Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਦੇ ਨਾਲ ਨਾਲ ਕਰੀਬ ਡੇਢ ਕਿਲੋਮੀਟਰ ਤੱਕ ਬਣਨ ਵਾਲੇ 'ਵਾਕਿੰਗ ਟ੍ਰੈਕ' ਦਾ ਨੀਂਹ ਪੱਥਰ ਰੱਖਿਆ

ਟ੍ਰੈਕ ਬਣਨ ਨਾਲ ਸਵੇਰੇ ਸ਼ਾਮ ਸੁਰੱਖਿਅਤ ਢੰਗ ਨਾਲ ਸੈਰ ਕਰ ਸਕਣਗੇ ਸੁਨਾਮ ਵਾਸੀ

Aman Arora, AAP, Aam Aadmi Party, AAP Punjab, Aam Aadmi Party Punjab, Sunam Udham Singh Wala

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 08 Sep 2022

Last updated on: Sep 08, 2022, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਰਹਿੰਦ ਚੋਅ ਦੇ ਨਾਲ ਨਾਲ ਬਣਾਏ ਜਾਣ ਵਾਲੇ ਆਧੁਨਿਕ ਵਾਕਿੰਗ ਟ੍ਰੈਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਹਰ ਸ਼ਹਿਰ ਅਤੇ ਹਰ ਪਿੰਡ ਦਾ ਬਹੁ-ਪੱਖੀ ਵਿਕਾਸ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿੱਚ ਸੈਰ ਕਰਨ ਲਈ ਢੁਕਵੀਂ ਥਾਂ ਦੀ ਲੋਕਾਂ ਵੱਲੋਂ ਚਿਰਾਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਲਈ ਅੱਜ ਇਸ ਟ੍ਰੈਕ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਸਵੇਰੇ ਸ਼ਾਮ ਸੜਕਾਂ ਦੁਆਲੇ ਸੈਰ ਕਰਦੇ ਹਨ ਜਿਸ ਨਾਲ ਸੜਕ ਦੁਰਘਟਨਾਵਾਂ ਹੋਣ ਦਾ ਡਰ ਬਣਿਆ ਰਹਿੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਕਿੰਗ ਟ੍ਰੈਕ ਦੀ ਲੰਬਾਈ ਕਰੀਬ ਡੇਢ ਕਿਲੋਮੀਟਰ ਹੋਵੇਗੀ। 

ਉਨ੍ਹਾਂ ਕਿਹਾ ਕਿ ਟ੍ਰੈਕ ਦੇ ਦੋਵੇਂ ਪਾਸੇ ਛਾਂਦਾਰ ਰੁੱਖ ਲਗਾਏ ਜਾਣਗੇ ਅਤੇ ਆਉਣ ਵਾਲੇ ਕੁਝ ਮਹੀਨਿਆਂ ਅੰਦਰ ਇਸ ਟ੍ਰੈਕ ਦੇ ਮੁਕੰਮਲ ਹੋਣ ਨਾਲ ਇਥੇ ਸੈਰ ਕਰਨ ਵਾਲਿਆਂ ਦੀਆਂ ਰੌਣਕਾਂ ਲੱਗ ਜਾਣਗੀਆਂ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬੀਤੀ 31 ਜੁਲਾਈ ਨੂੰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਤੰਦਰੁਸਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨੂੰ ਲਾਗੂ ਕਰਨ ਲਈ ਆਈ ਟੀ ਆਈ ਸੁਨਾਮ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਹੁਣ ਹਰੇਕ ਉਮਰ ਵਰਗ ਦੇ ਨਾਗਰਿਕ ਦੀ ਖੇਡ ਗਤੀਵਿਧੀਆਂ ਵਿੱਚ ਦਿਲਚਸਪੀ ਵਧਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ। 

ਸ੍ਰੀ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਸੁਨਾਮ ਦੀ ਦਿੱਖ ਸੰਵਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਐਸ ਡੀ ਐਮ ਜਸਪ੍ਰੀਤ ਸਿੰਘ, ਈ ਓ ਅੰਮ੍ਰਿਤਪਾਲ, ਆਸ਼ਾ ਬਜਾਜ, ਸੁਨੀਲ ਕੁਮਾਰ, ਮੁਕੇਸ਼ ਜੁਨੇਜਾ, ਹਰਪਾਲ ਹਾਂਡਾ, ਜਤਿੰਦਰ ਜੈਨ, ਰਵੀ ਕਮਲ ਗੋਇਲ, ਮਨੀ ਸਰਾਓ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Sunam Udham Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD