Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਮੁਕਾਬਲਿਆਂ ਨੂੰ ਮਿਲਿਆ ਵੱਡਾ ਹੁੰਗਾਰਾ

ਕਵਿਤਾ ਗਾਇਨ, ਕਹਾਣੀ, ਕਵਿਤਾ ਤੇ ਲੇਖ ਲਿਖਣ ਮੁਕਾਬਲਿਆਂ 'ਚ ਸਕੂਲੀ ਬੱਚਿਆਂ ਨੇ ਲਿਆ ਹਿੱਸਾ

Culture, Creation of Punjabi literature, Patiala, Chandandeep Kaur

Web Admin

Web Admin

5 Dariya News

ਪਟਿਆਲਾ , 09 Sep 2022

Last updated on: Sep 09, 2022, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਦੀ ਦੇਖ-ਰੇਖ ਵਿੱਚ ਪੰਜਾਬੀ ਸਾਹਿਤ ਸਿਰਜਣ (ਲੇਖ ਰਚਨਾ, ਕਹਾਣੀ ਰਚਨਾ ਤੇ ਕਵਿਤਾ ਰਚਨਾ) ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਸਮਾਗਮ ਦਾ ਆਗਾਜ਼ ਭਾਸ਼ਾ ਵਿਭਾਗ ਪੰਜਾਬ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਕੀਤਾ। ਵੱਡੀ ਗਿਣਤੀ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।

ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਪ੍ਰਤੀਯੋਗੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਜਿੱਥੇ ਸਥਾਪਤ ਸਾਹਿਤਕਾਰਾਂ ਨੂੰ ਸਨਮਾਨ ਦਿੰਦਾ ਹੈ ਉੱਥੇ ਨਵੀਂ ਪੀੜ੍ਹੀ ਸਾਹਿਤ ਨਾਲ ਜੋੜਨ ਲਈ ਹੱਲਾਸ਼ੇਰੀ ਵੀ ਦਿੰਦਾ ਹੈ। ਸਮਾਗਮ ਦੀ ਮੇਜ਼ਬਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਸਭ ਦਾ ਸਵਾਗਤ ਕੀਤਾ ਤੇ ਸਮਾਗਮ ਦੀ ਰੂਪ-ਰੇਖਾ ਦੱਸੀ। 

ਅਮਰਜੀਤ ਸਿੰਘ ਵੜੈਚ, ਗੁਰਚਰਨ ਸਿੰਘ ਪੱਬਾਰਾਲੀ ਅਤੇ ਅਸ਼ਵਨੀ ਬਾਗੜੀਆਂ ਨੇ ਜੱਜਾਂ ਦੀ ਭੂਮਿਕਾ ਨਿਭਾਈ। ਵਿਭਾਗ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਮੰਚ ਸੰਚਾਲਨ ਕੀਤਾ। ਸਮਾਗਮ ਦੀ ਸਫਲਤਾ ਲਈ ਸ੍ਰੀਮਤੀ ਜਸਪ੍ਰੀਤ ਕੌਰ ਸਹਾਇਕ ਨਿਰਦੇਸ਼ਕਾ, ਨਵਨੀਤ ਕੌਰ ਸੀਨੀਅਰ ਸਹਾਇਕ, ਸੁਰੇਸ਼ ਕੁਮਾਰ ਜੂਨੀਅਰ ਸਕੇਲ ਸਟੈਨੋ, ਜਸਵਿੰਦਰ ਕੌਰ, ਬਿਕਰਮ ਕੁਮਾਰ ਅਤੇ ਸੋਨੂ ਕੁਮਾਰ ਨੇ ਭਰਵਾਂ ਯੋਗਦਾਨ ਪਾਇਆ।

ਸਾਹਿਤ ਸਿਰਜਣ ਮੁਕਾਬਲਿਆਂ ਤਹਿਤ ਲੇਖ ਰਚਨਾ ਵਿਚ ਪਹਿਲਾ ਸਥਾਨ ਅਰਸ਼ਪ੍ਰੀਤ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਪਹਿਲੇ, ਮਨਜੋਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ, ਪਟਿਆਲਾ ਦੂਸਰੇ ਅਤੇ ਰੂਪੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੁਰਾਣੀ ਪੁਲਿਸ ਲਾਈਨ, ਪਟਿਆਲਾ ਤੀਸਰੇ ਸਥਾਨ 'ਤੇ ਰਹੀ। ਕਹਾਣੀ ਰਚਨਾ 'ਚ ਸਿਮਰਨਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਪਹਿਲੇ, ਅੰਮ੍ਰਿਤਵੀਰ ਐਸ.ਡੀ.ਕੇ.ਐਸ. ਸ਼ਕੁੰਤਲਾ ਸਕੂਲ ਪਟਿਆਲਾ ਦੂਸਰੇ ਅਤੇ ਮੋਹਿਨੀ ਸਰਕਾਰੀ ਹਾਈ ਸਕੂਲ ਰੱਖੜਾ ਤੀਸਰੇ ਸਥਾਨ 'ਤੇ ਰਹੀ। 

ਕਵਿਤਾ ਲਿਖਣ 'ਚ ਨਿਸ਼ੂ, ਆਤਮਾ ਰਾਮ ਕੁਮਾਰ ਸਭਾ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਨੇ ਪਹਿਲਾ, ਅਸ਼ਵਿੰਦਰਪਾਲ ਸਿੰਘ, ਪ੍ਰੀਮਿਅਰ ਪਬਲਿਕ ਸਕੂਲ, ਸਮਾਣਾ ਨੇ ਦੂਸਰਾ ਅਤੇ ਗੁਰਭੇਜ ਸਿੰਘ, ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਵਿਤਾ ਗਾਇਨ 'ਚ ਕਮਲਜੋਤ ਕੌਰ, ਸਰਕਾਰੀ ਹਾਈ ਸਕੂਲ ਦੌਣ ਕਲਾਂ ਨੇ ਪਹਿਲਾ, ਬੇਅੰਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਨੇ ਦੂਸਰਾ ਅਤੇ ਮੋਨਿਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਨੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਗਏ।

 

Tags: Culture , Creation of Punjabi literature , Patiala , Chandandeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD