Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੇਅਰ ਜੀਤੀ ਸਿੱਧੂ ਨੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਦੇ ਵਾਰਡ ਵਿਚ 27 ਲੱਖ ਦੇ ਕੰਮ ਕਰਵਾਏ ਆਰੰਭ

ਸੈਕਟਰ 71 ਮਾਰਕੀਟ ਦੇ ਆਲੇ ਦੁਆਲੇ ਰਿਪੇਅਰ ਅਤੇ ਕਮਿਊਨਿਟੀ ਸੈਂਟਰ ਦੇ ਸਾਹਮਣੇ ਡੰਪਿੰਗ ਗਰਾਊਂਡ ਦੀ ਰਿਪੇਅਰ ਦੇ ਹਨ ਕੰਮ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 09 Sep 2022

Last updated on: Sep 09, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਦੇ ਵਾਰਡ ਵਿਚ ਸੈਕਟਰ 71 ਦੀ ਮਾਰਕੀਟ ਦੇ ਆਲੇ ਦੁਆਲੇ ਪਾਰਕਿੰਗ ਦੇ ਕੰਮ, ਮੁਰੰਮਤ ਕਦੇ ਕੰਮ, ਫੁੱਟਪਾਥ ਤੇ ਪੇਵਰ ਬਲਾਕ ਦੇ ਕੰਮ  ਅਤੇ ਕਮਿਊਨਿਟੀ ਸੈਂਟਰ ਦੇ ਸਾਹਮਣੇ ਬਣੇ ਡੰਪਿੰਗ ਗਰਾਊਂਡ ਦੀ ਮੁਰੰਮਤ ਅਤੇ ਹੋਰ ਕੰਮ ਆਰੰਭ ਕਰਵਾਇਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਉੱਤੇ 27 ਲੱਖ ਰੁਪਏ ਖਰਚ ਕੀਤੇ ਜਾਣਗੇ।  ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਅਧਿਕਾਰੀ ਤੇ ਇਲਾਕਾ ਵਾਸੀ ਹਾਜ਼ਰ ਸਨ। 

ਇਸ ਤੋਂ ਇਲਾਵਾ ਮੇਅਰ ਜੀਤੀ ਸਿੱਧੂ ਨੇ ਅੱਜ ਫੇਜ਼ 7 ਵਿੱਚ ਅਨੁਰਾਧਾ ਆਨੰਦ ਦੇ ਵਾਰਡ ਦਾ ਦੌਰਾ ਕੀਤਾ ਅਤੇ ਜੇ ਪੀ ਹਸਪਤਾਲ ਦੇ ਪਿਛਲੇ ਪਾਸੇ ਸੀਵਰੇਜ ਦੀ ਸਮੱਸਿਆ ਅਤੇ ਹੋਰ ਸਮੱਸਿਆਵਾਂ ਸਬੰਧੀ ਇਸ ਇਲਾਕੇ ਦੀ ਜਥੇਬੰਦੀ ਨਾਲ ਗੱਲਬਾਤ  ਕੀਤੀ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਵਿਚ ਵਿਕਾਸ ਕਾਰਜ ਪਹਿਲਾਂ ਦੀ ਤਰ੍ਹਾਂ ਚੱਲ ਰਹੇ ਹਨ ਅਤੇ ਜਿਥੇ ਵੀ ਕਿਤੇ ਮੁਸ਼ਕਲਾਂ ਆਉਂਦੀਆਂ ਹਨ ਉਥੇ ਪਹਿਲ ਦੇ ਆਧਾਰ ਤੇ ਕੰਮ ਕਰਵਾਏ ਜਾਂਦੇ ਹਨ  ਤੇ ਇਸੇ ਤਰ੍ਹਾਂ ਕਰਵਾਏ ਜਾਂਦੇ ਰਹਿਣਗੇ। 

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਮੇਅਰ ਜੀਤੀ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੂਰੇ ਮੁਹਾਲੀ ਵਿੱਚ ਬਿਨਾਂ ਕਿਸੇ ਵਿਤਕਰੇ ਤੋਂ ਕੰਮ ਕਰਵਾਏ ਜਾ ਰਹੇ ਹਨ ਜਿਸ ਲਈ ਉਹ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਹਰੇਕ ਇਲਾਕੇ ਵਿੱਚ ਮੇਰੀ ਜੀਤੀ ਸਿੱਧੂ ਖੁਦ ਜਾਂਦੇ ਹਨ ਅਤੇ  ਕੌਂਸਲਰਾਂ ਨਾਲ ਗੱਲਬਾਤ ਕਰ ਕੇ ਇਲਾਕਾ ਵਾਸੀਆਂ ਦੀ ਰਾਇ ਅਨੁਸਾਰ ਕੰਮ ਕਰਵਾਏ ਜਾਂਦੇ ਹਨ।

ਇਸੇ ਤਰ੍ਹਾਂ ਫੇਜ਼ 7 ਵਿਚ ਕੌਂਸਲਰ ਅਨੁਰਾਧਾ ਆਨੰਦ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਜਤਿੰਦਰ ਨਾਥ ਟਿੰਕੂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਇੱਥੇ ਆਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਇਨ੍ਹਾਂ ਸਮੱਸਿਆਵਾਂ ਦੇ ਫੌਰੀ ਹੱਲ ਕਰਵਾਉਣ ਲਈ ਲਈ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰ 71 ਵਿੱਚ ਪ੍ਰਦੀਪ ਸੋਨੀ, ਮੋਹਨ ਚੌਧਰੀ, ਮੁਹੰਮਦ ਸਾਜਿਦ, ਅਨੁਜ ਅਗਰਵਾਲ, ਦਵਿੰਦਰ ਅਹੂਜਾ, ਚਰਨਜੀਤ ਸਿੰਘ ਬਿਪੁਲ ਸ਼ਾਹ,  ਰਾਮ ਗੁਪਤਾ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD