Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਪਹੁੰਚਣ ’ਤੇ ਰਮਨ ਬਹਿਲ ਦਾ ਭਰਵਾਂ ਸਵਾਗਤ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਆਮ ਆਦਮੀ ਨੂੰ ਦਿੱਤੀਆਂ ਜਾਣਗੀਆਂ ਮਿਆਰੀ ਸਿਹਤ ਸੇਵਾਵਾਂ - ਚੇਅਰਮੈਨ ਰਮਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 08 Sep 2022

Last updated on: Sep 08, 2022, 00:00 IST

ਰਮਨ ਬਹਿਲ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਗੁਰਦਾਸਪੁਰ ਆਉਣ ’ਤੇ ਹਲਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਤਿੱਬੜ ਤੋਂ ਗੁਰਦਾਸਪੁਰ ਸ਼ਹਿਰ ਦੇ ਪੀ.ਡਬਲਿਊ.ਡੀ. ਰੈਸਟ ਹਾਊਸ ਤੱਕ ਸਾਰੇ ਰਸਤੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਮਰਥਕ ਚੇਅਰਮੈਨ ਰਮਨ ਬਹਿਲ ਦੇ ਸਵਗਤ ਵਿੱਚ ਖੜ੍ਹੇ ਸਨ ਅਤੇ ਉਨ੍ਹਾਂ ਨੇ ਡੋਲ ਦੀ ਥਾਪ ’ਤੇ ਭੰਗੜੇ ਪਾ ਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਣ-ਸਤਿਕਾਰ ਅਤੇ ਪਿਆਰ ਉਨ੍ਹਾਂ ਨੇ ਦਿੱਤਾ ਹੈ ਉਸ ਲਈ ਉਹ ਹਮੇਸ਼ਾਂ ਉਨ੍ਹਾਂ ਦੇ ਕਰਜ਼ਦਾਰ ਰਹਿਣਗੇ। ਬਹਿਲ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ  ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਪਾਰਟੀ ਹਾਈਕਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਭਰੋਸਾ ਪ੍ਰਗਟ ਕੀਤਾ ਹੈ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। 

ਉਨ੍ਹਾਂ ਕਿਹਾ ਕਿ ਉਹ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਬਤੌਰ ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆ ਕੇ ਆਮ ਆਦਮੀ ਨੂੰ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣ। 

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕਾਂ ਦਾ ਵਿਸਥਾਰ ਕੀਤੇ ਜਾਵੇਗਾ ਅਤੇ ਇਸਦੇ ਨਾਲ ਹੀ ਹਸਪਤਾਲਾਂ, ਕਮਿਊਨਿਟੀ ਸਿਹਤ ਕੇਂਦਰਾਂ, ਡਿਸਪੈਂਸਰੀਆਂ ਦੇ ਬੁਨਿਆਦੀ ਤੇ ਪ੍ਰਬੰਧਕੀ ਢਾਂਚੇ ਵਿੱਚ ਸੁਧਾਰ ਲਿਆਂਦਾ ਜਾਵੇਗਾ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਖਰੀਦ ਨੂੰ ਪੂਰੀ ਤਰਾਂ ਪਾਰਦਰਸ਼ੀ ਬਣਾਇਆ ਜਾਵੇਗਾ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਆਏ ਸਾਰੇ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣ। ਇੱਕ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਪੁਰਾਣੇ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਨਾਲ ਹੀ ਏਥੇ ਗਾਇਨੀ ਦੇ ਸਪੈਸ਼ਲਿਸਟ ਡਾਕਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਸੁਧਾਰ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ, ਆਪ ਦੇ ਸੀਨੀਅਰ ਆਗੂ ਭਾਰਤ ਭੂਸ਼ਨ, ਬ੍ਰਿਜੇਸ਼ ਚੋਪੜਾ, ਨਰਿੰਦਰ ਭਾਸਕਰ, ਹਿਤਪਾਲ ਸਿੰਘ, ਸਰਬਜੀਤ ਕੌਰ, ਗੁਰਿੰਦਰ ਸਿੰਘ ਭੁੱਲਰ, ਰਾਜੇਸ਼ ਤਿੱਬੜ, ਚਿੰਟੂ ਬਾਜਵਾ, ਟੀਨੂ ਥਾਨੇਵਾਲੀਆ, ਮਦਨ ਤਿੱਬੜ, ਗੁਰਦਿਆਲ ਤਿੱਬੜ, ਡਾ. ਹਰੀ ਤਿੱਬੜ, ਗੁਰਨਾਮ ਸਿੰਘ ਮੁਸਤਫਾਬਾਦ ਜੱਟਾਂ, ਮੱਖਣ ਸਿੰਘ ਬੱਬੇਹਾਲੀ, ਸੁੱਚਾ ਸਿੰਘ ਬੱਬੇਹਾਲੀ, ਰਣਜੀਤ ਸਿੰਘ ਰਾਣਾ, ਲਾਡੀ ਜੀਵਨਵਾਲ, ਓਂਕਾਰ ਸਿੰਘ ਨਾਗੀ, ਤੇਜਵੀਰ ਸਿੰਘ ਆਲੇਚੱਲ, ਰਵੀ. ਅਸ਼ੋਕ ਕੁਮਾਰ, ਰਵੀ ਸਬਜ਼ੀ ਮੰਡੀ ਪ੍ਰਧਾਨ, ਮੰਨਾਮ ਮਾਸਟਰ ਸ਼ਸ਼ੀ, ਰਿਸ਼ੀ ਕਾਂਤ, ਰਘਵੀਰ ਸਿੰਘ ਕਾਲੜਾ, ਬਲਵਿੰਦਰ ਸਿੰਘ ਬਾਬੋਵਾਲ ਸਮੇਤ ਵੱਡੀ ਗਿਣਤੀ ਵਿੱਚ ਹੋਰ ਮੋਹਤਬਰ ਵੀ ਹਾਜ਼ਰ ਸਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD