Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਨੇ ਰਾਜ ਦੀ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਖਿੱਚਿਆ : ਕਸ਼ਮੀਰ ਸਿੰਘ ਸੋਹਲ

ਰਾਜ ਵਿੱਚ ‘ਖੇਡ ਇਨਕਲਾਬ’ ਲਿਆਉਣਗੀਆਂ “ਖੇਡਾਂ ਵਤਨ ਪੰਜਾਬ ਦੀਆਂ’

Kashmir Singh Sohal, Tarn Taran, AAP, Aam Aadmi Party, Aam Aadmi Party Punjab, AAP Punjab, Sports News, Punjab Khed Mela 2022, Khedan Watan Punjab Diyan

Web Admin

Web Admin

5 Dariya News

ਤਰਨਤਾਰਨ , 09 Sep 2022

Last updated on: Sep 09, 2022, 00:00 IST

‘ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੀ ਜਵਾਨੀ ਨੂੰ ਖੇਡਾਂ ਵਾਲੇ ਪਾਸੇ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਜਵਾਨੀ ‘ਚ ਨਵਾਂ ਜੋਸ਼ ਭਰਨ ਦੇ ਨਾਲ-ਨਾਲ ਖੇਡ ਮੈਦਾਨਾਂ ਵੱਲ ਖਿੱਚਣ ਵਿਚ ਵੀ ਕਾਮਯਾਬ ਹੋ ਰਹੀਆਂ ਹਨ ਤੇ ਦੁਬਾਰਾ ਫਿਰ ਪਿੰਡਾਂ ਤੇ ਸ਼ਹਿਰਾਂ ਦੇ ਸਟੇਡੀਅਮਾਂ ਵਿਚ ਬੱਚੇ ਅਭਿਆਸ ਕਰਦੇ ਨਜ਼ਰ ਆਉਣ ਲੱਗੇ ਹਨ। 

ਉਕਤ ਸਬਦਾਂ ਦਾ ਪ੍ਰਗਟਾਵਾ ਵਿਧਾਇਕ ਸ. ਕਸ਼ਮੀਰ ਸਿੰਘ ਸੋਹਲ ਨੇ ਤਰਨਤਾਰਨ ਬਲਾਕ ਦੀਆਂ ਖੇਡਾਂ ਦੀ ਸ਼ੁਰੂਆਤ ਕਰਦੇ ਕੀਤਾ। ਉਨਾਂ ਕਿਹਾ ਕਿ ਸ. ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸਨ ਨੀਤੀ ਵਿਚ ਕਵਰ ਹੋਣਗੇ, ਜੋ ਕਿ ਇਕ ਖਿਡਾਰੀ ਵਜੋਂ ਵੱਡੀ ਪ੍ਰਾਪਤੀ ਵਾਲੀ ਗੱਲ ਹੈ।

ਸ. ਸੋਹਲ ਨੇ ਕਿਹਾ ਕਿ ਸ. ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ ‘ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ। ਉਨਾਂ ਇਸ ਖੇਡ ਮਹਾਂਕੁੰਭ ਦੀ ਸਫਲਤਾ ਲਈ ਖੇਡ ਮੰਤਰੀ ਸ੍ਰੀ ਮੀਤ ਹੇਅਰ ਨੂੰ ਵੀ ਵਧਾਈ ਦਿੱਤੀ, ਜਿੰਨਾ ਵੱਲੋਂ ਕੀਤੀ ਵਿਉਂਤਬੰਦੀ ਸਦਕਾ ਸੂਬੇ ਭਰ ਵਿਚ 14 ਸਾਲ ਤੋਂ ਉਪਰਲੇ ਵਰਗ ਦੇ ਲੱਖਾਂ ਖਿਡਾਰੀਆਂ ਨੂੰ ਮੁੜ ਖੇਡਾਂ ਦੀ ਚੇਟਕ ਲੱਗੀ ਹੈ। ਇਸ ਮੌਕੇ ਉਨਾਂ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੇਡ ਪ੍ਰਬੰਧਕਾਂ ਨੂੰ ਇਸ ਖੇਡ ਮੇਲੇ ਦੀ ਸਫਲਤਾ ਲਈ ਵਧਾਈ ਦਿੱਤੀ। 

ਇਸ ਮੌਕੇ ਐਸ ਡੀ ਐਮ ਸ੍ਰੀ ਰਜਨੀਸ਼ ਅਰੋੜਾ ਵੀ ਹਾਜ਼ਰ ਸਨ, ਜਿੰਨਾ ਨੇ ਬੱਚਿਆਂ ਨਾਲ ਖੁੱਲ ਕੇ ਗੱਲਬਾਤ ਕੀਤੀ। ਜਿਲਾ ਖੇਡ ਅਧਿਕਾਰੀ ਸ੍ਰੀ ਇੰਦਰਵੀਰ ਸਿੰਘ ਨੇ ਦੱਸਿਆ ਕਿ ਦੋ ਦਿਨ ਚੱਲਣ ਵਾਲੀਆਂ ਇੰਨਾ ਖੇਡਾਂ ਵਿਚ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸਨਲ ਸਟਾਈਲ), ਖੋ-ਖੋ ਅਤੇ ਰੱਸਾਕਸੀ ਦੇ ਮੁਕਾਬਲੇ ਹੋਣਗੇ। ਉਨਾਂ ਦੱਸਿਆ ਕਿ ਇਸ ਤੋਂ ਬਾਅਦ 12 ਸਤੰਬਰ ਤੋਂ ਜਿਲਾ ਪੱਧਰੀ ਖੇਡ ਮੁਕਾਬਲੇ ਸ਼ੁਰੂ ਕੀਤਾ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ ਐਮ ਸਪੋਰਟਸ ਸ੍ਰੀ ਮਨਿੰਦਰ ਸਿੰਘ, ਕੋਚ ਸਾਹਿਬਾਨ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Kashmir Singh Sohal , Tarn Taran , AAP , Aam Aadmi Party , Aam Aadmi Party Punjab , AAP Punjab , Sports News , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD