Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

ਖਜ਼ਾਨਾ ਲੁੱਟਣ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਸਿਆਸੀ ਪਾਰਟੀਆਂ ਦੀ ਕਰੜੀ ਆਲੋਚਨਾ

Bhagwant Mann, Manish Sisodia, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਮੰਡੀ/ਚੰਡੀਗੜ੍ਹ , 09 Sep 2022

Last updated on: Sep 09, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਸੂਬੇ ਵਿੱਚੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਬਦਲਾਅ ਦੇ ਮੋਢੀ ਬਣਨ ਦਾ ਸੱਦਾ ਦਿੱਤਾ।ਪਹਾੜੀ ਸੂਬੇ ਦੇ ਵਸਨੀਕਾਂ ਨੂੰ ਨੌਜਵਾਨਾਂ ਲਈ ਨੌਕਰੀਆਂ, ਬੇਰੁਜ਼ਗਾਰੀ ਭੱਤਾ, ਵਪਾਰੀਆਂ ਲਈ ਸਲਾਹਕਾਰੀ ਬੋਰਡ, ਇੰਸਪੈਕਟਰ ਰਾਜ ਦਾ ਅੰਤ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸਮੇਤ ਛੇ ਚੋਣ ਗਾਰੰਟੀਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਉਮੀਦ ਬਿਲਕੁਲ ਨਾ ਰੱਖੋ ਕਿ ਸੱਤਾ ਤੁਹਾਡੇ ਕੋਲ ਚੱਲ ਕੇ ਆਵੇਗੀ ਪਰ ਇਸ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰੋ ਤਾਂ ਕਿ ਤੁਹਾਡੇ ਸੂਬੇ ਵਿੱਚ ਬੇਮਿਸਾਲ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਸਕੇ।”

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਵਾਰੋ-ਵਾਰੀ ਸੂਬੇ ਦੇ ਖਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਮਾੜੇ ਕਾਰਨਾਮਿਆਂ ਉਤੇ ਪਰਦਾ ਪਾਉਣ ਲਈ ਇਨ੍ਹਾਂ ਸਿਆਸੀ ਪਾਰਟੀਆਂ ਦੀ ਆਪਸ ਵਿਚ ਮਿਲੀਭੁਗਤ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਹੱਥੋਂ ਅਸਲ ਪੀੜਤ ਤਾਂ ਸੂਬਾ ਤੇ ਇੱਥੋਂ ਦੇ ਲੋਕ ਹਨ ਜੋ ਤਰੱਕੀ ਅਤੇ ਖੁਸ਼ਹਾਲੀ ਕਰਨ ਤੋਂ ਬੁਰੀ ਤਰ੍ਹਾਂ ਪੱਛੜ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਨੌਜਵਾਨਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਅਤੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਪਹਾੜੀ ਸੂਬੇ ਵਿੱਚੋਂ ਲਾਂਭੇ ਕਰਨ ਲਈ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕ ਪਹਿਲਾਂ ਹੀ ਆਪੋ-ਆਪਣੇ ਸੂਬਿਆਂ ਵਿੱਚ ਕ੍ਰਾਂਤੀ ਲਿਆ ਚੁੱਕੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਸੂਬੇ ਵਿੱਚ ਵੀ ਇਹੀ ਇਤਿਹਾਸ ਦੁਹਰਾਇਆ ਜਾਵੇ। 

ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਭਾਵੇਂ ਇਨ੍ਹਾਂ ਆਗੂਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਅਤੇ ਇੱਥੋਂ ਦੇ ਲੋਕਾਂ ਦਾ ਨੁਕਸਾਨ ਹੋਇਆ ਹੈ ਪਰ ਇਨ੍ਹਾਂ ਆਗੂਆਂ ਦੇ ਪਰਿਵਾਰ ਦਿਨੋ-ਦਿਨ ਖੁਸ਼ਹਾਲ ਹੁੰਦੇ ਗਏ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਦੋ ਵੇਲੇ ਦੀ ਰੋਟੀ ਨੂੰ ਤਰਸ ਰਹੇ ਹਨ, ਉਥੇ ਸਿਆਸਤਦਾਨ ਅਤੇ ਉਨ੍ਹਾਂ ਦੇ ਪਰਿਵਾਰ ਐਸ਼ਪ੍ਰਸਤੀ ਵਾਲਾ ਜੀਵਨ ਬਤੀਤ ਕਰ ਰਹੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਥਾ ਨੂੰ ਖਤਮ ਕਰਨਾ ਹੋਵੇਗਾ ਜਿਸ ਲਈ ਨੌਜਵਾਨਾਂ ਨੂੰ ਮੋਹਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਵੰਸ਼ਜ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਉੱਚ ਸਕੂਲ ਤੋਂ ਪ੍ਰਾਪਤ ਕੀਤੀ ਸਿੱਖਿਆ ਅਤੇ ਇਕ ਆਮ ਬੱਚੇ ਵੱਲੋਂ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ ਸਿੱਖਿਆ ਵਿਚ ਬਹੁਤ ਫਰਕ ਹੈ। 

ਭਗਵੰਤ ਮਾਨ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਇੱਕ ਮਾਡਲ 'ਤੇ ਕੰਮ ਕਰ ਰਹੇ ਹਨ ਤਾਂ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਆਹਲਾ ਦਰਜੇ ਦੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਆਮ ਵਿਅਕਤੀ ਦਾ ਬੱਚਾ ਕਾਨਵੈਂਟ ਸਕੂਲਾਂ ਵਿਚ ਪੜ੍ਹ ਰਹੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਆਪ' ਕ੍ਰਾਂਤੀ ਵਿੱਚੋਂ ਉੱਭਰੀ ਪਾਰਟੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਚੋਣ ਨਿਸ਼ਾਨ ‘ਝਾੜੂ’ ਸਫਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਸਿਆਸੀ ਵਿਵਸਥਾ ਦੀ ਗੰਦਗੀ ਸਾਫ਼ ਕਰਨ ਲਈ ਆਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੇਸ਼ ਦੀ ਭਲਾਈ ਲਈ ਲੋਕਾਂ ਨੂੰ ਇਸ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੀ ਹਨੇਰੀ ਨੇ ਇਤਿਹਾਸ ਸਿਰਜਿਆ ਕਿਉਂਕਿ ਲੋਕਾਂ ਨੇ ‘ਆਪ’ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਜਿਸ ਕਰਕੇ ਸੂਬੇ ਵਿੱਚ 92 ਵਿਧਾਇਕ ਜਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਰਵਾਇਤੀ ਪਾਰਟੀਆਂ ਦੇ ਆਗੂ ਆਪੋ-ਆਪਣੇ ਹਲਕਿਆਂ ਤੋਂ ਬਹੁਤ ਬੁਰੀ ਤਰ੍ਹਾਂ ਹਾਰ ਗਏ। 

ਭਗਵੰਤ ਮਾਨ ਨੇ ਭਵਿੱਖਬਾਣੀ ਕੀਤੀ ਕਿ ਚੋਣਾਂ ਤੋਂ ਬਾਅਦ ਹਿਮਾਚਲ ਵਿੱਚ ਵੀ ਇਹੀ ਇਤਿਹਾਸ ਦੁਹਰਾਇਆ ਜਾਵੇਗਾ ਅਤੇ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਸਕੀਮ ਸ਼ੁਰੂ ਕੀਤੀ ਹੈ ਜਿਸ ਨਾਲ ਵਿਧਾਇਕਾਂ ਨੂੰ ਬਹੁਤੀਆਂ ਪੈਨਸ਼ਨਾਂ ਦੇਣ ਦੀ ਪ੍ਰਕਿਰਿਆ ਬੰਦ ਕੇ ਖਜ਼ਾਨੇ ਦੀ ਲੁੱਟ ਖਤਮ ਕੀਤੀ। 

ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੇ ਸਰਕਾਰੀ ਖ਼ਜ਼ਾਨੇ ਵਿੱਚੋਂ ਮੋਟੀਆਂ ਤਨਖਾਹਾਂ ਅਤੇ ਪੈਨਸ਼ਨਾਂ ਲਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਟੈਕਸ ਦਾਤਾਵਾਂ 'ਤੇ ਪਿਆ ਕਿਉਂਕਿ ਇਨ੍ਹਾਂ ਆਗੂਆਂ ਦਾ ਪੈਸਾ ਲੋਕ ਭਲਾਈ ਲਈ ਵਰਤੇ ਜਾਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ ਪੈਨਸ਼ਨਾਂ ਦੇਣ 'ਤੇ ਬਰਬਾਦ ਕੀਤਾ ਗਿਆ ਹੈ।

 

Tags: Bhagwant Mann , Manish Sisodia , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD