Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡਾਂ ਦੇ ਯੋਜਨਾਬੱਧ ਢੰਗ ਨਾਲ ਵਿਕਾਸ ਲਈ ਵਿਭਾਗੀ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਦਾ ਗਠਨ : ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਘਾਸੀਵਾਲਾ ਵਿਖੇ ਸਿਵਲ ਪਸ਼ੂ ਡਿਸਪੈਂਸਰੀ ਦਾ ਉਦਘਾਟਨ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Ghasiwala, Sunam Udham Singh Wala

Web Admin

Web Admin

5 Dariya News

ਘਾਸੀਵਾਲਾ/ਸੁਨਾਮ ਊਧਮ ਸਿੰਘ ਵਾਲਾ , 09 Sep 2022

Last updated on: Sep 09, 2022, 00:00 IST

ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪੇਂਡੂ ਖੇਤਰਾਂ ਵਿੱਚ ਵਸਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਯੋਜਨਾਬੱਧ ਢੰਗ ਨਾਲ ਦੂਰ ਕਰਨ ਲਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਸਿੱਧੇ ਤੌਰ ’ਤੇ ਲੋਕਾਂ ਕੋਲ ਪਹੰਚ ਕਰਨਗੀਆਂ। 

ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ ਪਿੰਡ ਘਾਸੀਵਾਲਾ ਵਿਖੇ ਸਿਵਲ ਪਸ਼ੂ ਡਿਸਪੈਂਸਰੀ ਦਾ ਉਦਘਾਟਨ ਕਰਨ ਮਗਰੋਂ ਲੋਕਾਂ ਦੇ ਰੂਬਰੂ ਹੁੰਦਿਆਂ ਕੀਤਾ। 

ਸ਼੍ਰੀ ਅਰੋੜਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੀ ਮੁਢਲੀ ਰੂਪਰੇਖਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਹਫ਼ਤੇ ਤੋਂ ਸਰਕਾਰੀ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਕੋਲੋਂ ਬਕਾਇਆ ਕੰਮਾਂ ਅਤੇ ਦਰਪੇਸ਼ ਮੁਸ਼ਕਿਲਾਂ ਦੀ ਜਾਣਕਾਰੀ ਇਕੱਤਰ ਕਰਨਗੇ ਅਤੇ ਫਿਰ ਪੜਾਅਵਾਰ ਕਾਰਜਾਂ ਨੂੰ ਨੇਪਰੇ ਚੜਾਇਆ ਜਾਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਪੰਜ ਮਹੀਨਿਆਂ ਵਿੱਚ ਬੇਮਿਸਾਲ ਫੈਸਲੇ ਲੈ ਕੇ ਸਫ਼ਲਤਾ ਨਾਲ ਲਾਗੂ ਕੀਤੇ ਗਏ ਹਨ। 

ਉਨਾਂ ਕਿਹਾ ਕਿ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਰੰਗ ਲਿਆ ਰਹੀ ਹੈ ਅਤੇ ਸੂਬੇ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟੇ ਜਾ ਰਹੇ ਹਨ। ਉਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸਰਕਾਰ ਮਹੱਤਵਪੂਰਨ ਕਾਰਜ ਕਰ ਰਹੀ ਹੈ ਅਤੇ ਪਿੰਡਾਂ ਦੀਆਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੀ ਮੁਹਿੰਮ ਵੀ ਸਫ਼ਲਤਾ ਨਾਲ ਚੱਲ ਰਹੀ ਹੈ। 

ਅਰੋੜਾ ਨੇ ਕਿਹਾ ਕਿ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਅੱਜ ਸਹਾਇਕ ਕਿੱਤੇ ਅਪਣਾਉਣਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ। ਉਨਾਂ ਕਿਹਾ ਕਿ ਪਿੰਡ ਵਿੱਚ ਪਸ਼ੂਆਂ ਦੇ ਇਲਾਜ ਲਈ ਡਿਸਪੈਂਸਰੀ ਦੇ ਖੁੱਲਣ ਨਾਲ ਪਸ਼ੂ ਪਾਲਕਾਂ ਨੂੰ ਲਾਭ ਪੁੱਜੇਗਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਪਿੰਡ ਦੇ ਹੀ ਕੁਝ ਪਸ਼ੂ ਪਾਲਕਾਂ ਨੂੰ ‘ਪ੍ਰਾਜਨੀ ਟੈਸਟਿੰਗ ਸਕੀਮ’ ਦੇ ਤਹਿਤ ਚੈੱਕਾਂ ਦੀ ਵੰਡ ਵੀ ਕੀਤੀ। ਉਨਾਂ ਦੱਸਿਆ ਕਿ ਪਸ਼ੂਆਂ ਦੇ ਨਸਲ ਸੁਧਾਰ ਪ੍ਰੋਗਰਾਮ ਦੇ ਤਹਿਤ ਇਨਾਂ ਚੈਕਾਂ ਦੀ ਵੰਡ ਕੀਤੀ ਗਈ ਹੈ। 

ਪਿੰਡ ਵਾਸੀਆਂ ਦੀਆਂ ਮੰਗਾਂ ਪ੍ਰਤੀ ਸਾਕਾਰਾਤਮਕ ਹੁੰਗਾਰਾ ਦਿੰਦਿਆਂ ਅਰੋੜਾ ਨੇ ਕਿਹਾ ਕਿ ਛੇਤੀ ਹੀ ਮੰਗਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਆਰੰਭ ਹੋ ਜਾਵੇਗੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਉਦਘਾਟਨੀ ਸਮਾਗਮ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ, ਐਡ. ਹਰਦੀਪ ਸਿੰਘ ਭਰੂਰ, ਸਰਪੰਚ ਲਖਵਿੰਦਰ ਸਿੰਘ, ਸਾਬਕਾ ਸਰਪੰਚ ਡਾ. ਪ੍ਰੀਤਮ, ਮੱਖਣ ਸਿੰਘ, ਕੁਲਵੀਰ ਸਿੰਘ, ਕਮਲ, ਕਰਮਜੀਤ ਸਿੰਘ, ਗੁਰਪਿਆਰ ਸਿੰਘ, ਗਗਨਦੀਪ ਸਮੇਤ ਹੋਰ ਸਖ਼ਸੀਅਤਾਂ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Ghasiwala , Sunam Udham Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD