Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਧੂ ਮੂਸੇਵਾਲਾ ਕਤਲ ਕਾਂਡ: ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਮੁੱਖ ਸ਼ੂਟਰ ਦੀਪਕ ਮੁੰਡੀ ਆਪਣੇ ਦੋ ਸਾਥੀਆਂ ਸਣੇ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ

ਗੈਂਗ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੀ ਗੱਲ ਵੀ ਕਬੂਲੀ

Gaurav Yadav, Punjab Police, Police, Punjab Admin, Director General of Police Punjab, DGP Punjab, Lawrence Bishnoi, Gangster Lawrence Bishnoi, Salman Khan, Kapil Pandit, Sampat Nehra, Goldy Brar, Gangster Goldy Brar

Web Admin

Web Admin

5 Dariya News

ਚੰਡੀਗੜ੍ਹ , 11 Sep 2022

Last updated on: Sep 11, 2022, 00:00 IST

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਕੀਤਾ ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਕਾਤਲ ਦੀਪਕ ਮੁੰਡੀ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ, ਜਿਸਦੀ  29 ਮਈ ਨੂੰ ਗੈਂਗਸਟਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ, 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।

ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲੇ ਦੇ ਖਰੀਬਾੜੀ ਪੁਲਿਸ ਸਟੇਸ਼ਨ ਦੇ ਖੇਤਰ ਵਿਚ ਭਾਰਤ-ਨੇਪਾਲ ਚੌਕੀ ਨੇੜੇ ਸ਼ਨੀਵਾਰ ਨੂੰ ਦੀਪਕ ਮੁੰਡੀ ਦੇ ਨਾਲ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਕਪਿਲ ਪੰਡਿਤ ਅਤੇ ਰਾਜਿੰਦਰ ਉਰਫ ਜੋਕਰ ਵਜੋਂ ਹੋਈ ਹੈ। ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਸ਼ਨੀਵਾਰ ਦੇਰ ਰਾਤ ਮੁੰਡੀ ਅਤੇ ਉਸਦੇ ਦੋ ਸਾਥੀਆਂ ਨੂੰ ਹਵਾਈ ਰਸਤੇ ਰਾਹੀਂ ਪੰਜਾਬ ਲੈ ਕੇ ਆਈ।

ਇਨ੍ਹਾਂ ਤਿੰਨ ਗ੍ਰਿਫ਼ਤਾਰੀਆਂ ਨਾਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 23 ਹੋ ਗਈ ਹੈ ਜਦਕਿ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਇੱਕ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਨਾਮੀ ਦੋ ਸ਼ੂਟਰਾਂ ਨੂੰ ਮਾਰ ਮੁਕਾਇਆ ਸੀ । ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਹੋਰ ਸ਼ੂਟਰਾਂ ਦੀ ਪਛਾਣ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ, ਜਿਨ੍ਹਾਂ ਨਾਲ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ, ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਮੁੰਡੀ ਅਤੇ ਕਪਿਲ ਦੋਵੇਂ ਇਕੱਠੇ ਰਹਿ ਰਹੇ ਸਨ ਅਤੇ ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ (ਮੁੱਖ ਸਾਜ਼ਿਸ਼ਕਰਤਾ) ਦੇ ਨਿਰਦੇਸ਼ਾਂ 'ਤੇ ਲਗਾਤਾਰ ਆਪਣੇ ਟਿਕਾਣੇ ਬਦਲ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਮੁੰਡੀ ਅਤੇ ਕਪਿਲ ਹਰਿਆਣਾ, ਰਾਜਸਥਾਨ, ਗੁਜਰਾਤ, ਯੂਪੀ ਅਤੇ ਪੱਛਮੀ ਬੰਗਾਲ ਸੂਬਿਆਂ ਵਿੱਚ ਰੁਕੇ ਅਤੇ ਕਿਹਾ ਕਿ  ਜੋਕਰ, ਜੋ ਪਹਿਲਾਂ ਹੀ ਨੇਪਾਲ ਵਿੱਚ ਸੀ।

ਪੱਛਮੀ ਬੰਗਾਲ ਵਿੱਚ ਸੁਰੱਖਿਅਤ ਦਾਖਲ ਹੋਣ ਲਈ ਮੁੰਡੀ ਅਤੇ ਕਪਿਲ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਨੇਪਾਲ ਵਿੱਚ ਸੁਰੱਖਿਅਤ ਥਾਂ 'ਤੇ ਲਿਜਾਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਨੇ ਮੁੰਡੀ ਅਤੇ ਕਪਿਲ ਨੂੰ ਫਰਜ਼ੀ ਪਾਸਪੋਰਟਾਂ 'ਤੇ ਦੁਬਈ 'ਚ ਸੈਟਲ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਵਾਂ ਨੂੰ ਨੇਪਾਲ ਜਾਂ ਥਾਈਲੈਂਡ ਵਿੱਚ ਆਪਣੇ ਜਾਅਲੀ ਪਾਸਪੋਰਟ ਮਿਲਣੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਈ ਲਈ ਚਲੇ ਜਾਣਾ ਸੀ।

ਕਪਿਲ ਪੰਡਿਤ ਨੇ ਸਲਮਾਨ ਖਾਨ ਨੂੰ ਵੀ ਮਾਰਨ ਦੀ ਰਚੀ ਸੀ ਸਾਜ਼ਿਸ਼ 

ਕਪਿਲ ਪੰਡਿਤ, ਜੋ  ਰਾਜਸਥਾਨ ਦੇ ਜ਼ਿਲ੍ਹਾ ਚੁਰੂ ਵਿਚ ਉਸ ਦੇ ਜੱਦੀ ਪਿੰਡ ਬੇਵੜ ਦੇ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ 'ਚ ਬੰਦ ਸੀ, ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਾਲ 2021 ਵਿਚ ਪੈਰੋਲ 'ਤੇ ਬਾਹਰ ਆਇਆ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਦੋਂ ਹੀ ਉਸ ਨਾਲ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਲਮਾਨ ਖਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ। ਕਪਿਲ ਨੇ ਖੁਲਾਸਾ ਕੀਤਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ 'ਤੇ ਪਹਿਲਾਂ ਵੀ ਉਸਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਦੇਸ਼ਾਂ ਨੂੰ ਫਰਾਰ ਹੋਏ ਗੈਂਗਸਟਰਾਂ ਨੂੰ ਫੜਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਲਦੀ ਹੀ ਉਸਨੂੰ ਭਾਰਤ ਹਵਾਲੇ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ 24 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੀਆਂ ਪ੍ਰਾਪਤੀਆਂ ਵਿੱਚ ਇਹ ਇੱਕ ਹੋਰ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਐਤਵਾਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਛੇ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।

ਡੱਬੀ: ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਹੁਣ ਤੱਕ ਦੀ ਰਿਪੋਰਟ

ਕੁਲ ਦੋਸ਼ੀ = 35

ਗ੍ਰਿਫਤਾਰ = 23

ਮਾਰੇ ਗਏ = 2

ਵਿਦੇਸ਼ ਰਹਿੰਦੇ= 4

ਬਕਾਇਆ ਗ੍ਰਿਫਤਾਰੀਆਂ/ਭਗੌੜੇ/ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ = 6

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Lawrence Bishnoi , Gangster Lawrence Bishnoi , Salman Khan , Kapil Pandit , Sampat Nehra , Goldy Brar , Gangster Goldy Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD