Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰ ਪ੍ਰਮੁੱਖ ਕੰਪਨੀਆਂ ਨਾਲ ਕੀਤੀ ਗੱਲਬਾਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਮਿਊਨਿਖ (ਜਰਮਨੀ) , 12 Sep 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ  ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੂੰ ਸੀਈਓ ਮੈਸੇ ਮੁਚੇ ਜੀਐਮਬੀਐਚ ਡਾ. ਰੀਨਹਾਰਡ ਫੀਫਰ ਨੇ ਫੂਡ ਇੰਡਸਟਰੀ ਲਈ ਵਿਸ਼ਵ ਦੇ ਪ੍ਰਮੁੱਖ ਵਪਾਰਕ ਮੇਲੇ ਡ੍ਰਿੰਕਟੈਕ 2022 ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। 

ਸਮਾਗਮ ਵਿੱਚ ਉਦਯੋਗਿਕ ਆਗੂਆਂ ਨਾਲ ਇੱਕ ਤੋਂ ਬਾਅਦ ਇੱਕ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ  ਆਲਮੀ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ।ਸਮਾਗਮ ਦੌਰਾਨ ਭਗਵੰਤ ਮਾਨ ਨੇ ਪ੍ਰਮੁੱਖ ਕੰਪਨੀਆਂ ਜਿਵੇਂ ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰਾਂ ਨਾਲ ਪੰਜਾਬ ਦੇ ਉਦਯੋਗਾਂ ਜਿਵੇਂ ਕਿ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਰਸਾਇਣਾਂ ਲਈ ਟੌਸਿੰਗ ਉਪਕਰਨ, ਬਾਇਓਮਾਸ ਨੂੰ ਊਰਜਾ ਵਿੱਚ ਬਦਲਣ, ਉਦਯੋਗਾਂ ਦੇ ਪਾਣੀ ਨੂੰ ਸੋਧਣ ਅਤੇ ਹੋਰਾਂ ਲਈ ਵੱਖ-ਵੱਖ ਤਕਨਾਲੋਜੀ ਹੱਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਬਾਰੇ ਜਾਣਕਾਰੀ ਦਿੰਦਿਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਬੇ ਸਮੇਂ ਤੋਂ ਭਾਰਤ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੇ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਲਮੀ ਉਦਯੋਗਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਕਰਨ ਵਾਸਤੇ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹੈ।

ਪੰਜਾਬ ਨੂੰ ਕਾਰੋਬਾਰ ਕਰਨ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਇਸਦੀ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਕਰਕੇ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਮਿਆਰੀ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਬਿਹਤਰ ਉਦਯੋਗਿਕ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਉਦਯੋਗਿਕ ਸ਼ਾਂਤੀ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਇੱਕ ਦਿਖਾਵਾ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਪ੍ਰਣਾਲੀ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਇੱਕ ਅਸਲ ਸਹੂਲਤ ਵਜੋਂ ਕੰਮ ਕਰੇ।ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਨੂੰ ਅਪਣਾਉਣ ਲਈ ਹਮੇਸ਼ਾ ਤਿਆਰ ਹੈ। 

ਉਨ੍ਹਾਂ ਕਲਪਨਾ ਕੀਤੀ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।ਇਸ ਦੌਰਾਨ ਮੁੱਖ ਮੰਤਰੀ ਨੂੰ ਹਾਂ ਪੱਖੀ ਹੁੰਗਾਰਾ ਦਿੰਦਿਆਂ ਪ੍ਰਮੁੱਖ ਕੰਪਨੀਆਂ ਨੇ ਉਨ੍ਹਾਂ ਨੂੰ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦਾ ਭਰੋਸਾ ਦਿੱਤਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD