Monday, 29 April 2024

 

 

ਖ਼ਾਸ ਖਬਰਾਂ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਸਹਿਯੋਗ ਮੰਗਿਆ

ਬੇਅਵਾਅ ਕੰਪਨੀ ਨੂੰ ਖੇਤੀਬਾੜੀ ਨੂੰ ਟਿਕਾਊ ਕਿੱਤਾ ਬਣਾਉਣ ਲਈ ਹੱਲ ਸੁਝਾਉਣ ਦਾ ਦਿੱਤਾ ਸੱਦਾ, ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਦੀ ਕੀਤੀ ਨਿਸ਼ਾਨਦੇਹੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Marcus Pöllinger, Dr. Heike Bach, Munich, Germany

Web Admin

Web Admin

5 Dariya News

ਮਿਊਨਿਖ (ਜਰਮਨੀ) , 13 Sep 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ ਕਰਨ ਲਈ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਖੇਤੀਬਾੜੀ ਉਤਪਾਦਨ ਉਤੇ ਪ੍ਰਭਾਵ ਵਰਗੇ ਅਹਿਮ ਮਸਲਿਆਂ ਨਾਲ ਸਿੱਝਣ ਲਈ ਜਰਮਨੀ ਦੀ ਮੋਹਰੀ ਕੰਪਨੀ ਬੇਅਵਾਅ ਤੋਂ ਸਹਿਯੋਗ ਮੰਗਿਆ ਹੈ। 

ਮੁੱਖ ਮੰਤਰੀ ਨੇ ਆਪਣੇ ਮਿਊਨਿਖ ਦੌਰੇ ਦੌਰਾਨ ਬੇਅਵਾਅ ਕੰਪਨੀ ਦੇ ਮਨੋਨੀਤ ਸੀ.ਈ.ਓ. ਮਾਰਕਸ ਪੋਲਿੰਗਰ, ਸੀ.ਈ.ਓ. ਵਿਸਟਾ ਡਾ. ਹੇਕ ਬੈਕ ਤੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਈ.ਟੀ. ਡਿਵੈਲਪਮੈਂਟ ਬੇਅਵਾਅ ਗਰੁੱਪ ਟੋਬੀਅਸ ਹੌਰਟਸਮੈਨ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਮੁੱਖ ਤੌਰ ਉਤੇ ਖੇਤੀਬਾੜੀ ਆਧਾਰਤ ਅਰਥਚਾਰਾ ਹੈ, ਜਿਸ ਦੀ ਜ਼ਿਆਦਾਤਰ ਵਸੋਂ ਦੀ ਨਿਰਭਰਤਾ ਖੇਤੀਬਾੜੀ ਉਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀਆਂ ਖੇਤੀਬਾੜੀ ਗਤੀਵਿਧੀਆਂ ਨੂੰ ਆਧੁਨਿਕ ਲੀਹਾਂ ਉਤੇ ਢਾਲਣਾ ਚਾਹੁੰਦਾ ਹੈ ਤਾਂ ਕਿ ਸੂਬੇ ਦੇ ਕਿਸਾਨਾਂ ਦੀ ਵੱਡੇ ਪੱਧਰ ਉਤੇ ਭਾਈਵਾਲੀ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਬੇਅਵਾਅ ਕੰਪਨੀ ਨੂੰ ਸੱਦਾ ਦਿੱਤਾ ਕਿ ਉਹ ਡਿਜ਼ੀਟਾਈਜੇਸ਼ਨ ਰਾਹੀਂ ਪੰਜਾਬ ਦੀ ਖੇਤੀਬਾੜੀ ਤੇ ਮਕੈਨਿਕੀਕਰਨ ਦੀ ਮਦਦ ਵਾਸਤੇ ਚਿਰ-ਸਥਾਈ ਖੇਤੀਬਾੜੀ ਕਿੱਤੇ ਲਈ ਹੱਲ ਮੁਹੱਈਆ ਕਰੇ। 

ਉਨ੍ਹਾਂ ਕਿਹਾ ਕਿ ਮੋਹਰੀ ਖੇਤੀਬਾੜੀ ਕਾਰੋਬਾਰ ਤੇ ਸੇਵਾਵਾਂ ਦੇਣ ਵਾਲੀ ਬੇਅਵਾਅ ਕੰਪਨੀ ਪੰਜਾਬ ਦੇ ਸਨਅਤੀ ਈਕੋ-ਢਾਂਚੇ ਨੂੰ ਵੈਲਯੂ ਚੇਨ ਨਾਲ ਜੋੜ ਕੇ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੁੱਖ ਮੰਤਰੀ ਨੇ ਜਲਵਾਯੂ ਤਬਦੀਲੀ, ਸਿੰਜਾਈ, ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਨਿਵੇਸ਼ ਯੋਜਨਾਵਾਂ ਦੀ ਪ੍ਰਮਾਣਿਕਤਾ ਵਾਸਤੇ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਇਸ ਦੇ ਖੇਤੀਬਾੜੀ ਉਤਪਾਦਨ ਉਤੇ ਪ੍ਰਭਾਵ ਵਰਗੇ ਮਸਲਿਆਂ ਦੇ ਹੱਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ। 

ਉਨ੍ਹਾਂ ਬੇਅਵਾਅ ਕੰਪਨੀ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਸੂਬੇ ਦੇ ਸਿਆਸੀ ਸਥਿਰਤਾ, ਵਧੀਆ ਕੁਨੈਕਟੀਵਿਟੀ, ਉਦਾਰ ਤੇ ਸਨਅਤ ਪੱਖੀ ਨੀਤੀਆਂ, ਸਾਫ਼ ਤੇ ਸਿਹਤਮੰਦ ਵਾਤਾਵਰਨ ਦੇ ਨਾਲ-ਨਾਲ ਮਿਆਰੀ ਜੀਵਨ ਵਰਗੇ ਸਨਅਤ ਪੱਖੀ ਲਾਭਾਂ ਤੋਂ ਲਾਹਾ ਲੈਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਬੇਅਵਾਅ ਕੰਪਨੀ ਦੇ ਸੀਨੀਅਰ ਅਧਿਕਾਰੀਆਂ ਨੂੰ 23 ਤੇ 24 ਫਰਵਰੀ 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਭਾਗ ਲੈਣ ਦਾ ਵੀ ਸੱਦਾ ਦਿੱਤਾ।

ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਵਧੀਆ ਸੜਕੀ, ਰੇਲਵੇ ਤੇ ਹਵਾਈ ਕੁਨੈਕਟੀਵਿਟੀ, ਕਿਰਤੀਆਂ ਦਾ ਅਨੁਕੂਲ ਵਿਹਾਰ, ਰਿਹਾਇਸ਼ ਤਬਦੀਲੀ ਦੀਆਂ ਕੋਈ ਪਾਬੰਦੀਆਂ ਨਹੀਂ ਅਤੇ ਨਿਰਵਿਘਨ ਬਿਜਲੀ ਸਪਲਾਈ, ਉੱਦਮੀਆਂ ਲਈ ਮੁਆਫ਼ਕ ਮਾਹੌਲ ਸਿਰਜਣ ਵਿੱਚ ਸਹਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਦੇ ਸਿੰਗਲ ਵਿੰਡੋ ਸਿਸਟਮਜ਼ ਨੂੰ ਸਰਲ ਕੀਤਾ ਗਿਆ ਹੈ ਅਤੇ ਰਿਆਇਤਾਂ ਨੂੰ ਸਮਾਂ-ਬੱਧ ਕਰ ਕੇ ਪੰਜਾਬ ਸਰਕਾਰ ਸੂਬੇ ਵਿੱਚ ਸਨਅਤ ਪੱਖੀ ਤੇ ਉਦਾਰ ਵਾਤਾਵਰਨ ਸਿਰਜ ਰਹੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਨਿਵੇਸ਼ ਲਈ ਸਭ ਤੋਂ ਤਰਜੀਹੀ ਸਥਾਨ ਵਜੋਂ ਉੱਭਰਿਆ ਹੈ।ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਬੇਅਵਾਅ ਕੰਪਨੀ ਦੇ ਮਨੋਨੀਤ ਸੀ.ਈ.ਓ. ਤੇ ਉਨ੍ਹਾਂ ਦੀ ਟੀਮ ਨੇ ਕੰਪਨੀ ਦੇ ਕਾਰੋਬਾਰ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੰਪਨੀ ਊਰਜਾ, ਖੇਤੀਬਾੜੀ ਤੇ ਬਿਲਡਿੰਗ ਮਟੀਰੀਅਲ ਦੇ ਨਾਲ-ਨਾਲ ਨਵੀਆਂ ਖੋਜਾਂ ਤੇ ਡਿਜ਼ੀਟਾਈਜੇਸ਼ਨ ਦੇ ਖੇਤਰਾਂ ਵਿੱਚ ਵੀ ਵਿਕਾਸ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਦਾ ਕਾਰੋਬਾਰ 50 ਤੋਂ ਵੱਧ ਮੁਲਕਾਂ ਵਿੱਚ ਚੱਲ ਰਿਹਾ ਹੈ ਅਤੇ ਕੰਪਨੀ ਦੀ ਸੇਲ ਤਕਰੀਬਨ 19.8 ਅਰਬ ਯੂਰੋ ਦੀ ਹੈ।

ਮੀਟਿੰਗ ਦੌਰਾਨ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ (ਇਨਵੈਸਟ ਪੰਜਾਬ) ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ ਨੇ ਪੰਜਾਬ ਦੇ ਸਨਅਤੀ ਈਕੋ-ਸਿਸਟਮ ਦੀਆਂ ਵਿਸ਼ੇਸ਼ਤਾਵਾਂ ਤੇ ਸਨਅਤ ਲਈ ਪੇਸ਼ ਮੌਕਿਆਂ ਬਾਰੇ ਵਿਸਤਾਰ ਨਾਲ ਪੇਸ਼ਕਾਰੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਤੇ ਹੋਰ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Marcus Pöllinger , Dr. Heike Bach , Munich , Germany

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD