾ ਮੁੱਦਾ ਵੀ ਉਠਾਇਆ ਜੋ ਕਿ ਭਾਰਤ ਸਰਕਾਰ ਦੁਆਰਾ 1 ਅਪ੍ਰੈਲ, 2022 ਤੋਂ ਬੰਦ ਕਰ ਦਿੱਤੀ ਗਈ ਸੀ। ਇਸ 1.5% ਵਿਆਜ ਸਹਾਇਤਾ ਨੂੰ ਬਹਾਲ ਕਰਨ ਦੇ ਬਾਅਦ ਵਿੱਚ ਕੇਂਦਰੀ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕਰਦੇ ਹੋਏ ਸ. ਚੀਮਾ ਨੇ ਇਸਨੂੰ 2% ਤੱਕ ਬਹਾਲ ਕਰਨ ਦੀ ਬੇਨਤੀ ਕੀਤੀ।

ਨਾਬਾਰਡ ਤੋਂ ਥੋੜ੍ਹੇ ਸਮੇਂ ਦੇ ਖੇਤੀ ਕਰਜ਼ਿਆਂ ਦੇ ਪੁਨਰਵਿੱਤੀ 'ਤੇ ਵਿਆਜ ਦੀ ਦਰ ਘਟਾਉਣ ਦੀ ਮੰਗ ਉਠਾਉਂਦੇ ਹੋਏ ਸ. ਚੀਮਾ ਨੇ ਕਿਹਾ ਕਿ 2006-07 ਤੱਕ ਨਾਬਾਰਡ ਤੋਂ ਥੋੜ੍ਹੇ ਸਮੇਂ ਦੇ ਖੇਤੀ ਕਰਜ਼ਿਆਂ ਦੇ ਮੁੜਵਿੱਤੀ 'ਤੇ ਵਿਆਜ ਦੀ ਦਰ 2.5% ਸੀ, ਜੋ ਬੀਤੇ 15 ਸਾਲਾਂ ਦੌਰਾਨ ਹੌਲੀ-ਹੌਲੀ ਵਧਾ ਕੇ 4.5% ਕਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਕਰਜ਼ ਦਿੱਤੇ ਜਾਣ ਦੀ ਉਪਰਲੀ ਹੱਦ 7 ਫੀਸਦ ਹੈ, ਜਿਸ ਨਾਲ ਪੀ.ਐਸ.ਸੀ.ਬੀ, ਡੀ.ਸੀ.ਸੀ.ਬੀਜ ਅਤੇ ਪੀ.ਏ.ਸੀ.ਐਸ (ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ) ਦੇ ਤਿੰਨੋ ਪੱਧਰਾਂ ਕੋਲ ਸਿਰਫ 2.5 ਫੀਸਦ ਦਾ ਮਾਰਜਿਨ ਬਚਦਾ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਘੱਟ ਵਿਆਜ ਦਰ ਤੇ ਕਰਜ਼ ਮੁਹੱਈਆ ਕਰਵਾਉਣ ਲਈ ਤਿੰਨ ਪਰਤੀ ਢਾਂਚੇ ਕਾਰਨ ਨੁਕਸਾਨ ਨੂੰ ਘਟਾਉਣਾ ਬਹੁਤ ਮੁਸ਼ਕਿਲ ਹੈ।ਪੰਜਾਬ ਦੇ ਵਿੱਤ ਮੰਤਰੀ ਨੇ ਸੂਬੇ ਦੇ ਨਾਲ-ਨਾਲ ਦੇਸ਼ ਵਿੱਚ ਸਹਿਕਾਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਪਾਰਕ ਬੈਂਕਾਂ ਦੀ ਤਰਜ਼ 'ਤੇ ਸਹਿਕਾਰੀ ਬੈਂਕਾਂ ਵਿੱਚ ਪੂੰਜੀ ਮੁਹੱਈਆ ਕਰਵਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਦੀਆਂ 11 ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕਾਂ ਵਿੱਚ ਪੂੰਜੀ ਤੇ ਜੋਖਮ ਸੰਪਤੀ ਅਨੁਪਾਤ (ਸੀ.ਆਰ.ਏ.ਆਰ) ਨੂੰ ਕਾਇਮ ਰੱਖਣ ਲਈ 236 ਕਰੋੜ ਰੁਪਏ ਦੀ ਪੂੰਜੀ ਸਹਾਇਤਾ ਦੀ ਲੋੜ ਹੈ।

ਸੀ.ਆਰ.ਏ.ਆਰ ਨਿਯਮਾਂ ਨੂੰ 7 ਫੀਸਦ ਕੀਤੇ ਜਾਣ ਦੀ ਮੰਗ ਕਰਦਿਆ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਦੇ ਵਪਾਰਕ ਮਾਡਲ ਅਨੁਸਾਰ ਅਤੇ ਕਰਜ਼ਿਆਂ ਵਿਚਲੇ ਸ਼ਾਮਲ ਜ਼ੋਖਮ ਸਦਕਾ ਸਹਿਕਾਰੀ ਬੈਂਕਾਂ ਲਈ 9 ਫੀਸਦ ਸੀ.ਆਸ.ਏ.ਆਰ ਬਹਾਲ ਰੱਖਣਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਘੱਟ ਸੀ.ਆਰ.ਏ.ਆਰ ਕਰਕੇ ਨਾਬਾਰਡ ਵੱਲੋਂ 7 ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕਾਂ ਲਈ ਵਿੱਤ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਪੂੰਜੀ ਨਿਵੇਸ਼ ਦੀ ਅਣਹੋਂਦ ਕਾਰਨ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਇਹ ਗਿਣਤੀ ਵਧਕੇ 11 ਹੋ ਜਾਵੇਗੀ ਹਾਲਾਂਕਿ ਇਨ੍ਹਾਂ ਬੈਂਕਾਂ ਵੱਲੋਂ ਕਰਜ਼ਿਆਂ ਦੀ ਸਮੇਂ ਸਿਰ ਰਿਕਵਰੀ ਲਈ ਸਖਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੀ.ਆਰ.ਏ.ਆਰ ਮਾਪਦੰਡਾਂ ਦੇ ਸਬੰਧ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਵਿਸ਼ੇਸ਼ ਢਿੱਲ ਦੇਣ ਅਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਇਸ ਨੂੰ ਮੌਜੂਦਾ 9% ਦੇ ਪੱਧਰ ਤੋਂ 7% ਕਰਨ ਲਈ ਕੇਂਦਰ ਸਰਕਾਰ ਨੂੰ ਦਖਲ ਦੇਣ ਲਈ ਅਪੀਲ ਕੀਤੀ। 

ਸਹਿਕਾਰੀ ਦੁੱਧ ਫੈਡੇਰੇਸ਼ਨ ਦੀ ਮਜ਼ਬੂਤੀ ਲਈ ਤਕੜੀ ਹਾਮੀ ਭਰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਉੱਪਰ ਦੁੱਧ ਅਤੇ ਦੁੱਧ ਉਤਪਾਦਾਂ 'ਤੇ ਜੀ.ਐਸ.ਟੀ ਦੀ ਦਰ ਨੂੰ ਘੱਟੋ-ਘੱਟ ਟੈਕਸ ਸਲੈਬ ਤੱਕ ਘਟਾਇਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਇਸ ਛੋਟ ਦਾ ਵਿੱਤੀ ਲਾਭ ਖਪਤਕਾਰਾਂ ਦੇ ਨਾਲ-ਨਾਲ ਦੁੱਧ ਉਤਪਾਦਕਾਂ ਤੱਕ ਵੀ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਅਤੇ ਡੇਅਰੀ ਕਿਸਾਨਾਂ ਦੀ ਆਮਦਨ ਨੂੰ ਹੁਲਾਰਾ ਮਿਲੇਗਾ ਅਤੇ ਖਪਤਕਾਰ ਵਜੋਂ ਸ਼ਹਿਰੀ ਮੱਧ ਵਰਗ ਦਾ ਬੋਝ ਵੀ ਘਟੇਗਾ। 

ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਸ਼ੁਰੂ ਕਰਨ ਲਈ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿੱਚ ਫੂਡ ਪ੍ਰੋਸੈਸਿੰਗ ਅਤੇ ਡੇਅਰੀ ਨਾਲ ਸਬੰਧਤ ਗਤੀਵਿਧੀਆਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਹਿਕਾਰਤਾਵਾਂ ਦੇ ਦਾਇਰੇ ਅਤੇ ਸਥਿਰਤਾ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਵਰਗੇ ਸੂਬੇ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ 2 ਕਰੋੜ ਰੁਪਏ ਦੀ ਮੌਜੂਦਾ ਵਿੱਤੀ ਸੀਮਾ ਦੇ ਅੰਦਰ ਹੀ ਕੀਤਾ ਜਾ ਸਕਦਾ ਹੈ। 

ਕੇਂਦਰੀ ਸਹਿਕਾਰਤਾ ਮੰਤਰਾਲੇ ਵੱਲੋਂ ਸਹਿਕਾਰੀ ਸਿੱਖਿਆ ਲਈ ਇੱਕ ਰਾਸ਼ਟਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਯੋਜਨਾ ਦੀ ਸ਼ਲਾਘਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਤਕਨੀਕੀ ਖੋਜ ਅਤੇ ਨਵੇਂ ਉਤਪਾਦ ਵਿਕਾਸ ਦੇ ਉਦੇਸ਼ ਨਾਲ ਸਹਿਕਾਰੀ ਖੇਤਰ ਵਿੱਚ ਪੰਜਾਬ ਲਈ ਨਵੀਂ ਉਤਪਾਦ ਵਿਕਾਸ ਮੁਹਾਰਤ ਵਾਸਤੇ ਹਰਿਆਣਾ ਵਿੱਚ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ ਐਂਟਰਪ੍ਰੀਨਿਓਰਸ਼ਿਪ ਐਂਡ ਮੈਨੇਜਮੈਂਟ ( ਐਨ.ਆਈ.ਐਫ.ਟੀ.ਈ.ਐਮ) ਅਤੇ ਕਰਨਾਟਕ ਵਿੱਚ ਕੇਂਦਰੀ ਫੂਡ ਟੈਕਨੋਲੋਜੀਕਲ ਰਿਸਰਚ ਇੰਸਟੀਚਿਊਟ (ਸੀ.ਐਫ.ਟੀ.ਆਰ.ਆਈ) ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਇੱਕ ਕੌਮੀ ਸੰਸਥਾ ਸਥਾਪਤ ਕੀਤੀ ਜਾਣੀ ਚਾਹੀਦੀ ਹੈ।

 

Tags: Amit Shah , Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Cooperative Bank , PSCB , Capital to Risk Assets Ratio

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD