Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਭਾਸ਼ਾ ਵਿਭਾਗ ਫਾਜ਼ਿਲਕਾ ਨੇ ਜਲਾਲਾਬਾਦ ਦੇ ਐਫ਼ੀਸੈਂਟ ਕਾਲਜ ਵਿਖੇ ‘ਕਵੀ ਦਰਬਾਰ ਤੇ ਸਨਮਾਨ ਸਮਾਰੋਹ’ ਦਾ ਕੀਤਾ ਆਯੋਜਨ

ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਕਵੀਆਂ ਨੇ ਆਪਣੀਆ ਕਵਿਤਾਵਾਂ ਦੇ ਰੰਗ ਬਿਖੇਰੇ

Azadi Ka Amrit Mahotsav, 75th Anniversary of Indian Independence, 75th years of Independence, Fazilka, Book

Web Admin

Web Admin

5 Dariya News

ਫਾਜ਼ਿਲਕਾ , 12 Sep 2022

ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਸਾਹਿਤ ਸਭਾ ਜਲਾਲਾਬਾਦ ਦੇ ਸਹਿਯੋਗ ਨਾਲ ‘ਕਵੀ ਦਰਬਾਰ ਤੇ ਸਨਮਾਨ ਸਮਾਰੋਹ’ ਦਾ ਆਯੋਜਨ ਜਲਾਲਾਬਾਦ ਦੇ ਐਫ਼ੀਸੈਂਟ ਕਾਲਜ ਵਿਖੇ ਕੀਤਾ ਗਿਆ। ਜਿਸ ਵਿੱਚ ਫਿਰੋਜ਼ਪੁਰ ਤੋਂ ਕਵੀ ਸੁਖਜਿੰਦਰ, ਕਵੀ ਮਨਦੀਪ ‘ਲੁਧਿਆਣਾ’, ਅਬੋਹਰ ਤੋਂ ਵਿਜੈਅੰਤ ਜੁਨੇਜਾ ਅਤੇ ਮਲੋਟ ਤੋਂ ਸ਼ਾਇਰ ਜਗਜੀਤ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਆਪਣੀਆ ਕਵਿਤਾਵਾਂ ਦੇ ਰੰਗ ਬਿਖੇਰੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਕਾਸ਼ ਦੋਸ਼ੀ ਨੇ ਸਿਰਕਤ ਕੀਤੀ। 

ਸਾਹਿਤ ਸਭਾ ਜਲਾਲਾਬਾਦ ਦੇ ਸਕੱਤਰ ਸ਼੍ਰੀ ਸੰਦੀਪ ਝਾਬ ਅਤੇ ਖੋਜ਼ ਅਫ਼ਸਰ ਪਰਮਿੰਦਰ ਸਿੰਘ ਨੇ ਮੰਚ ਸੰਚਾਲਣ ਦੀ ਭੂਮਿਕਾ ਬਾਖੂਬੀ ਨਿਭਾਈ। ਜ਼ਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਭੁਪਿੰਦਰ ਉਤਰੇਜਾ ਅਤੇ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਅਤੇ ਸਥਾਨਕ ਸਾਹਿਤਕਾਰਾਂ, ਲੇਖਕਾਂ ਦਾ ਸਵਾਗਤ ਕੀਤਾ। ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਕਿ ਇਨ੍ਹਾਂ ਕਵੀਆਂ ਦੁਆਰਾ ਜਿਥੇ ਸਮਾਜ ਦੀਆਂ ਬੁਰਾਈਆਂ ਤੇ ਚੋਟ ਕਰਦੀਆਂ ਕਵਿਤਾਵਾਂ ਪੇਸ਼ ਕੀਤੀਆ, ਉਥੇ ਅੱਜ ਦੇ ਨਿੱਘਰ ਰਹੇ ਸਮਾਜ ਅਤੇ ਪੜ੍ਹਨ-ਲਿਖਣ ਦੇ ਘੱਟ ਰਹੇ ਰੁਝਾਂਣ ਆਦਿ ਵਿਸ਼ਿਆਂ ਤੇ ਕਵਿਤਾਵਾ ਵੀ ਪੜ੍ਹੀਆ।

ਇਸ ਤੋਂ ਇਲਾਵਾ ਇਸ ਕਵੀ ਦਰਬਾਰ ਵਿੱਚ ਗੋਪਾਲ ਬਜਾਜ, ਮੀਨਾ ਮਹਿਰੋਕ, ਜਸਕਰਨ ਜੀਤ, ਨਰਿੰਦਰ ਪਾਲ ਮੁੰਜਾਲ, ਪ੍ਰਵੇਸ਼ ਖੰਨਾ, ਪ੍ਰੀਤੀ ਬਬੂਟਾ, ਦੀਪਕ ਨਾਰੰਗ, ਜਤਿੰਦਰ ਆਰਿਆ (ਫਾਜ਼ਿਲਕਾ), ਸਤਨਾਮ ਸਿੰਘ (ਅਬੋਹਰ), ਜੀ.ਐਸ ਗੁਰਦਿੱਤ ਅਤੇ ਸਾਹਿਤ ਸਭਾ ਦੇ ਹੋਰ ਮੈਂਬਰਾਂ ਵੱਲੋਂ ਵੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੇ ਸ਼੍ਰੀ ਰਜਿੰਦਰ ‘ਮਾਜ਼ੀ’ ਵੱਲੋਂ ਸੰਪਾਦਿਤ ਕੀਤਾ ਮੈਗਜ਼ੀਨ ‘ਮੇਲਾ’ ਦਾ ਬਲਵੰਤ ਗਾਰਗੀ ਵਿਸ਼ੇਸ਼ ਅੰਕ ਵੀ ਰਿਲੀਜ਼ ਕੀਤਾ ਗਿਆ।

ਸਾਹਿਤ ਸਭਾ ਦੇ ਸੀਨੀਅਰ ਮੈਂਬਰ ਅਤੇ ਲੇਖਕ ਸ. ਬਲਬੀਰ ਸਿੰਘ ਰਹੇਜਾ ਨੂੰ ਉਹਨਾਂ ਦੇ ਸਾਹਿਤਕ ਕਾਰਜਾਂ ਲਈ “ਜੀਵਨ ਭਰ ਸਾਹਿਤਕ ਪ੍ਰਾਪਤੀ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ ਅਤੇ ਆਏ ਹੋਏ ਕਵੀਆਂ ਤੇ ਹੋਰ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ, ਕਿਤਾਬਾਂ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੇ ਪ੍ਰਬੰਧਾਂ ਵਿੱਚ ਸਾਹਿਤ ਸਭਾ ਜਲਾਲਾਬਾਦ ਦੇ ਸਮੂਹ ਮੈਂਬਰਾਂ, ਐਫ਼ੀਸ਼ੈਂਟ ਕਾਲਜ ਦੇ ਸਟਾਫ ਅਤੇ ਸ਼੍ਰੀ ਰਾਹੁਲ ਬਾਘਲਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਾਹਿਤ ਸਭਾ ਜਲਾਲਾਬਾਦ ਦੇ ਸਰਪ੍ਰਸਤ ਸ਼੍ਰੀ ਬਲਬੀਰ ਸਿੰਘ ਪੁਆਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।         

 

Tags: Azadi Ka Amrit Mahotsav , 75th Anniversary of Indian Independence , 75th years of Independence , Fazilka , Book

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD