Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ

ਖੇਡ ਮੰਤਰੀ ਮੀਤ ਹੇਅਰ ਵੱਲੋਂ ਉਚੇਚੇ ਤੌਰ ਤੇ ਸਮਾਗਮ ਵਿੱਚ ਕੀਤੀ ਗਈ ਸ਼ਿਰਕਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Anmol Gagan Mann, Anmol Gagan Maan, Khedan Watan Punjab Deyan 2022, Punjab Khed Mela 2022 , Khedan Watan Punjab Diyan

Web Admin

Web Admin

5 Dariya News

ਐਸ.ਏ.ਐਸ.ਨਗਰ , 12 Sep 2022

Last updated on: Sep 12, 2022, 00:00 IST

ਆਦਮੀ ਆਪਣੀ ਲਗਨ ਅਤੇ ਮਿਹਨਤ ਨਾਲ ਵੱਡੇ ਤੋਂ ਵੱਡਾ ਟੀਚਾ ਸਰ ਕਰ ਸਕਦਾ ਹੈ । ਤੁਸੀ ਸਾਰੇ ਪੰਜਾਬ ਦੇ ਜੰਮਪਲ ਹੋ, ਜਿਨ੍ਹਾਂ ਨੇ ਮਿਹਨਤ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਹਰ ਖੇਤਰ ਵਿੱਚ ਮੱਲਾ ਮਾਰੀਆ ਹਨ । ਮੈਨੂੰ ਪੂਰਨ ਆਸ ਹੈ ਕਿ ਤੁਹਾਡੇ ਵਿੱਚੋਂ ਆਉਣ ਵਾਲੇ ਕੁੱਝ ਸਾਲਾ ਵਿੱਚ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਵਿੱਚ ਮੈਂਡਲ ਹਾਸਲ ਕਰ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਕਰਨਗੇ । 

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਇਹ ਪਹਿਲੀ ਵਾਰ ਇਸ ਵੱਡੇ ਪੱਧਰ ਦਾ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਜਿੱਥੇ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀ ਬਲਾਕ ਪੱਧਰ ਤੋਂ ਜਿੱਤ ਕੇ ਸੂਬਾ ਪੱਧਰ ਤੱਕ ਖੇਡਣਗੇ ਤੇ ਸਰਕਾਰ ਵੱਲੋਂ ਖੇਡ ਨੀਤੀ ਮੁਤਾਬਿਕ ਉਨ੍ਹਾਂ ਦੀ ਗਰੇਡੇਸ਼ਨ ਅਤੇ ਕਰੋੜਾ ਰੁਪਏ ਦੇ ਇਨਾਮ ਦਿੱਤੇ ਜਾਣਗੇ । ਇਹ ਬਿਆਨ ਮੈਡਮ ਅਨਮੋਲ ਗਗਨ ਮਾਨ ਸੈਰ ਸਪਾਟਾ ਅਤੇ ਸੱਭਿਆਚਾਰਕ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਅੱਜ ਐਸ.ਏ.ਐਸ ਨਗਰ ਦੇ ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ 78 ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਅਧੀਨ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ ਕਰਦਿਆ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਦਿੱਤਾ ਗਿਆ । 

ਇਸ ਸਮਾਗਮ ਵਿੱਚ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਖੇਡ ਮੰਤਰੀ ਉਚੇਚੇ ਤੌਰ ਤੇ ਸ਼ਾਮਲ ਹੋਏ । ਉਨ੍ਹਾਂ ਵੱਲੋਂ ਵੀ ਬੱਚਿਆ ਦੀ ਹੌਸਲਾ ਅਫ਼ਜਾਈ ਕਰਦਿਆ ਕਿਹਾ ਗਿਆ ਕਿ ਪੰਜਾਬ ਵਿੱਚ ਪਹਿਲਾ ਕਦੇ ਵੀ ਖੇਡਾਂ ਪ੍ਰਤੀ ਅਜਿਹਾ ਮਾਹੌਲ ਨਹੀ ਬਣਿਆ ਸੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਸਫ਼ਲਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਸ ਬਲਾਕ ਵਿੱਚ ਪਹਿਲਾ 200 ਤੋਂ ਵੱਧ ਖਿਡਾਰੀ ਨਹੀ ਸਨ ਹੁੰਦੇ ਹੁਣ ਇਨ੍ਹਾਂ ਖੇਡਾਂ ਵਿੱਚ ਬਲਾਕ ਪੱਧਰ ਤੇ 3500 ਦੇ ਕਰੀਬ ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਜਦਕਿ ਡੇਰਾਬਸੀ ਬਲਾਕ ਵਿੱਚ 4200 ਖਿਡਾਰੀਆਂ ਵੱਲ਼ੋਂ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਗਈ । 

ਉਨ੍ਹਾਂ ਇਨ੍ਹਾਂ ਖੇਡਾਂ ਦਾ ਸਫ਼ਲਤਾਪੂਰਵਕ ਆਯੋਜਨ ਕਰਨ ਲਈ ਜਿਲ੍ਹਾਂ ਪ੍ਰਸ਼ਾਸਨ , ਕੋਚਾ, ਅਧਿਆਪਕਾ ਅਤੇ ਜਿਲ੍ਹਾ ਖੇਡ ਵਿਭਾਗ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਉਤਸ਼ਾਹ ਦੇਖ ਕੇ ਸਾਨੂੰ ਆਸ ਹੈ ਕਿ ਅਗਲੇ 5-7 ਸਾਲਾ ਵਿੱਚ ਪੰਜਾਬ ਵਿੱਚੋਂ ਕੌਮਾਂਤਰੀ ਪੱਧਰ ਦੇ ਵੱਡੇ ਖਿਡਾਰੀ ਉਭਰ ਕੇ ਅੱਗੇ ਆਉਂਣਗੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਭਾਵਨਾ ਨੂੰ ਮੁੜ ਤੋਂ ਪ੍ਰਫੁੱਲਤ ਕਰਨ ਲਈ ਦਿਨ ਰਾਤ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਸਾਨੂੰ ਆਸ ਹੈ ਕਿ ਪੰਜਾਬ ਛੇਤੀ ਹੀ ਭਾਰਤ ਦਾ ਖੇਡਾਂ ਦੇ ਖੇਤਰ ਵਿੱਚ ਨੰਬਰ ਇੱਕ ਸੂਬਾ ਬਣੇਗਾ । 

ਇਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੀ ਸੰਬੋਧਨ ਕਰਦਿਆ ਭਾਗ ਲੈਣ ਵਾਲੇ ਖਿਡਾਰੀਆਂ,ਕੋਚਾਂ ਅਤੇ ਉਨ੍ਹਾਂ ਦੇ ਅਧਿਆਪਕਾ ਨੂੰ ਵਧਾਈ ਪੇਸ਼ ਕੀਤੀ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਇਸ ਮੌਕੇ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾ ਦਾ ਸਵਾਗਤ ਕੀਤਾ ਗਿਆ।ਖਿਡਾਰੀਆਂ ਵੱਲੋਂ ਖੇਡਾਂ ਨੂੰ ਖੇਡ ਭਾਵਨਾਂ ਨਾਲ ਖੇਡਣ ਦੇ ਮੰਤਵ ਲਈ ਸਹੁੰ ਵੀ ਚੁੱਕੀ ਗਈ । ਪ੍ਰੋਗਰਾਮ ਦੀ ਸੁਰੂਆਤ ਦੌਰਾਨ ਜੁਗਨੀ ਕਲਚਰ ਤੇ ਵੇਅਲਫੇਅਰ ਕਲੱਬ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਦੇ ਅੰਤਰਗਤ ਪੰਜਾਬ ਦੇ ਮਾਰਸ਼ਲ ਆਰਟ ਗੱਤਕੇ ਦਾ ਪ੍ਰਦਰਸ਼ਨ ਅਤੇ ਭੰਗੜਾ, ਗਿੱਧਾ ਵੀ ਪੇਸ਼ ਕੀਤਾ ਗਿਆ ।  

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ,ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਜਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ,ਯੂਥ ਡਿਵੈਲਪਮੈਂਟ ਐਂਡ ਸਪੋਰਟਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਮ ਆਦਮੀ ਪਾਰਟੀ ਦੇ ਜਿਲ੍ਹਾ ਇੰਚਾਰਜ਼ ਮੈਡਮ ਪ੍ਰਭਜੋਤ ਕੌਰ ਤੋਂ ਇਲਾਵਾ ਸਕੂਲਾ ਦੇ ਵਿਦਿਆਰਥੀ,ਕੋਚ,ਅਧਿਆਪਕ, ਸਕੂਲਾ ਦੇ ਵਿਦਿਆਰਥੀ ਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Anmol Gagan Mann , Anmol Gagan Maan , Khedan Watan Punjab Deyan 2022 , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD