Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰੀਕਨ ਕੈਮੀਕਲ ਸੋਸਾਇਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਇੰਟਰਨੈਸ਼ਨਲ ਸਟੂਡੈਂਟ ਚੈਪਟਰ ਦੀ ਸਥਾਪਨਾ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar, PEC University of Technology, Indian Institute of Technology, IIT

Web Admin

Web Admin

5 Dariya News

ਅੰਮ੍ਰਿਤਸਰ , 13 Sep 2022

Last updated on: Sep 13, 2022, 00:00 IST

ਅਮਰੀਕਨ ਕੈਮੀਕਲ ਸੋਸਾਇਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੋਸਾਇਟੀ ਨੂੰ ਇੰਟਰਨੈਸ਼ਨਲ ਸਟੂਡੈਂਟ ਚੈਪਟਰ ਦੀ ਸਥਾਪਤੀ ਲਈ ਤਿੰਨ ਸੌ ਯੂ.ਐਸ. ਡਾਲਰ ਐਵਾਰਡ ਕੀਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਦੀ ਪਹਿਲੀ ਰਾਜ ਯੂਨੀਵਰਸਿਟੀ ਹੈ ਵਿਚ ਇਹ ਇੰਟਰਨੈਸ਼ਨਲ ਚੈਪਟਰ ਸਥਾਪਤ ਹੋ ਰਿਹਾ ਹੈ। ਅਮਰੀਕਨ ਕੈਮੀਕਲ ਸੋਸਾਇਟੀ ਇਹ ਵਿਤੀ ਸਹਾਇਤਾ ਵਿਭਾਗ ਵਿਖੇ ਕੈਮੀਕਲ ਵਿਗਿਆਨਾਂ ਵਿਚ ਖੋਜਾਂ ਅਤੇ ਹੋਰ ਗਤੀਵਿਧੀਆਂ ਨੂੰ ਵਧਾਉਣ ਲਈ ਪ੍ਰਦਾਨ ਕਰ ਰਹੀ ਹੈ।

ਵਿਭਾਗ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੋਸਾਇਟੀ, ਜੋ ਕਿ ਵਿਭਾਗ ਦੀ 1971 ਵਿਚ ਹੋਈ ਸਥਾਪਤੀ ਦੇ ਨਾਲ ਹੀ ਹੋਂਦ ਵਿਚ ਆਈ ਸੀ, ਵਿਦਿਆਰਥੀ-ਕੇਂਦਰਿਤ ਵਿਗਿਆਨਕ ਗਤੀਵਿਧੀਆਂ ਜਿਵੇਂ ਖੋਜ ਲੈਕਚਰ, ਇੰਡਕਸ਼ਨ ਪ੍ਰੋਗਰਾਮ, ਕੈਮਿਸਟਰੀ ਫੈਸਟੀਵਲ ਅਤੇ ਹੋਰ ਬਹੁਤ ਸਾਰੇ ਪ੍ਰੋਗਰਾਮਾਂ ਨੂੰ ਆਪਣੇ ਵਿਚ ਸ਼ਾਮਿਲ ਕਰਦੀ ਹੈ। ਕੋਈ ਵਿਦਿਆਰਥੀ ਜੋ ਯੂਨੀਵਰਸਿਟੀ ਦੇ ਕੈਮਿਸਟਰੀ ਵਿਚ ਦਾਖਲਾ ਲੈਂਦਾ ਹੈ ਉਸ ਇਸ ਦਾ ਮੈਂਬਰ ਬਣ ਜਾਂਦਾ ਹੈ।

ਅਮਰੀਕਨ ਕੈਮੀਕਲ ਸੋਸਾਇਟੀ ਇੰਟਰਨੈਸ਼ਨਲ ਸਟੂਡੈਂਟ ਚੈਪਟਰਜ਼ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਕੈਮੀਕਲ ਵਿਗਿਆਨਾਂ ਵਿਚ ਪੜ੍ਹਾਈ ਲਈ ਅਹਿਮ ਅਦਾਰੇ ਹਨ। ਮੈਂਬਰ ਵਿਦਿਆਰਥੀ ਇਸ ਸਬੰਧੀ ਪ੍ਰੋਗਰਾਮ ਅਤੇ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣਾ ਅਨੁਭਵ ਵਧਾਉਂਦੇ ਹਨ ਜੋ ਉਨ੍ਹਾਂ ਦੇ ਕੈਰੀਅਰ ਨੂੰ ਹੋਰ ਅਮੀਰ ਬਣਾਉਂਦਾ ਹੈ। ਯੂਨੀਵਰਸਿਟੀ ਆਫ ਦਿੱਲੀ, ਸੀ.ਐਸ.ਆਰੀ.ਆਰ-ਸੀਐਸਆਈਓ, ਪੀਈਸੀ ਯੂਨੀਵਰਸਿਟੀ ਆਫ ਟੈਕਨਾਲੋਜੀ, ਆਈ.ਆਈ.ਟੀ. ਦਿੱਲੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਇਨ੍ਹਾਂ ਵਿਚੋਂ ਪ੍ਰਮੁੱਖ ਅਦਾਰੇ ਹਨ ਜਿਨ੍ਹਾਂ ਵਿਚ ਅਮਰੀਕਨ ਕੈਮੀਕਲ ਸੋਸਾਇਟੀ ਇੰਟਰਨੈਸ਼ਨਲ ਸਟੂਡੈਂਟ ਚੈਪਟਰਜ਼ ਸਥਾਪਤ ਹੋਏ ਹਨ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar , PEC University of Technology , Indian Institute of Technology , IIT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD