Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਖੇਡਾਂ ਵਤਨ ਪੰਜਾਬ ਦੀਆਂ’ ਭਗਵੰਤ ਮਾਨ ਸਰਕਾਰ ਦੀਆਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਅਹਿਮ ਹਿੱਸਾ-ਸੰਤੋਸ਼ ਕਟਾਰੀਆ

ਖੇਡਾਂ ਸਾਨੂੰ ਟੀਮ ਦੇ ਰੂਪ ’ਚ ਕੰਮ ਕਰਨਾ ਸਿਖਾਉਂਦੀਆਂ ਹਨ-ਡੀ ਸੀ ਰੰਧਾਵਾ

Santosh Kataria, MLA Blachore, AAP, Aam Aadmi Party, Aam Aadmi Party Punjab, AAP Punjab, DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਬਲਾਚੌਰ , 08 Sep 2022

Last updated on: Sep 08, 2022, 00:00 IST

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਨੂੰ ਪਹਿਲਾਂ ਜਿਹਾ ਹੱਸਦਾ-ਵੱਸਦਾ ਤੇ ਖੁਸ਼ੀਆਂ ’ਚ ਰੰਗਿਆ ਪੰਜਾਬ ਬਣਾਉਣ ਲਈ ਪ੍ਰਗਟਾਈ ਵਚਨਬੱਧਤਾ ਦੀ ’ਤੇ ਕਾਇਮ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਅਹਿਮ ਹਿੱਸਾ ਹੈ। ਇਹ ਪ੍ਰਗਟਾਵਾ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ ਨੇ ਅੱਜ ਬਾਬਾ ਬਲਰਾਜ ਸਟੇਡੀਅਮ ਬਲਾਚੌਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਬਲਾਚੌਰ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਸੂਬਾ ਸਿੰਘ, ਡੀ ਐਸ ਪੀ ਦਵਿੰਦਰ ਸਿੰਘ ਤੇ ਤਹਿਸੀਲਦਾਰ ਰਵਿੰਦਰ ਬਾਂਸਲ ਵੀ ਮੌਜੂਦ ਸਨ।

ਵਿਧਾਇਕਾ ਕਟਾਰੀਆ ਨੇ ਕਿਹਾ ਕਿ ਪੰਜਾਬ ਦੀ ਨੌਜੁਆਨੀ ਨੂੰ ਸੰਭਾਲ ਕੇ ਹੀ ਪੰਜਾਬ ’ਚ ਖੁਸ਼ਹਾਲੀ ਤੇ ਤਰੱਕੀ ਲਿਆਂਦੀ ਜਾ ਸਕਦੀ ਹੈ। ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਗਤੀਵਿਧੀਆਂ ’ਚ ਲਾਉਣ ਨਾਲ ਅਸੀਂ ਪੰਜਾਬ ਨੂੰ ਵੀ ਸਿਹਤਮੰਦ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਅੱਜ ਦੇ ਇਹ ਖਿਡਾਰੀ ਕਲ੍ਹ ਦੇ ਅੰਤਰ ਰਾਸ਼ਟਰੀ ਖਿਡਾਰੀ ਬਣਨਗੇ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਆਖਿਆ ਕਿ ਖੇਡਾਂ ਇਕੱਲਾ ਸਰੀਰਕ ਤੰਦਰੁਸਤੀ ਦਾ ਕਾਰਨ ਹੀ ਨਹੀਂ ਬਣਦੀਆਂ ਬਲਕਿ ਸਾਨੂੰ ਇੱਕ ਟੀਮ ਦੇ ਰੂਪ ’ਚ ਕੰਮ ਕਰਨਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੇਡਾਂ ਸਾਨੂੰ ਜ਼ਿੰਦਗੀ ’ਚ ਅਨੁਸ਼ਾਸਿਤ ਰਹਿ ਕੇ ਅੱਗੇ ਵਧਣਾ ਵੀ ਦੱਸਦੀਆਂ ਹਨ।

ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਵੱਡਾ ਲਾਭ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਮਿਲੇਗਾ। ਨੌਜੁਆਨਾਂ ਨੂੰ ਦੋ ਮਹੀਨੇ ਮੈਦਾਨਾਂ ’ਚ ਜੂਝਣ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਇਸ ਮੌਕੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ ਅਤੇ ਦੱਸਿਆ ਕਿ ਅੱਜ ਬਲਾਚੌਰ ਦੇੇ ਨਾਲ-ਨਾਲ ਸੜੋਆ ਬਲਾਕ ਦੀਆਂ ਖੇਡਾਂ ਵੀ ਸ਼ੁਰੂ ਕਰਵਾਈਆਂ ਗਈਆਂ ਹਨ ਜੋ ਕਲ੍ਹ ਨੂੰ ਸੰਪੂਰਨ ਹੋਣਗੀਆਂ।

ਉਨ੍ਹਾਂ ਬਲਾਚੌਰ ਬਲਾਕ ਦੇ ਅੱਜ ਪਹਿਲੇ ਦਿਨ ਦੇ ਖੇਡ ਨਤੀਜਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕਬੱਡੀ ਸਰਕਲ ਸਟਾਈਲ ’ਚ ਅੰਡਰ-14 ਵਿਚ ਰੱਤੇਵਾਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਪਿੰਡ ਪਨਿਆਲੀ ਕਲਾਂ ਦੀ ਕਬੱਡੀ ਟੀਮ ਨੇ ਪਹਿਲਾ ਸਥਾਨ, ਪਿੰਡ ਰੱਤੇਵਾਲ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਥੋਪੀਆ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਵਿਚ ਰੱਤੇਵਾਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ।

ਖੋਹ-ਖੋਹ ’ਚ ਅੰਡਰ-17 ਲੜਕੀਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂਣ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੀ ਟੀਮ ਜੇਤੂ ਰਹੀ। ਕਬੱਡੀ ਨੈਸ਼ਨਲ ਸਟਾਈਲ ’ਚ ਬੀ ਏ ਵੀ ਅਕੈਡਮੀ ਬਲਾਚੌਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਅੰਡਰ-17 ਲੜਕੀਆਂ ਦੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪਿੰਡ ਮਹਿੰਦੀਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ ’ਚ  ਬੀ ਏ ਵੀ ਸਕੂਲ ਬਲਾਚੌਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਅੰਡਰ-14 ਲੜਕੀਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਇਸ ਮੌਕੇ ਬੀ ਏ ਵੀ ਸਕੂਲ ਬਲਾਚੌਰ ਦੇ ਪ੍ਰਬੰਧਕਾਂ ਅਤੇ ਪਿ੍ਰੰਸੀਪਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਖੇਡ ਕਨਵੀਨਰ ਸੁਖਵਿਦੰਰ ਸਿੰਘ ਫੌਜੀ, ਅਸ਼ੋਕ ਅਗਨੀਹੋਤਰੀ ਤੇ ਵਿਭਾਗ ਦੇ ਕੋਚ ਤੇ ਵੱਡੀ ਗਿਣਤੀ ’ਚ ਖਿਡਾਰੀ ਮੌਜੂਦ ਸਨ।

 

Tags: Santosh Kataria , MLA Blachore , AAP , Aam Aadmi Party , Aam Aadmi Party Punjab , AAP Punjab , DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD