Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਖੇਡਾਂ ਵਤਨ ਪੰਜਾਬ ਦੀਆਂ-2022, ਫਤਿਹਗੜ੍ਹ ਸਾਹਿਬ ਜ਼ਿਲੇ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ

ਪੰਜਾਬ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ ਮੁੱਖ ਮਕਸਦ : ਮੀਤ ਹੇਅਰ

Sports News, Punjab Khed Mela 2022, Khedan Watan Punjab Diyan, Fatehgarh Sahib, Basketball, Jarnail Singh, Rahuldeep Singh, Swati Chauhan, Lakshdeep Singh

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Sep 2022

Last updated on: Sep 11, 2022, 00:00 IST

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਜਿੱਥੇ ਵੱਖ-ਵੱਖ ਖੇਡਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਵੈਟਰਨ ਖਿਡਾਰੀ ਜੌਹਰ ਦਿਖਾ ਰਹੇ ਹਨ ਉਥੇ ਫਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਇਕ ਪਰਿਵਾਰ ਅਜਿਹਾ ਵੀ ਹੈ ਜਿਸ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਪਤੀ-ਪਤਨੀ ਅਤੇ ਦਾਦਾ-ਪੋਤਾ ਹਿੱਸਾ ਲੈ ਰਹੇ ਹਨ। ਪਰਿਵਾਰ ਦਾ ਮੁੱਖ ਮੈਂਬਰ ਰਾਹੁਲਦੀਪ ਸਿੰਘ ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਵੀ ਜੋ ਬਲਾਕ ਤੇ ਜ਼ਿਲਾ ਪੱਧਰ ਦੇ ਖੇਡ ਮੁਕਾਬਲਿਆਂ ਦਾ ਪ੍ਰਬੰਧਕ ਵੀ ਹੈ, ਖੁਦ ਬਾਸਕਟਬਾਲ ਵਿੱਚ ਹਿੱਸਾ ਲੈਣ ਦੇ ਨਾਲ ਉਸ ਦੇ ਪਿਤਾ, ਪਤਨੀ ਤੇ ਪੁੱਤਰ ਵੱਲੋਂ ਵੀ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ।

ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਵਿੱਚ 21 ਤੋਂ 40 ਸਾਲ ਉਮਰ ਵਰਗ ਵਿੱਚ ਭਾਗ ਲੈ ਰਹੇ ਹਨ। ਉਸ ਦੇ ਪਿਤਾ ਜਰਨੈਲ ਸਿੰਘ, ਜੋ ਵਾਲੀਬਾਲ ਦੇ ਨੈਸ਼ਨਲ ਪੱਧਰ ਦੇ ਖਿਡਾਰੀ ਹਨ, ਉਹ ਸਰਹਿੰਦ-ਫਤਹਿਗੜ੍ਹ ਸਾਹਿਬ ਬਲਾਕ ਵਿੱਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਵਾਲੀਬਾਲ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਚੌਹਾਨ ਵੀ 21 ਤੋਂ 40 ਸਾਲ ਉਮਰ ਗਰੁੱਪ ਵਿੱਚ ਵਾਲੀਬਾਲ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। 

ਖਿਡਾਰੀ ਪਤੀ-ਪਤਨੀ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ 14 ਸਾਲ ਵਿੱਚ ਬਾਸਕਟਬਾਲ ਦੇ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਿਹਾ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ। 

ਫਤਹਿਗੜ੍ਹ ਸਾਹਿਬ ਦਾ ਇਹ ਪਰਿਵਾਰ ਬਾਕੀ ਪਰਿਵਾਰਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਖੇਡਾਂ ਹੀ ਮੁੱਖ ਜ਼ਰੀਆ ਹੈ ਜਿਨ੍ਹਾਂ ਨਾਲ ਨੌਜਵਾਨਾਂ ਦੀ ਊਰਜਾ ਚੈਨੇਲਾਈਜ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ‘ਰੰਗਲਾ ਪੰਜਾਬ, ਖੇਡਦਾ ਪੰਜਾਬ’ ਸਿਰਜਣ ਦਾ ਸੁਫਨਾ ਸਕਾਰ ਹੁੰਦਾ ਨਜ਼ਰ ਆ ਰਿਹਾ ਹੈ।

 

Tags: Sports News , Punjab Khed Mela 2022 , Khedan Watan Punjab Diyan , Fatehgarh Sahib , Basketball , Jarnail Singh , Rahuldeep Singh , Swati Chauhan , Lakshdeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD