Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਨੀਤ ਕੌਰ ਨੇ 'ਆਪ' ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੀ ਕੀਤੀ ਨਿਖੇਧੀ

ਵਿਰੋਧੀ ਧਿਰ 'ਚ ਹੋਣ ਕਾਰਨ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਅਤੇ ਉਸ ਦੀ ਦੁਕਾਨ ਨੂੰ ਢਾਹੁਣਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਨਿੰਦਣਯੋਗ ਹੈ - ਪਟਿਆਲਾ ਐਮ.ਪੀ.

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 09 Sep 2022

Last updated on: Sep 09, 2022, 00:00 IST

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਂਸਲਰ ਵਰਸ਼ਾ ਕਪੂਰ ਦੇ ਪਤੀ ਹਰੀਸ਼ ਕਪੂਰ ਦੀ ਦੁਕਾਨ ’ਤੇ ਕੀਤੀ ਗਈ ਚੋਣਵੀਂ ਅਤੇ ਰਾਜਨੀਤੀ ਪ੍ਰੇਰਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਕਾਰਵਾਈ ਦੀ ਨਿੰਦਾ ਕਰਦਿਆਂ ਪ੍ਰਨੀਤ ਕੌਰ ਨੇ ਇੱਥੇ ਇੱਕ ਬਿਆਨ ਵਿੱਚ ਕਿਹਾ, ”ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਬਦਲਾਖੋਰੀ ਦੀ ਰਾਜਨੀਤੀ ਪੂਰੀ ਤਰ੍ਹਾਂ ਨਿੰਦਣਯੋਗ ਹੈ ਅਤੇ ਮੈਂ ਇਸ ਦੀ ਸਖ਼ਤ ਨਿਖੇਧੀ ਕਰਦੀ ਹਾਂ। 

ਮਾਲ ਰਿਕਾਰਡ ਅਨੁਸਾਰ ਉਕਤ ਵਿਵਾਦਿਤ ਡੇਰੇ ਦੀ ਜ਼ਮੀਨ 'ਤੇ 156 ਦੇ ਕਰੀਬ ਜਾਇਦਾਦਾਂ ਹਨ ਅਤੇ ਸਿਰਫ਼ ਆਪਣੇ ਨਵੇਂ ਮਾਲਕਾਂ ਨੂੰ ਖੁਸ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਆਸੀ ਦਬਾਅ ਹੇਠ ਪੂਰੇ ਸ਼ਹਿਰ 'ਚ ਸਿਰਫ਼ ਇਕ ਦੁਕਾਨ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ ਹੈ।"ਉਨ੍ਹਾਂ ਨੇ ਅੱਗੇ ਕਿਹਾ, "ਜੇ ਪ੍ਰਸ਼ਾਸਨ ਨੇ ਨਿਰਪੱਖ ਕਾਰਵਾਈ ਕਰਨੀ ਸੀ ਤਾਂ ਇਹ ਸਿਰਫ਼ ਸਾਡੇ ਕੌਂਸਲਰ ਨੂੰ ਕੱਢਣ ਦੀ ਬਜਾਏ ਸਾਰੀਆਂ 156 ਜਾਇਦਾਦਾਂ 'ਤੇ ਕੀਤੀ ਜਾਣੀ ਚਾਹੀਦੀ ਸੀ।"

ਪ੍ਰਨੀਤ ਕੌਰ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੈਰ-ਜਮਹੂਰੀ ਕਰਾਰ ਦਿੰਦਿਆਂ ਕਿਹਾ, "ਜਿਸ ਕਾਹਲੀ ਵਿੱਚ ਇਹ ਸਭ ਕੀਤਾ ਗਿਆ ਹੈ, ਉਹ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ। ਬੀਤੀ ਰਾਤ ਇੱਕ ਆਰਡਰ ਦਿੱਤਾ ਗਿਆ ਸੀ ਅਤੇ ਅੱਜ ਸਵੇਰੇ ਦੁਕਾਨ ਦੇ ਮਾਲਕ ਨੂੰ ਆਪਣਾ ਪੱਖ ਦੱਸਣ ਜਾਂ ਅਦਾਲਤ ਦਾ ਰਸਤਾ ਅਪਣਾਉਣ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ। ਵਾਰ-ਵਾਰ ਬੇਨਤੀ ਕਰਨ 'ਤੇ ਵੀ ਮਾਲਕ ਨੂੰ ਦੁਕਾਨ ਤੋਂ ਆਪਣਾ ਸਮਾਨ ਨਹੀਂ ਕੱਢਣ ਦਿੱਤਾ ਗਿਆ ਅਤੇ ਸਾਰਾ ਕੁਝ ਕੂੜੇ ਵਾਂਗ ਸੜਕਾਂ 'ਤੇ ਸੁੱਟ ਦਿੱਤਾ ਗਿਆ।"

ਉਨ੍ਹਾਂ ਭਗਵੰਤ ਮਾਨ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਬੇਨਤੀ ਕਰਦਿਆਂ ਕਿਹਾ, 'ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦੀ ਹਾਂ ਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਇਸ ਮਾਮਲੇ ਨੂੰ ਨਿਰਪੱਖਤਾ ਨਾਲ ਦੇਖਣ ਕਿਉਂਕਿ ਉਹ ਕਿਸੇ ਵਿਸ਼ੇਸ਼ ਪਾਰਟੀ ਦੇ ਨਹੀਂ ਸਗੋਂ ਹਰੇਕ ਵਿਅਕਤੀ ਦੇ ਮੁੱਖ ਮੰਤਰੀ ਹਨ, ਉਨ੍ਹਾਂ ਨੂੰ ਇਸ ਬਦਲਾਖੋਰੀ ਦੀ ਕਾਰਵਾਈ ਤੋਂ ਬਚਣ ਲਈ ਅਤੇ ਸਹੀ ਢੰਗ ਨਾਲ ਕੰਮ ਕਰਨ ਲਈ ਅਧਿਕਾਰੀਆਂ ਨੂੰ ਹਿਦਾਇਤ ਕਰਨ ਦੀ ਅਪੀਲ ਕਰਦੀ ਹਾਂ।"

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD