Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਬੈਚ 2013 ਨਾਲ ਮੁੜ ਚਰਚਾ ਵਿੱਚ ਹੈ ‘ਹਸ਼ਨੀਨ ਚੌਹਾਨ’

Pollywood, Entertainment, Actress, Cinema, Punjabi Films, Movie, Hashneen Chauhan, Bani, Tunka Tunka

Web Admin

Web Admin

5 Dariya News (ਹਰਜਿੰਦਰ ਸਿੰਘ ਜਵੰਦਾ)

ਚੰਡੀਗੜ੍ਹ , 08 Sep 2022

Last updated on: Sep 08, 2022, 00:00 IST

ਹਸ਼ਨੀਨ ਚੌਹਾਨ ਮਾਡਲਿੰਗ ਤੋਂ ਪੰਜਾਬੀ ਸਿਨਮੇ ਵੱਲ ਆਈ ਹੁਸਨ ਤੇ ਕਲਾ ਦੀ ਖੂਬਸੂਰਤ ਅਦਾਕਾਰਾ ਹੈ ਜੋ ਅਨੇਕਾਂ ਫ਼ਿਲਮਾਂ ਵਿੱਚ ਯਾਦਗਰੀ ਕਿਰਦਾਰ ਨਿਭਾਅ ਕੇ ਪੰਜਾਬੀ ਪਰਦੇ ‘ਤੇ ਪਛਾਣ ਬਣਾ ਚੁੱਕੀ ਹੈ। ਇੰਨ੍ਹੀ ਦਿਨੀਂ ਹਸਨੀਨ ਆਪਣੀ ਨਵੀਂ ਆ ਰਹੀ ਫ਼ਿਲਮ ਬੈਚ 2013 ਨਾਲ ਮੁੜ ਸਰਗਰਮ  ਹੈ, ਜਿੁਸ ਵਿੱਚ ਉਹ ਫ਼ਿਲਮ ਦੇ ਨਾਇਕ ਨਿਹਾਲ  ਹਰਦੀਪ ਗਰੇਵਾਲ ਨਾਲ ਮੇਨ ਕਿਰਦਾਰ ਵਿੱਚ ਨਜ਼ਰ ਆਵੇਗੀ। ਉਸਦੇ ਕਿਰਦਾਰ ਦਾ ਨਾਂ ਬਾਨੀ ਹੈ।

ਬਾਨੀ ਇੱਕ ਬਹੁਤ ਹੀ ਹੌਸਲੇ ਵਾਲੀ, ਹਿੰਮਤ ਤੇ ਚੰਗੇ ਸੰਸਕਾਰਾਂ ਵਾਲੀ ਕੁੜੀ ਹੈ। ਹਰਦੀਪ ਗਰੇਵਾਲ ਨਾਲ ਇਹ ਉਸਦੀ ਦੂਸਰੀ ਫ਼ਿਲਮ ਹੈ ਜਦਕਿ ਇਸ ਤੋਂ ਪਹਿਲਾਂ ਫ਼ਿਲਮ ‘ਤੁਣਕਾਂ ਤੁਣਕਾ ਵਿੱਚ ਵੀ ਹਸਨੀਨ ਕੰਮ ਕਰ ਚੁੱਕੀ ਹੈ।  ਮੁੱਢਲੇ ਕਲਾ ਸਫ਼ਰ ਬਾਰੇ ਗੱਲ ਕਰਦਿਆਂ ਹਸਨੀਨ ਨੇ ਦੱਸਿਆ ਕਿ ਉਸਦਾ ਜਨਮ ਸੁਨਾਮ ਦਾ ਹੈ ਜਦਕਿ ਉਸਨੇ ਮੁੱਢਲੀ ਪੜਾਈ ਬਰਨਾਲਾ ਵਿਖੇ ਕੀਤੀ ਫਿਰ ਉਨ੍ਹਾ ਦਾ ਪਰਿਵਾਰ ਪਟਿਆਲੇ ਆ ਵਸਿਆ ਜਿੱਥੇ ਉਸਨੇ ਆਪਣੀ ਗਰੇਜੂਏਸ਼ਨ ਕੀਤੀ। 

ਕਲਾ ਦਾ ਸੌਂਕ ਉਸਨੇ ਕਾਲਜ ਸਮੇਂ ਤੋਂ ਹੀ ਪਿਆ ਉਸਨੇ ਸਕੂਲ ਸਮੇਂ ਅਨੇਕਾਂ ਕੰਪੀਟਿਸ਼ਨਾ ਵਿੱਚ ਭਾਗ ਲਿਆ। ‘ਮਿਸ ਨੌਰਥ ਇੰਡੀਆ 2015 ਅਤੇ ‘ਮਿਸ ਪੰਜਾਬ 2017’ ਦੇ ਮੁਕਾਬਲੇ ਵਿੱਚ ਫਸਟ ਰਨਰ ਅੱਪ ਰਹਿਣ ਮਗਰੋਂ ਉਸਨੂੰ ਪਹਿਲੀ ਵੈੱਬਸ਼ੀਰਜ਼ ‘ਯਾਰ ਜਿਗਰੀ ਕਸੂਤੀ ਡਿਗਰੀ’ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ, ਜਿਸ ਨਾਲ ਉਸਦੀ ਪਛਾਣ ਬਣੀ। ਇਸੇ ਪਛਾਣ ਸਦਕਾ ਪੰਜਾਬੀ ਫ਼ਿਲਮਾਂ ‘ਯਾਰਾਂ ਵੇ, ਡੀ ਐੱਸ ਪੀ ਦੇਵ,ਤੁਣਕਾ-ਤੁਣਕਾ’ ਅਤੇ ਮਾਹੀ ਮੇਰਾ ਨਿੱਕਾ ਜਿਹਾ ਫ਼ਿਲਮਾਂ ਕਰਕੇ ਪੰਜਾਬੀ ਦਰਸ਼ਕਾਂ ਦਾ ਪਿਆਰ ਝੋਲੀ ਪਾਇਆ। 

ਉਸਨੇ ਕੁਝ ਸਮਾਂ ਚੰਡੀਗੜ੍ਹ ਦੇ ਇੱਕ ਨਾਮੀਂ ਥੀਏਟਰ ਗਰੁੱਪ ਵਿੱਚ ਰਹਿਕੇ ਅਦਾਕਾਰੀ ਦੀਆਂ ਬਾਰੀਕੀਆਂ ਵੀ ਸਿੱਖੀਆਂ। ਹਸ਼ਨੀਨ ਨੇ ਦੱਸਿਆ ਕਿ ਉਸਨੇ ਐਕਟਿੰਗ ਨੂੰ ਮੁਖ ਰੱਖਕੇ ਹੀ ਗੀਤਾਂ ਵਿੱਚ ਕੰਮ ਕੀਤਾ ਹੈ। ਉਸਦਾ ਪਹਿਲਾਂ ਗੀਤ ਤਰਸੇਮ ਜੱਸੜ ਨਾਲ ਸੀ ‘ਸੰਗਦੀ-ਸੰਗਦੀ..। 

ਉਸ ਤੋਂ ਬਾਅਦ ਤਰਸੇਮ ਨਾਲ ਹੀ ਇੱਕ ਹੋਰ ਗੀਤ ‘ਸੂਟਾਂ ਦਾ ਸਵੈਗ’ਅਤੇ ਦਿਲਪ੍ਰੀਤ ਢਿੱਲੋਂ ਤੇ ਜੌਰਡਨ ਸੰਧੂ ਦੇ ਗੀਤ ‘ਜੋਧਪੁਰ’ ਵਿੱਚ ਵੀ ਅਦਾਕਾਰੀ ਕੀਤੀ। ਜ਼ਿਕਰਯੋਗ ਹੈ ਕਿ 9 ਸਤੰਬਰ ਨੂੰ ਰਿਲੀਜ਼ ਹੋ ਰਹੀ ਫ਼ਿਲਮ ਬੈਚ 2013 ਇੱਕ ਅਜਿਹੇ ਨੌਜਵਾਨ ਅਧਾਰਤ ਹੈ ਜਿਸਦੀ ਜਿੰਦਗੀ ਵਿੱਚ ਅਜਿਹੀਆ ਬਹੁਤ ਘਟਨਾਵਾਂ ਵਾਪਰਦੀਆਂ ਹਨ ਜਿਸ ਕਰਕੇ ਉਹ ਵਾਰ ਵਾਰ ਹਾਰਦਾ ਹੈ, ਫ਼ਿਰ ਉੱਠਦਾ ਹੈ ਫ਼ਿਰ ਹਾਰਦਾ ਹੈ ਫ਼ਿਰ ਉਠਦਾ ਹੈ। ਨੌਜਵਾਨਾਂ ਦੇ ਜ਼ਜ਼ਬੇ, ਹੌਸ਼ਲੇ ਤੇ ਮਨੋਬਲ ਨੂੰ ਮਜਬੂਤ ਕਰਦੀ ਇਹ ਫ਼ਿਲਮ ਆਮ ਫ਼ਿਲਮਾਂ ਤੋਂ ਬਹੁਤ ਹਟਕੇ ਹੈ। ‘ਬੈਚ2013’ ਦੀ ਕਹਾਣੀ ਇੱਕ ਅਜਿਹੇ ਨੌਜਵਾਨ ਦੀ ਹੈ ਜਿਸਨੂੰ ਆਪਣੀ ਜਵਾਨੀ ਵਿੱਚ ਇਹ ਨਹੀਂ ਪਤਾ ਕਿ ਉਸਦੀ ਜਿੰਦਗੀ ਦਾ ਟਾਰਗੇਟ ਕੀ ਹੈ, ਉਸਨੇ ਕਿਹੜੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣਾ ਹੈ? 

ਉਸਨੇ ਆਪਣੀ ਜਿੰਦਗੀ ਬਾਰੇ ਕਦੇ ਫੋਕਸ ਨਹੀਂ ਕੀਤਾ। ਉਸਦਾ ਪਿਤਾ ਪੁਲਸ ਅਫ਼ਸਰ ਹੈ ਪਰ ਉਸਦਾ ਪੁਲਸ ਮਹਿਕਮੇ ‘ਚ ਜਾਣ ਦਾ ਕੋਈ ਮਨ ਨਹੀਂ ਪ੍ਰੰਤੂ ਅਚਾਨਕ ਹਾਲਾਤ ਅਜਿਹੇ ਬਣਦੇ ਹਨ ਕਿ ਨਾ ਸਿਰਫ਼ ਉਹ ਆਪਣੇ ਦਮ ਤੇ ਪੁਲਸ ਵਿੱਚ ਭਰਤੀ ਹੁੰਦਾ ਹੈ ਬਲਕਿ ਉਸਨੂੰ ਇੱਕ ਐਸੀ ਸਪੈਸ਼ਲ ਟੀਮ ਦੀ ਜੁੰਮੇਵਾਰੀ ਸੌਂਪੀ ਜਾਂਦੀ ਹੈ ਜੋ ਕਿਸੇ ਵੀ ਅਣਸੁਖਾਵੇਂ ਹਾਲਤਾਂ ਨੂੰ ਕੰਟਰੋਲ ਕਰ ਸਕੇ। 

ਜਿਸ ਦਾ ਨਾਂ ਬੈਚ 2013 ਰੱਖਿਆ ਜਾਂਦਾ ਹੈ। ਹਰਦੀਪ ਗਰੇਵਾਲ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਹਰਦੀਪ ਗਰੇਵਾਲ,ਹਸ਼ਨੀਨ ਚੌਹਾਨ, ਡਾ ਸਾਹਿਬ ਸਿੰਘ, ਨੀਤਾ ਮਹਿੰਦਰਾ, ਮਨਜੀਤ ਸਿੰਘ, ਹਰਿੰਦਰ ਭੁੱਲਰ,ਪ੍ਰੀਤ ਭੁੱਲਰ ਤੇ ਪਰਮਵੀਰ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੀ ਕਹਾਣੀ, ਸਕਰੀਨ ਪਲੇਅ ਤੇ ਡਾਇਲਾਗ ਹਰਦੀਪ ਗਰੇਵਾਲ ਨੇ ਲਿਖੇ ਹਨ। ਫ਼ਿਲਮ ਦਾ ਨਿਰਮਾਤਾ ਹਰਦੀਪ ਗਰੇਵਾਲ ਹੈ ਅਤੇ ਨਿਰਦੇਸ਼ਕ  ਗੈਰੀ ਖਟਰਾਓ ਹੈ। ਹਸਨੀਨ ਚੋਹਾਨ ਨੇ ਦੱਸਿਆ ਕਿ ਨਿਰਾਸ਼ ਤੇ ਉਦਾਸ ਨੌਜਵਾਨਾਂ ਨੂੰ ਮਿਹਨਤ ਅਤੇ ਜ਼ਿੰਦਗੀ ਪ੍ਰਤੀ ਉਤਸ਼ਾਹਿਤ ਕਰਦੀ ਇਹ ਫ਼ਿਲਮ ਦਰਸ਼ਕਾਂ ਦੀ ਕਸਵੱਟੀ ‘ਤੇ ਖਰਾ ਉਤਰੇਗੀ।  

 

 

Tags: Pollywood , Entertainment , Actress , Cinema , Punjabi Films , Movie , Hashneen Chauhan , Bani , Tunka Tunka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD