Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ, ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ ਰੈਂਕਿੰਗ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ

ਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਨੂੰ ਕੀਤਾ ਸਨਮਾਨਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Olympic Games, World Championships, Asian and Commonwealth Games

Web Admin

Web Admin

5 Dariya News

ਚੰਡੀਗੜ੍ਹ , 12 Sep 2022

Last updated on: Sep 12, 2022, 00:00 IST

ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਪਿਛਲੇ 18-20 ਸਾਲਾਂ ਦੇ ਅਰਸੇ ਦੌਰਾਨ ਭਾਰਤ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਤਮਗੇ ਜਿੱਤੇ ਹਨ। ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਇਸ ਖੇਡ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਭਾਰਤ ਬਿਹਤਰ ਪ੍ਰਦਰਸ਼ਨ ਦਿਖਾਏਗਾ।

 ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਦੇਰ ਸ਼ਾਮ ਨਿਸ਼ਾਨੇਬਾਜ਼ਾਂ ਦੇ ਸਨਮਾਨ ਸਮਾਰੋਹ ਦੌਰਾਨ ਸੰਬੋਧਤ ਹੁੰਦਿਆਂ ਕਹੀ। ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ ਰੈਂਕਿੰਗ ਦੇ ਸਬੰਧ ਵਿੱਚ ਅੰਕੁਸ਼ ਭਾਰਦਵਾਜ ਸਪੋਰਟਸ ਫਾਊਡੇਸ਼ਨ ਵੱਲੋਂ ਅੰਬਿਕਾ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਸਨਮਾਨ ਸਮਾਰੋਹ ਸਮਾਗਮ ਦੌਰਾਨ ਖੇਡ ਮੰਤਰੀ ਨੇ ਇਸ ਮੌਕੇ ਅੰਜੁਮ ਮੌਦਗਿਲ ਸਮੇਤ ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਗੌਰੀ, ਅਜਿਤੇਸ਼ ਕੌਸ਼ਲ, ਵਿਜੈਵੀਰ ਸਿੱਧੂ, ਉਦੇਵੀਰ ਸਿੱਧੂ, ਵਿਸ਼ਵਾਜੀਤ ਸਿੰਘ, ਸਿਫ਼ਤ ਕੌਰ, ਉਨੀਸ਼, ਸ਼ਿਖਾ ਚੌਧਰੀ, ਨੈਣਾ ਵਰਮਾ, ਸੋਮਿਲ ਚੌਧਰੀ, ਦਿਵੇਸ਼ ਵਰਮਾ, ਦੇਵਾਂਸ਼ ਤੇ ਮਨਰਾਜ ਅਤੇ ਕੋਚ ਦੀਪਾਲੀ ਦੇਸ਼ਪਾਂਡੇ ਸਣੇ ਪਰਵੀਨ ਵਰਮਾ, ਸੁਮੀਤ ਸੋਨੀ, ਅਮਿਤ ਸੂਦ, ਸਾਜਨ ਸ਼ਰਮਾ, ਅਸ਼ਵਨੀ ਸ਼ਰਮਾ ਨੂੰ ਸਨਮਾਨਤ ਕੀਤਾ।

 ਮੀਤ ਹੇਅਰ ਨੇ ਕਿਹਾ ਕਿ ਭਾਰਤ ਨਿਸ਼ਾਨੇਬਾਜ਼ੀ ਖੇਡ ਦਾ ਪ੍ਰਭਾਵ ਇੱਥੋਂ ਤੱਕ ਹੈ ਕਿ ਹਾਲ ਹੀ ਵਿੱਚ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਤਮਗਾ ਸੂਚੀ ਹੋਰ ਵੀ ਬਿਹਤਰ ਹੁੰਦੀ ਜੇ ਨਿਸ਼ਾਨੇਬਾਜ਼ੀ ਖੇਡ ਨੂੰ ਬਾਹਰ ਨਾ ਰੱਖਿਆ ਹੁੰਦਾ। ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਅਭਿਨਵ ਬਿੰਦਰਾ ਦੇਸ਼ ਨੂੰ ਪਹਿਲਾ ਓਲੰਪਿਕ ਚੈਂਪੀਅਨ ਦਿੱਤਾ। 

ਪਿਛਲੇ ਸਮੇਂ ਵਿੱਚ ਹੋਏ ਵਿਸ਼ਵ ਕੱਪ ਵਿੱਚ ਅੰਜੁਮ ਮੌਦਗਿਲ, ਅਰਜੁਨ ਬਬੂਟਾ, ਸਿਫ਼ਤ ਕੌਰ, ਵਿਜੇਵੀਰ ਸਿੰਘ ਸਿੱਧੂ ਨੇ ਤਮਗੇ ਜਿੱਤੇ। ਅੰਜੁਮ ਮੌਦਗਿਲ ਦੀ ਨੰਬਰ ਇਕ ਵਿਸ਼ਵ ਰੈਂਕਿੰਗ ਹਾਸਲ ਕੀਤੀ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਸ ਮਹੀਨੇ ਹੋਣ ਵਾਲੀਆਂ ਕੌਮੀ ਖੇਡਾਂ ਵਿੱਚ ਜਿੱਥੇ ਸਾਡੇ ਪੰਜਾਬ ਦੇ 16 ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ ਉਥੇ ਅਕਤੂਬਰ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 10 ਨਿਸ਼ਾਨੇਬਾਜ਼ ਹਿੱਸਾ ਲੈਣ ਜਾ ਰਹੇ ਹਨ।

 ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਖੇਡ ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। 

ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀ ਨਗਦ ਰਾਸ਼ੀ ਨਾਲ ਸਨਮਾਨੇ ਗਏ। ਨਿਸ਼ਾਨੇਬਾਜ਼ੀ ਖੇਡ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸ਼ੂਟਿੰਗ ਰੇਂਜਾਂ ਨੂੰ ਅੱਪਗ੍ਰੇਡ ਕਰਨ ਲਈ 6 ਕਰੋੜ ਰੁਪਏ ਖਰਚੇ ਜਾ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ 2001 ਦੀਆਂ ਕੌਮੀ ਖੇਡਾਂ ਵਿੱਚ ਪਹਿਲੇ ਸਥਾਨ ਉਤੇ ਸੀ ਪਰ ਹੁਣ ਹੌਲੀ ਹੌਲੀ ਪੰਜਾਬ ਦਾ ਸਥਾਨ ਹੇਠਾਂ ਖਿਸਕਦਾ ਜਾ ਰਿਹਾ ਹੈ। ਨਵੀਂ ਖੇਡ ਨੀਤੀ ਮਾਹਿਰਾਂ ਦੀ ਰਾਏ ਨਾਲ ਬਣਾਈ ਜਾ ਰਹੀ ਹੈ। 

ਗੁਆਂਢੀ ਸੂਬੇ ਹਰਿਆਣਾ, ਉੜੀਸਾ, ਮੱਧ ਪ੍ਰਦੇਸ਼ ਜਿਹੇ ਸੂਬਿਆਂ ਦੀਆਂ ਖੇਡ ਨੀਤੀਆਂ ਤੋਂ ਵੀ ਸੇਧ ਲਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਬੱਸ ਸਿਰਫ ਲੋੜ ਇਸ ਦੀ ਸ਼ਨਾਖਤ ਕਰਕੇ ਸਹੀ ਮੌਕਾ ਦੇਣ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਸਾਜਗਾਰ ਮਾਹੌਲ, ਵਧੀਆ ਖੇਡ ਮੈਦਾਨ, ਕੋਚ, ਖੇਡ ਸਮਾਨ ਅਤੇ ਡਾਈਟ ਦੇਣ ਉਤੇ ਕੰਮ ਕਰ ਰਹੀ ਹੈ। ਉਨਾਂ ਖਿਡਾਰੀਆਂ ਨੂੰ ਸਪਾਂਸਰ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਤੇ ਹਰਿਆਣਾ ਦੇ ਸਾਬਕਾ ਖੇਡ ਡਾਇਰੈਕਟਰ ਜਗਦੀਪ ਸਿੰਘ ਤੇ ਚੰਡੀਗੜ ਦੇ ਐਸ.ਐਸ.ਪੀ. ਕੁਲਦੀਪ ਚਾਹਲ ਨੇ ਵਿਚਾਰ ਸਾਂਝੇ ਕੀਤੇ। ਅੰਕੁਸ਼ ਭਾਰਦਵਾਜ ਤੇ ਸੰਦੀਪ ਵਿਰਕ ਵੱਲੋਂ ਸਮੂਹ ਮਹਿਮਾਨਾਂ ਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਗਿਆ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Olympic Games , World Championships , Asian and Commonwealth Games

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD