Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

2004 ਬੈਚ ਦੇ ਆਈਏਐਸ ਅਧਿਕਾਰੀ ਚੰਦਰ ਗੈਂਦ ਫਰੀਦਕੋਟ ਡਵੀਜਨ ਦੇ ਨਵੇਂ ਕਮਿਸਨਰ ਬਣੇ

ਪੁਲਿਸ ਦੀ ਟੁੱਕੜੀ ਵੱਲੋਂ ਦਿੱਤੇ ਗਾਰਡ ਆਫ ਆਨਰ ਤੋਂ ਬਾਅਦ ਅਹੁਦਾ ਸੰਭਾਲਿਆ

Chander Gaind, Fraidkot Divisional Commissioner, Divisional Commissioner Fraidkot

Web Admin

Web Admin

5 Dariya News

ਫਰੀਦਕੋਟ , 12 Sep 2022

Last updated on: Sep 12, 2022, 00:00 IST

2004 ਬੈਚ ਦੇ ਆਈ.ਏ.ਐਸ ਅਧਿਕਾਰੀ ਚੰਦਰ ਗੈਂਦ ਨੇ ਅੱਜ ਡਿਪਟੀ ਕਮਿਸਨਰ ਅਤੇ ਐਸ.ਐਸ.ਪੀ ਫਰੀਦਕੋਟ ਦੀ ਮੌਜੂਦਗੀ ਵਿੱਚ ਪੁਲਿਸ ਦੀ ਟੁੱਕੜੀ ਵੱਲੋਂ ਪ੍ਰਭਾਵਸਾਲੀ ਗਾਰਡ ਆਫ ਆਨਰ ਤੋਂ ਬਾਅਦ ਡਵੀਜਨਲ ਕਮਿਸਨਰ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ ਹੈ।ਚਾਰਜ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡਵੀਜਨਲ ਕਮਿਸਨਰ ਸ੍ਰੀ ਚੰਦਰ ਗੈਂਦ ਨੇ ਆਪਣੇ ਦਫਤਰ ਵਿਖੇ ਜਿਲਾ ਫਰੀਦਕੋਟ ਦੇ ਸਿਵਲ ਅਤੇ ਪੁਲਿਸ ਪ੍ਰਸਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਜਾਣ-ਪਛਾਣ ਮੀਟਿੰਗ ਕੀਤੀ। 

ਇਸ ਦੌਰਾਨ ਸ੍ਰੀ ਗੈਂਦ ਨੇ ਜੋਰ ਦੇ ਕੇ ਕਿਹਾ ਕਿ ਭਿ੍ਰਸਟਾਚਾਰ ਵਿਰੁੱਧ ਜੀਰੋ ਟੋਲਰੈਂਸ ਦੀ ਨੀਤੀ ਨੂੰ ਸਖਤੀ ਨਾਲ ਅਪਣਾਇਆ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਭਿ੍ਰਸਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਉਨਾਂ ਫਰੀਦਕੋਟ ਡਵੀਜਨ ਅਧੀਨ ਆਉਂਦੇ ਜਿਲਿਆਂ ਜਿਵੇਂ ਕਿ ਬਠਿੰਡਾ, ਫਰੀਦਕੋਟ ਅਤੇ ਮਾਨਸਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਬੰਧਤ ਅਧਿਕਾਰੀਆਂ ਵੱਲੋਂ ਉਨਾਂ ਦੀ ਸ਼ਿਕਾਇਤ ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਆਪਣੀਆਂ ਅਜਿਹੀਆਂ ਸਿਕਾਇਤਾਂ ਸਿੱਧੇ ਉਨਾਂ ਕੋਲ ਦਰਜ ਕਰਵਾਉਣ। 

ਉਨਾਂ ਅੱਗੇ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਿਕਾਇਤਾਂ ਦਾ ਜਲਦੀ ਨਿਪਟਾਰਾ ਕਰਕੇ ਲੋਕਾਂ ਦੀਆਂ ਸਿਕਾਇਤਾਂ ਦੇ ਸਮਾਧਾਣ ਨੂੰ ਤਰਜੀਹ ਦਿੱਤੀ ਜਾਵੇ। ਡਵੀਜਨਲ ਕਮਿਸਨਰ ਨੇ ਫਰੀਦਕੋਟ ਡਵੀਜਨ ਵਿੱਚ ਪੈਂਦੇ ਤਿੰਨੋ  ਜਿਲਿਆਂ ਦੇ ਪ੍ਰਸਾਸਨ ਦਰਮਿਆਨ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਨਾਲ ਪੰਜਾਬ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਵਿੱਚ ਮਦਦ ਮਿਲੇ ਸਕੇ। 

ਇਸੇ ਤਰਾਂ ਰਾਜ ਸਰਕਾਰ ਦੀ ਨਸਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਜਿਲੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਦੇ ਉਪਰਾਲੇ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਜਮੀਨੀ ਪੱਧਰ ‘ਤੇ ਸਰਕਾਰ ਦੀਆਂ ਸਕੀਮਾਂ ਅਤੇ ਨੀਤੀਆਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਸੁਚਾਰੂ ਢੰਗ ਨਾਲ ਪਹੁੰਚਾਉਣ ‘ਤੇ ਵੀ ਧਿਆਨ ਦਿੱਤਾ ਜਾਵੇਗਾ।

ਜਿਕਰਯੋਗ ਹੈ ਕਿ ਸ੍ਰੀ ਗੈਂਦ ਨੂੰ ਆਪਣੀਆਂ ਲੋਕ-ਪੱਖੀ ਪਹਿਲਕਦਮੀਆਂ ਅਤੇ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਲਈ ‘ਪਬਲਿਕ ਡੀਸੀ’ ਵਜੋਂ ਵੀ ਜਾਣਿਆ ਜਾਂਦਾ ਹੈ, ਉਨਾਂ ਨੇ ਡਿਪਟੀ ਕਮਿਸਨਰ ਫਿਰੋਜਪੁਰ ਵਜੋਂ ਆਪਣੇ ਛੋਟੇ ਪਰ ਪ੍ਰਭਾਵਸਾਲੀ ਕਾਰਜਕਾਲ ਦੌਰਾਨ ਇਹ ਨਾਮ ਲੋਕਾਂ ਵਲੋਂ ਹਾਸਲ ਕੀਤਾ। 

ਜਿਕਰਯੋਗ ਹੈ ਕਿ ਚੰਦਰ ਗੈਂਦ ਇਸ ਤੋਂ ਪਹਿਲਾਂ ਫਿਰੋਜਪੁਰ ਦੇ ਡਿਪਟੀ ਕਮਿਸਨਰ, ਪਟਿਆਲਾ ਦੇ ਡਵੀਜਨ ਕਮਿਸਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਸਰਕਾਰ ਵਿੱਚ ਹੋਰ ਅਹਿਮ ਵਿਭਾਗ ਦੀ ਜਿਮੇਵਾਰੀਆਂ ਨੀ ਨਿਭਾ ਚੁੱਕੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐਸ.ਐਸ.ਪੀ. ਸ. ਰਾਜਪਾਲ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ. ਓਸੇਪਚਨ, ਡੀ.ਆਰ.ਓ. ਡਾ. ਅਜੀਤ ਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।    

ਵਿਲੱਖਣ ਪਹਿਲਕਦਮੀਆਂ ਕਰਨ ਲਈ ਪ੍ਰਸਿੱਧ, ਸ੍ਰੀ ਗੈਂਦ ਡਵੀਜਨ ਵਿੱਚ ਕੁਝ ਨਵੇਂ ਪ੍ਰੋਜੈਕਟ ਕਰਨਗੇ ਲਾਗੂ

ਚੰਦਰ ਗੈਂਦ ਨੂੰ ਆਪਣੀ ਤੈਨਾਤੀ ਵਾਲੇ ਜਿਲਿਆਂ ਵਿੱਚ ਵਿਲੱਖਣ ਪਹਿਲਕਦਮੀਆਂ ਕਰਨ ਲਈ ਜਾਣਿਆ ਜਾਂਦਾ ਹੈ । ਬਤੌਰ ਡਿਪਟੀ ਕਮਿਸਨਰ ਫਿਰੋਜਪੁਰ ਉਨਾਂ ਨੇ ‘ਟ੍ਰੀ ਫਾਰ ਗਨ‘ ਪ੍ਰੋਜੈਕਟ ਲਾਗੂ ਕੀਤਾ ਸੀ ਜਿਸ ਤਹਿਤ ਅਸਲਾ ਲਾਇਸੈਂਸ ਲੈਣ ਵਾਲੇ ਬਿਨੈਕਾਰਾਂ ਲਈ ਦਸ ਬੂਟੇ ਲਗਾਉਣੇ ਲਾਜਮੀ ਕੀਤੇ ਗਏ ਸਨ।ਇੰਨਾ ਹੀ ਨਹੀਂ, ਬਿਨੈਕਾਰਾਂ ਨੂੰ ਆਪਣੀ ਅਰਜੀ ਫਾਈਲ ਦੇ ਨਾਲ ਉਨਾਂ ਦੁਆਰਾ ਲਗਾਏ ਗਏ ਬੂਟੇ ਦੀਆਂ ਤਸਵੀਰਾਂ ਵੀ ਜਮਾਂ ਕਰਾਉਣੀਆਂ ਪੈਂਦੀਆਂ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨਾਂ ਨੇ ਅਸਲ ਵਿੱਚ ਬੂਟੇ ਲਗਾਏ ਹਨ ਅਤੇ ਉਨਾਂ ਦੀ ਦੇਖਭਾਲ ਵੀ ਕੀਤੀ ਹੈ। ਇਸੇ ਤਰਾਂ ਉਨਾਂ ਨੇ ਇਕ ਦੁਰਲਭ ਬਿਮਾਰੀ ਤੋਂ ਪੀੜਤ 10ਵੀਂ ਜਮਾਤ ਦੀ ਵਿਦਿਆਰਥਣ ਨੂੰ ਵੀ ਡਿਪਟੀ ਕਮਿਸਨਰ ਦੀ ਡਿਊਟੀ ਇਕ ਦਿਨ ਲਈ ਨਿਭਾਉਂਣ ਦਾ ਕੰਮ ਸੌਂਪ ਕੇ ਇਕ ਦਿਨ ਲਈ ਡੀਸੀ ਬਣਨ ਦਾ ਮੌਕਾ ਦਿੱਤਾ ਸੀ ਤਾਂ ਜੋ ਉਹ ਮੁਸਕਲਾਂ ਦੇ ਬਾਵਜੂਦ ਆਪਣੀ ਜਿਦਗੀ ਵਿਚ ਅਧਿਕਾਰੀ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਪ੍ਰੇਰਿਤ ਹੋ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਵੀਜਨ ਕਮਿਸਨਰ ਨੇ ਕਿਹਾ ਕਿ ਉਹ ਫਰੀਦਕੋਟ ਡਵੀਜਨ ਵਿੱਚ ਅਜਿਹੇ ਕੁਝ ਪ੍ਰੋਜੈਕਟ ਅਤੇ ਨਵੀਆਂ ਪਹਿਲਕਦਮੀਆਂ ਵੀ ਸੁਰੂ ਕਰਨਗੇ।

 

Tags: Chander Gaind , Fraidkot Divisional Commissioner , Divisional Commissioner Fraidkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD