Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ Monish Kumar ਵੱਲੋਂ ਜਿਲਾ ਅਧਿਕਾਰੀਆਂ ਨਾਲ ਮੀਟਿੰਗ

ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ ਝੋਨੇ ਦੀ ਸਰਕਾਰੀ ਖਰੀਦ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਅੰਮਿ੍ਰਤਸਰ , 09 Sep 2022

Last updated on: Sep 09, 2022, 00:00 IST

ਆ ਰਹੇ ਝੋਨੇ ਦੀ ਖਰੀਦ ਸਬੰਧੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਾਫ-ਸਫਾਈ ਯਕੀਨੀ ਬਨਾਉਣ ਦੀ ਹਦਾਇਤ ਕਰਦੇ ਕਿਹਾ ਕਿ ਹਰੇਕ ਮੰਡੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਲਾਇਟਾਂ, ਬਾਥਰੂਮ ਆਦਿ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨਾਂ ਇਹ ਵੀ ਕਿਹਾ ਕਿ ਕਈ ਵਾਰ ਇੰਨਾ ਦਿਨਾਂ ਵਿਚ ਵੀ ਬਰਸਾਤ ਆਉਣ ਦੀ ਸੰਭਾਵਨਾ ਬਣ ਜਾਂਦੀ ਹੈ, ਸੋ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਫਸਲ ਨੂੰ ਮੀਂਹ ਤੋਂ ਬਚਾਉਣ ਦੇ ਪ੍ਰਬੰਧ ਵੀ ਮੰਡੀ ਅਧਿਕਾਰੀਆਂ ਵੱਲੋਂ ਯਕੀਨੀ ਬਣਾਏ ਜਾਣ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ ਅਤੇ ਖਰੀਦ ਨਾਲ ਸਬੰਧਤ ਸਾਰੇ ਵਿਭਾਗ ਇਹ ਯਕੀਨੀ ਬਨਾਉਣ ਕਿ ਜੇਕਰ ਪਹਿਲੇ ਦਿਨ ਹੀ ਝੋਨਾ ਮੰਡੀ ਆ ਜਾਵੇ ਤਾਂ ਉਸਦੀ ਖਰੀਦ ਹੋ ਜਾਵੇ। ਇਸ ਮੌਕੇ ਜਿਲਾ ਖੁਰਾਕ ਸਪਲਾਈ ਕੰਟਰੋਲ ਸ੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ ਇਸ ਵਾਰ ਖੇਤੀ ਵਿਭਾਗ ਵੱਲੋਂਂ 9.84 ਲੱਖ ਮੀਟਰਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਲਗਾਈ ਗਈ ਹੈ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਕੀਮਤ 2060 ਰੁਪਏ ਤੈਅ ਕੀਤੀ ਗਈ ਹੈ। 

ਉਨਾਂ ਦੱਸਿਆ ਕਿ ਜਿਲੇ ਵਿਚ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ ਇੰਡੀਆ ਅਤੇ ਨਿੱਜੀ ਵਪਾਰੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾਵੇਗੀ।  ਮੰਡੀ ਅਧਿਕਾਰੀਆਂ ਨੇ ਦੱਸਿਆ ਕਿ ਜਿਲੇ ਵਿਚ 60 ਮੰਡੀਆਂ ਝੋਨੇ ਦੀ ਖਰੀਦ ਲਈ ਤਿਆਰ ਹਨ ਅਤੇ ਹਰੇਕ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ ਡੀ ਐਮ ਸ੍ਰੀ ਦੀਪਕ ਭਾਟੀਆ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੈਨੇਜਰ ਹਾਜ਼ਰ ਸਨ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD