Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ

 

ਅਮਨ ਅਰੋੜਾ ਵੱਲੋਂ ਐਸ.ਏ.ਐਸ.ਨਗਰ ਤੇ ਨਿਊ ਚੰਡੀਗੜ੍ਹ ਵਿਖੇ ਮੌਕੇ 'ਤੇ ਜਾ ਕੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਲਾਗੂ ਕਰਨ ਦੇ ਨਿਰਦੇਸ਼

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, New Chandigarh, Sinhpur, Sewerage treatment plant, STP

Web Admin

Web Admin

5 Dariya News

ਐਸ ਏ ਐਸ ਨਗਰ /ਚੰਡੀਗੜ੍ਹ , 11 Sep 2022

Last updated on: Sep 11, 2022, 00:00 IST

ਐਸ.ਏ.ਐਸ.ਨਗਰ (ਮੋਹਾਲੀ) ਅਤੇ ਨਿਊ ਚੰਡੀਗੜ੍ਹ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤਾਂ ਜੋ ਜ਼ਮੀਨੀ ਪੱਧਰ ਉਤੇ ਹੋ ਰਹੇ ਵਿਕਾਸ ਬਾਰੇ ਜਾਣਿਆ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਪਰ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੀਤੇ ਜਾ ਰਹੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। 

ਕੈਬਨਿਟ ਮੰਤਰੀ ਨੇ ਏਅਰੋ-ਸਿਟੀ, ਆਈ.ਟੀ. ਸਿਟੀ, ਸੈਕਟਰ 88-89, ਸੈਕਟਰ-78 ਵਿੱਚ ਸਪੋਰਟਸ ਕੰਪਲੈਕਸ, ਪੂਰਬ ਪ੍ਰੀਮੀਅਮ ਅਪਾਰਟਮੈਂਟਸ, ਈਕੋ ਸਿਟੀ 1 ਅਤੇ 2, ਮੈਡੀਸਿਟੀ, ਪਿੰਡ ਸਿੰਹਪੁਰ ਵਿੱਚ 20 ਐਮ.ਜੀ.ਡੀ. ਵਾਟਰ ਟ੍ਰੀਟਮੈਂਟ ਪਲਾਂਟ, ਸੈਕਟਰ-83 ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਦੌਰਾ ਕਰਨ ਤੋਂ ਇਲਾਵਾ ਮੋਹਾਲੀ ਵਿਖੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਨਿਊ ਚੰਡੀਗੜ੍ਹ ਤੱਕ ਪੀ.ਆਰ.-7 ਸੜਕ ਦੇ ਨਿਰਮਾਣ ਅਤੇ ਹੋਰ ਮਾਸਟਰ ਪਲਾਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦਦਾਰਾਂ ਨੂੰ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਸੌਂਪਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਆਲ੍ਹਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਪਾਰਕ ਅਤੇ ਰਿਹਾਇਸ਼ੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸ੍ਰੀ ਅਮਨ ਅਰੋੜਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ੀ ਨਾਲ ਵਿਕਸਤ ਹੋ ਰਹੇ ਮੋਹਾਲੀ ਦੇ ਵਿਕਾਸ ਦੀ ਭਵਿੱਖੀ ਮੰਗ ਨੂੰ ਧਿਆਨ ਵਿੱਚ ਰੱਖਦੀਆਂ ਗਮਾਡਾ ਵੱਲੋਂ ਸੈਕਟਰ-83 ਵਿੱਚ ਸਥਿਤ ਮੌਜੂਦਾ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੀ ਸਮਰੱਥਾ ਨੂੰ ਨਵੀਨਤਮ ਐਸ.ਬੀ.ਆਰ. ਤਕਨੀਕ ਨਾਲ 10 ਐਮ.ਜੀ.ਡੀ. ਤੋਂ 15 ਐਮ.ਜੀ.ਡੀ. ਤੱਕ ਕਰਨ ਲਈ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਜੂਨ, 2023 ਤੱਕ ਮੁਕੰਮਲ ਕੀਤਾ ਜਾਵੇ ਅਤੇ ਸੋਧੇ ਗਏ ਪਾਣੀ ਦੀ ਵਰਤੋਂ ਫਲੱਸ਼ਿੰਗ ਅਤੇ ਪਲਾਂਟੇਸ਼ਨ ਲਈ ਕੀਤੀ ਜਾਵੇ।  

ਗਮਾਡਾ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਨੇ ਮੋਹਾਲੀ ਅਤੇ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਜੌਲੀ ਹੈੱਡਵਰਕਸ ਤੋਂ ਆਉਣ ਵਾਲੇ ਪਾਣੀ ਨੂੰ ਸੋਧਣ ਲਈ ਪਿੰਡ ਸਿੰਹਪੁਰ ਵਿੱਚ 20 ਐਮ.ਜੀ.ਡੀ. ਵਾਟਰ ਟ੍ਰੀਟਮੈਂਟ ਪਲਾਂਟ ਵੀ ਕਾਰਜਸ਼ੀਲ ਕਰ ਦਿੱਤਾ ਹੈ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰੇ ਸਮੇਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਗਮਾਡਾ ਦੇ ਮੁੱਖ ਇੰਜਨੀਅਰ ਸ੍ਰੀ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , New Chandigarh , Sinhpur , Sewerage treatment plant , STP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD