Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Baldev Singh

Web Admin

Web Admin

5 Dariya News

ਚੰਡੀਗੜ੍ਹ , 09 Sep 2022

Last updated on: Sep 09, 2022, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਸੈਕਟਰ-39 ਦੇ ਅਨਾਜ ਭਵਨ ਵਿਖੇ ਸ੍ਰੀ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਹਨਾਂ ਆਮ ਆਦਮੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਤਹਿ ਦਿਲੋਂ ਧੰਨਵਾਦ ਕੀਤਾ। 

ਬਲਦੇਵ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਇਹਨਾਂ ਆਗੂਆਂ ਵੱਲੋਂ ਉਹਨਾਂ ‘ਤੇ ਪ੍ਰਗਟਾਏ ਗਏ ਭਰੋਸੇ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਸ੍ਰੀ ਬਲਦੇਵ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। 

ਉਹਨਾਂ ਇਹ ਵੀ ਕਿਹਾ ਕਿ ਜੋ ਗਾਰੰਟੀਆਂ ਦੇਣ ਦਾ ਵਾਅਦਾ ਚੋਣਾਂ ਦੌਰਾਨ ਕੀਤਾ ਗਿਆ ਸੀ, ਉਹ ਵਾਅਦਾ ਸੂਬਾ ਸਰਕਾਰ ਵੱਲੋਂ ਪੂਰਾ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਹਨਾਂ ਇਹ ਵੀ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਸਰਕਾਰ ਹਰ ਹਿੱਲੇ ਪਹਿਰਾ ਦੇਵੇਗੀ ਅਤੇ ਇਸੇ ਤਹਿਤ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾਵੇਗੀ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Baldev Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD