Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਪੁਲਿਸ ਸਾਂਝ ਕੇਂਦਰ ਵੱਲੋਂ ਹੈਬੋਵਾਲ ਕਲਾਂ ਦੇ ਮਾਨਵਤਾ ਧਾਮ ਵਿਖੇ ਥੈਲੇਸੀਮੀਆ ਪੀੜਿਤ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈ ਕਰਵਾਈ ਉਪਲਬੱਧ

ਇਸ ਪਹਿਲਕਦਮੀ 'ਚ ਜ਼ਿੰਦਗੀ ਲਾਈਵ ਫਾਊਂਡੇਸ਼ਨ ਦਾ ਰਿਹਾ ਵਿਸ਼ੇਸ਼ ਯੋਗਦਾਨ

Health, Ludhiana, Punjab Police Sanjh Kendra, Thalassemia, Kaustubh Sharma

Web Admin

Web Admin

5 Dariya News

ਲੁਧਿਆਣਾ , 11 Sep 2022

Last updated on: Sep 11, 2022, 00:00 IST

ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਆਈ.ਪੀ.ਐਸ. ਅਤੇ ਏ.ਡੀ.ਸੀ.ਪੀ. ਹਰਕਮਲ ਕੌਰ ਪੀ.ਪੀ.ਐਸ. ਦੀ ਅਗਵਾਈ ਹੇਠ, ਪੰਜਾਬ ਪੁਲਿਸ ਸਾਂਝ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਲੋਕ ਭਲਾਈ ਦੀ ਰਾਹ ਤੇ ਚੱਲਦਿਆਂ ਸਥਾਨਕ ਮਾਨਵਤਾ ਧਾਮ ਹੈਬੋਵਾਲ ਕਲਾਂ, ਲੁਧਿਆਣਾ ਵਿਖੇ ਜ਼ਿੰਦਗੀ ਲਾਈਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਥੈਲੇਸੀਮੀਆ ਪੀੜਿਤ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈ ਉਪਲਬੱਧ ਕਰਵਾਈ ਗਈ ਹੈ।

ਇਸ ਮੌਕੇ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ਼੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਿਸ ਹਰ ਵੇਲੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੀ ਹੈ ਅਤੇ ਇਸ ਸਮਾਗਮ ਮੌਕੇ 35 ਲੋੜਵੰਦ ਥੈਲੇਸੀਮੀਆ ਪੀੜ੍ਹਤ ਮਰੀਜ਼ਾਂ ਨੂੰ ਮੁਫਤ ਦਵਾਈ ਉਪਲਬੱਧ ਕਰਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਸਾਂਝ ਕੇਂਦਰ ਪਹਿਲਾਂ ਵੀ ਮੈਡੀਕਲ ਕੈਂਪ, ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਚਲਾ ਰਿਹਾ ਹੈ।

ਜ਼ਿੰਦਗੀ ਲਾਈਵ ਫਾਊਂਡੇਸ਼ਨ ਦੇ ਪ੍ਰਧਾਨ ਸ਼੍ਰੀ ਰਾਜੇਸ਼ ਕਪੂਰ ਨੇ ਦੱਸਿਆ ਕਿ ਜ਼ਿੰਦਗੀ ਲਾਈਵ ਪਿਛਲੇ ਕਰੀਬ 12 ਸਾਲਾਂ ਤੋਂ ਥੈਲੇਸੀਮਿਕ ਮਰੀਜ਼ਾਂ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਥੈਲੇਸੀਮਿਆ ਇੱਕ ਅਜਿਹਾ ਜਮਾਂਦਰੂ ਰੋਗ ਹੈ ਜਿਸ ਵਿੱਚ ਮਰੀਜ਼ ਦਾ ਸ਼ਰੀਰ ਖੁਦ ਤੋਂ ਖੂਨ ਬਣਾਉਣ ਵਿੱਚ ਅਸਮਰੱਥ ਹੁੰਦਾ ਹੈ। ਉਸ ਨੂੰ ਬੋਨ ਮੈਰੋ ਟਰਾਂਸਪਲਾਂਟ, ਜੋ ਕਿ ਇੱਕ ਬਹੁਤ ਮਹਿੰਗਾ ਇਲਾਜ ਹੈ, ਤੋਂ ਬਿਨ੍ਹਾਂ ਸਾਰੀ ਉਮਰ ਖੂਨ ਚੜਾਉਣਾ ਪੈਂਦਾ ਹੈ ਅਤੇ ਦਵਾਈ ਖਾਣੀ ਪੈਂਦੀ ਹੈ। 

ਉਨ੍ਹਾਂ ਪੁਲਿਸ ਕਮਿਸ਼ਨਰ ਸ਼੍ਰੀ ਕੌਸਤਭ ਸ਼ਰਮਾ ਅਤੇ ਪੰਜਾਬ ਪੁਲਿਸ ਸ਼ਾਂਝ ਕੇਂਦਰ ਵੱਲੋਂ ਕੀਤੇ ਉੱਦਮ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਲੋੜਵੰਦ ਮਰੀਜ਼ਾਂ ਦੀ ਮਦਦ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪੁਲਿਸ ਸਾਂਝ ਕੇਂਦਰ ਦੇ ਮਲਾਜ਼ਮ, ਜ਼ੋਨ ਇੰਚਾਰਜ ਏ.ਐਸ.ਆਈ. ਸ. ਹਰਦਿਆਲ ਸਿੰਘ ਏ.ਐਸ.ਆਈ. ਰਾਕੇਸ਼ ਕੁਮਾਰ, ਸੁਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

 

Tags: Health , Ludhiana , Punjab Police Sanjh Kendra , Thalassemia , Kaustubh Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD